ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਗੈਰ-ਕਾਨੂੰਨੀ ਮਸਜਿਦ ਮਾਮਲੇ ਨੂੰ ਲੈ ਕੇ ਹਿੰਦੂ ਸੰਗਠਨ ਸੜਕਾਂ ‘ਤੇ ਉਤਰ ਆਏ ਹਨ। ਹਿੰਦੂ ਸੰਗਠਨ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਮੰਗ ਕਰ ਰਹੇ ਹਨ।
ਦੱਸ ਦਈਏ ਕਿ ਸ਼ਿਮਲਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਜੌਲੀ ਪਹੁੰਚਣ ਤੋਂ ਰੋਕਣ ਲਈ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾਏ ਹਨ। ਇਸ ਕਾਰਨ ਪ੍ਰਦਰਸ਼ਨਕਾਰੀ ਸੰਜੌਲੀ ਵਿੱਚ ਉਸ ਥਾਂ ਤੱਕ ਨਹੀਂ ਪਹੁੰਚ ਪਾ ਰਹੇ ਹਨ ਜਿੱਥੇ ਨਾਜਾਇਜ਼ ਮਸਜਿਦ ਬਣਾਈ ਗਈ ਹੈ। ਲੋਕਾਂ ਵੱਲੋਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਹਨੂੰਮਾਨ ਚਾਲੀਸਾ ਦੇ ਪਾਠ ਕੀਤੇ ਜਾ ਰਹੇ ਹਨ। ਇਸ ਕਾਰਨ ਸੰਜੌਲੀ-ਧਾਲੀ ਰੋਡ ’ਤੇ ਆਵਾਜਾਈ ਠੱਪ ਹੋ ਗਈ ਹੈ।
ਇਸ ਦੇ ਨਾਲ ਹੀ ਸੰਜੌਲੀ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਮਸਜਿਦ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਹੈ। ਡਰੋਨ ਰਾਹੀਂ ਇਲਾਕੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਢਲੀ ਸੁਰੰਗ ਨੇੜੇ ਆਵਾਜਾਈ ਰੋਕ ਦਿੱਤੀ ਗਈ ਹੈ।
ਡੀਸੀ ਅਨੁਪਮ ਕਸ਼ਯਪ ਨੇ ਸੰਜੌਲੀ ਵਿੱਚ ਧਾਰਾ 163 ਲਾਗੂ ਕਰ ਦਿੱਤੀ ਹੈ। ਇਸ ਤਹਿਤ ਸਵੇਰੇ 7 ਵਜੇ ਤੋਂ ਰਾਤ 11:59 ਵਜੇ ਤੱਕ 5 ਜਾਂ ਇਸ ਤੋਂ ਵੱਧ ਲੋਕਾਂ ਨੂੰ ਇਕੱਠੇ ਹੋਣ ਜਾਂ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਦਫ਼ਤਰ, ਸਕੂਲ, ਬਾਜ਼ਾਰ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ। ਕਿਸੇ ਵੀ ਵਿਅਕਤੀ ਨੂੰ ਵਿਰੋਧ ਕਰਨ ਦੀ ਇਜਾਜ਼ਤ ਨਹੀਂ ਹੈ। ਲਾਊਡਸਪੀਕਰ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
----------- Advertisement -----------
ਸ਼ਿਮਲਾ ‘ਚ ਮਾਹੌਲ ਤਣਾਅਪੂਰਨ! ਸੜਕਾਂ ‘ਤੇ ਉਤਰੇ ਲੋਕ; ਜਾਣੋ ਕੀ ਹੈ ਪੂਰਾ ਮਾਮਲਾ
Published on
----------- Advertisement -----------
----------- Advertisement -----------