October 19, 2026, 2:05 pm
----------- Advertisement -----------
HomeNewsLatest Newsਧਰਨੇ 'ਤੇ ਬੈਠੇ ਪਹਿਲਵਾਨਾਂ ਨੂੰ ਸਮਰਥਨ ਦੇਣ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ...

ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਸਮਰਥਨ ਦੇਣ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਦਿੱਲੀ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੁਣ ਪਹਿਲਵਾਨਾਂ ਦੇ ਹੱਕ ਵਿੱਚ ਉਤਰ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਵਿਖੇ ਇਨਸਾਫ਼ ਲਈ ਧਰਨੇ ’ਤੇ ਬੈਠੀਆਂ ਪਹਿਲਵਾਨ ਬੇਟੀਆਂ ਨੂੰ ਸਮਰਥਨ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦੀ ਦਿੱਲੀ ਵਿਖੇ ਭੇਜਿਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਅੰਤਰਿੰਗ ਕਮੇਟੀ ਦੀ ਹੋਈ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜੰਤਰ ਮੰਤਰ ਪਹੁੰਚ ਸ਼੍ਰੋਮਣੀ ਕਮੇਟੀ ਮੈਂਬਰ ਪਹਿਲਵਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨਾਂ ਨਾਲ ਮੁਲਾਕਾਤ ਵੀ ਕਰਨਗੇ।
ਦੱਸ ਦਈਏ ਕਿ ਅੱਜ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇਹ ਮੀਟਿੰਗ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਇਸ ਦੇ ਨਾਲ ਹੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਡਾਂਗ ਮਾਰ ਸਾਹਿਬ ਦੇ ਮਾਮਲੇ ਸੰਬੰਧੀ ਤਿੱਬਤੀਆਂ ਦੇ ਧਾਰਮਿਕ ਆਗੂ ਦਲਾਈਲਾਮਾ ਨਾਲ ਵੀ ਜਲਦੀ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਮਸਲੇ ਦਾ ਜਲਦ ਹੀ ਕੋਈ ਹੱਲ ਕੱਢਿਆ ਜਾਵੇਗਾ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਤੇ ਵੀ ਵਿਰਾਮ ਲੱਗ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...