March 23, 2025, 7:05 am
----------- Advertisement -----------
HomeNewsBreaking Newsਅਮਰੀਕਾ 'ਚ ਜਲੰਧਰ ਦੀਆਂ 2 ਭੈਣਾਂ 'ਤੇ ਗੋਲੀਬਾਰੀ: ਇਕ ਦੀ ਮੌਤ, ਦੂਜੀ...

ਅਮਰੀਕਾ ‘ਚ ਜਲੰਧਰ ਦੀਆਂ 2 ਭੈਣਾਂ ‘ਤੇ ਗੋਲੀਬਾਰੀ: ਇਕ ਦੀ ਮੌਤ, ਦੂਜੀ ਦੀ ਹਾਲਤ ਗੰਭੀਰ

Published on

----------- Advertisement -----------
  • ਨਕੋਦਰ ਦਾ ਮੁਲਜ਼ਮ ਨਿਊਜਰਸੀ ਤੋਂ ਗ੍ਰਿਫ਼ਤਾਰ

ਜਲੰਧਰ, 15 ਜੂਨ 2024 – ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਦੀ ਮੌਤ ਹੋ ਗਈ ਹੈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। ਦੋਵੇਂ ਚਚੇਰੀਆਂ ਭੈਣਾਂ ਸਨ।

ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ ‘ਚ ਮਰਨ ਵਾਲੀ ਕੁੜੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ।

ਪੁਲਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਬੁੱਧਵਾਰ ਸਵੇਰੇ ਔਰਤਾਂ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਦੇ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ।

ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ‘ਚ ਇਕੱਠੇ ਟੌਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ‘ਚ ਸਨ, ਇਸ ਲਈ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਉਕਤ ਲੜਕੀ ‘ਤੇ ਗੋਲੀਆਂ ਚਲਾ ਦਿੱਤੀਆਂ।

ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਸੀਸੀਟੀਵੀ ਵਿੱਚ ਅਮਰੀਕਾ ਪੁਲਿਸ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਤਲ ਦਾ ਹਥਿਆਰ ਵੀ ਬਰਾਮਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...

ਹੱਦਬੰਦੀ ‘ਤੇ ਚੇਨਈ ’ਚ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ,ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਹੱਦਬੰਦੀ ਦੇ ਖਿਲਾਫ

 ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਹੱਦਬੰਦੀ ਨੂੰ ਲੈ ਕੇ ਸ਼ਨੀਵਾਰ ਨੂੰ ਚੇਨਈ ਵਿੱਚ...

ਪੰਜਾਬ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ

ਪੰਜਾਬ ਸਰਕਾਰ ਹੁਣ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ...

ਅਜਨਾਲਾ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜੇ ਨੌਜਵਾਨ ਨੂੰ ਲਿਆ ਹਿਰਾਸਤ ’ਚ

ਅਜਨਾਲਾ ਪੁਲਿਸ ਨੇ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ...

“ਆਪ” ਵਿਧਾਇਕ ਦੇ ਘਰੋਂ ਮਿਲੀਆਂ ਕਿਸਾਨਾਂ ਦੇ ਟਰੈਕਟਰ- ਟਰਾਲੀਆਂ, ਖਹਿਰਾ ਨੇ FIR ਦਰਜ ਕਰਨ ਦੀ ਕੀਤੀ ਮੰਗ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...