June 25, 2026, 12:02 pm
----------- Advertisement -----------
HomeNewsBreaking Newsਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਮੌਤ ਦੀ ਸਜ਼ਾ

ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਮੌਤ ਦੀ ਸਜ਼ਾ

Published on

----------- Advertisement -----------
  • ਜਿਊਰੀ ਨੇ ਸੁਣਾਇਆ ਫੈਸਲਾ

ਹਿਊਸਟਨ (ਅਮਰੀਕਾ), 27 ਅਕਤੂਬਰ 2022 – ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇੱਕ ਪੁਲਿਸ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਰਾਬਰਟ ਸੋਲਿਸ ਨਾਮ ਦੇ ਇੱਕ ਵਿਅਕਤੀ ਨੇ 2019 ਵਿੱਚ ਅਮਰੀਕੀ ਰਾਜ ਟੈਕਸਾਸ ਵਿੱਚ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਕਰ ਦਿੱਤੀ ਸੀ। ਜਿਸ ਤੋਂ ਬਾਅਦ ਦੋਸ਼ੀ ਨੂੰ ਹੁਣ ਮੌਤ ਦੀ ਸਜ਼ਾ ਸੁਣਾਈ ਗਈ।

ਇਹ ਫੈਸਲਾ ਨਾਗਰਿਕਾਂ ਦੀ ਬਣੀ ਜਿਊਰੀ ਕਮੇਟੀ ਨੇ ਦਿੱਤਾ। ਮੌਤ ਦੀ ਸਜ਼ਾ ਦੀ ਸਿਫ਼ਾਰਸ਼ ਕਰਨ ਤੋਂ ਪਹਿਲਾਂ ਜਿਊਰੀ ਨੇ ਸਿਰਫ਼ 35 ਮਿੰਟ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਹੈਰਿਸ ਕਾਊਂਟੀ ਸ਼ੈਰਿਫ ਅਤੇ ਗੋਂਜਾਲੇਜ਼ ਨੇ ਟਵੀਟ ਕਰਕੇ ਕਿਹਾ ਕਿ ਫੈਸਲਾ ਆ ਗਿਆ ਹੈ। ਜੱਜਾਂ ਨੇ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ।

ਇਸ ਦੇ ਨਾਲ ਹੀ, ਫੈਸਲੇ ਤੋਂ ਪਹਿਲਾਂ, ਦੋਸ਼ੀ ਸੋਲਿਸ ਨੇ ਆਪਣੇ ਬਚਾਅ ਵਿਚ ਬਿਆਨ ਦਿੱਤਾ ਅਤੇ ਜੱਜਾਂ ਨੂੰ ਕਿਹਾ ਕਿ ਉਸ ਨੇ ਧਾਲੀਵਾਲ ਨੂੰ ਗਲਤੀ ਨਾਲ ਗੋਲੀ ਮਾਰ ਦਿੱਤੀ ਸੀ। ਹਾਲਾਂਕਿ, ਇਸਤਗਾਸਾ ਪੱਖ ਨੇ ਦਲੀਲ ਦਿੱਤੀ ਕਿ ਸੋਲਿਸ ਨੇ ਜਾਣਬੁੱਝ ਕੇ ਧਾਲੀਵਾਲ ਨੂੰ ਗੋਲੀ ਮਾਰੀ ਸੀ। ਜਿਵੇਂ ਕਿ ਕੇਟੀਆਰਕੇ-ਟੀਵੀ ਹਿਊਸਟਨ ਨੇ ਰਿਪੋਰਟ ਕੀਤੀ, ਸੋਲਿਸ ਨੇ ਆਪਣੇ ਬਚਾਅ ਵਿੱਚ ਜੱਜਾਂ ਨੂੰ ਕਿਹਾ ਕਿ ਮੈਨੂੰ ਸਿਰਫ ਇਹ ਕਹਿਣਾ ਹੈ ਕਿ ਇਹ ਤੁਹਾਡਾ ਫੈਸਲਾ ਹੈ। ਮੇਰੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਹੈ।

ਹੈਰਿਸ ਕਾਉਂਟੀ ਦੀ ਅਪਰਾਧਿਕ ਅਦਾਲਤ ਦੀ ਜਿਊਰੀ ਨੇ ਹਿਊਸਟਨ ਵਿੱਚ 42 ਸਾਲਾ ਧਾਲੀਵਾਲ ਦੇ ਕਤਲ ਲਈ 50 ਸਾਲਾ ਸੋਲਿਸ ਨੂੰ ਦੋਸ਼ੀ ਠਹਿਰਾਇਆ ਹੈ। 27 ਸਤੰਬਰ 2019 ਨੂੰ, ਧਾਲੀਵਾਲ ਨੂੰ ਹਿਊਸਟਨ ਵਿੱਚ ਉੱਤਰੀ ਪੱਛਮੀ ਵਿੱਚ ਇੱਕ ਟ੍ਰੈਫਿਕ ਜਾਂਚ ਦੌਰਾਨ ਮੁਲਜ਼ਮ ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਧਾਲੀਵਾਲ ਉਸ ਸਮੇਂ ਸੁਰਖੀਆਂ ‘ਚ ਬਣੇ ਸਨ। ਜਦੋਂ ਉਸ ਨੂੰ ਅਮਰੀਕਾ ਵਿਚ ਦਾੜ੍ਹੀ ਰੱਖਣ ਅਤੇ ਕੰਮ ‘ਤੇ ਪੱਗ ਬੰਨ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਹਿਊਸਟਨ ਪੁਲਿਸ ਵਿਭਾਗ ਨੇ ਸੰਦੀਪ ਸਿੰਘ ਧਾਲੀਵਾਲ ਕਾਰਨ ਆਪਣੀ ਡਰੈੱਸ ਕੋਡ ਨੀਤੀ ਵੀ ਬਦਲ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...