June 25, 2026, 12:09 pm
----------- Advertisement -----------
HomeNewsLatest Newsਸਿੱਖ ਫੌਜੀਆਂ ਨੂੰ ਪਾਉਣਾ ਹੋਵੇਗਾ ਬੈਲਿਸਟਿਕ ਹੈਲਮੇਟ: ਕੇਂਦਰ ਸਰਕਾਰ ਨੇ ਪ੍ਰਨੀਤ ਕੌਰ...

ਸਿੱਖ ਫੌਜੀਆਂ ਨੂੰ ਪਾਉਣਾ ਹੋਵੇਗਾ ਬੈਲਿਸਟਿਕ ਹੈਲਮੇਟ: ਕੇਂਦਰ ਸਰਕਾਰ ਨੇ ਪ੍ਰਨੀਤ ਕੌਰ ਦੇ ਸਵਾਲ ‘ਤੇ ਪਾਰਲੀਮੈਂਟ ’ਚ ਦਿੱਤਾ ਜਵਾਬ

Published on

----------- Advertisement -----------

ਸਿੱਖ ਸੈਨਿਕਾਂ ਦੇ ਬੈਲਿਸਟਿਕ ਹੈਲਮੇਟ ਪਹਿਨਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਸ਼ੁੱਕਰਵਾਰ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਸਵਾਲ ‘ਤੇ ਸਪੱਸ਼ਟ ਕੀਤਾ ਕਿ ਸਿੱਖ ਸੈਨਿਕਾਂ ਨੂੰ ਇਹ ਹੈਲਮੇਟ ਪਾਉਣਾ ਹੋਵੇਗਾ।
ਪ੍ਰਨੀਤ ਕੌਰ ਨੇ ਸਵਾਲ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸਿੱਖ ਫੌਜੀਆਂ ਲੈ ਬੈਲਿਸਟਿਕ ਹੈਲਮੇਟ ਪਾਉਣਾ ਲਾਜ਼ਮੀ ਕਰਨ ਜਾ ਰਹੀ ਹੈ? ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਜਵਾਬ ਵਿੱਚ ਕਿਹਾ ਕਿ ਸਾਰੇ ਫੌਜੀਆਂ ਨੂੰ ਇਹ ਹੈਲਮੇਟ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰ ਵਿੱਚ ਤੈਨਾਤ ਫਾਈਟਰ ਏਅਰਕ੍ਰਾਫਟ ਦੇ ਸਾਰੇ ਪਾਇਲਟਾਂ ਅਤੇ ਫੌਜੀਆਂ ਨੂੰ ਪੂਰਾ ਸੁਰੱਖਿਆ ਕਵਚ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਿਲਾਫ ਲੜਾਈ ਵਿੱਚ ਆਪਣੀ ਧਾਰਮਿਕ ਪਹਿਚਾਣ ਨੂੰ ਕਾਇਮ ਰੱਖਦੇ ਹੋਏ ਸਿੱਖ ਸੈਨਿਕ ਕੱਪੜੇ ਦੇ ਪਟਕੇ ਦੇ ਉਪਰ ਬੁਲੇਟ ਪਰੂਫ ਹੇਲਮੇਟ ਪਹਿਨ ਰਹੇ ਹਨ। ਇਸ ਤੋਂ ਇਲਾਵਾ ਆਰਮਡ ਰੇਜੀਮੈਂਟ ਦਾ ਟੈਂਕ ਕ੍ਰੂ ਵੀ ਪੇਡਿਡ ਕਮਿਊਨੀਕੇਸ਼ਨ ਹੇਡ ਗੀਅਰ ਪਹਿਨਦੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਫੌਜੀਆਂ ਨੂੰ ਲੜਾਈ ਦੌਰਾਨ ਆਉਣ ਵਾਲੇ ਸਾਰੇ ਖਤਰਿਆਂ ਤੋਂ ਸੁਰੱਖਿਆ ਦੇਣ ਦੀ ਲੋੜ ਹੈ। ਇਸ ਲਈ ਭਾਰਤੀ ਫੌਜੀਆਂ ਨੂੰ ਬੁਲੇਟ ਪਰੂਫ ਜੈਕੇਟ ਅਤੇ ਬੁਲੇਟ ਪਰੂਫ ਹੈਲਮੇਟ ਮੁਹੱਈਆ ਕਰਾਏ ਜਾ ਰਹੇ ਹਨ। ਸਾਰੇ ਫੌਜੀਆਂ ਨੂੰ ਇਹ ਹੈਲਮੇਟ ਪਾਉਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...