ਆਰਟੀਫੀਸ਼ੀਅਲ ਇੰਟੈਲੀਜੈਂਸ (AI) ਹੌਲੀ-ਹੌਲੀ ਦੁਨੀਆ ਲਈ ਸਮੱਸਿਆ ਬਣ ਰਹੀ ਹੈ। ਭਾਰਤ ਸਮੇਤ ਦੁਨੀਆ ਦੇ ਕਈ ਵੱਡੇ ਦੇਸ਼ ਇਸ ਤੋਂ ਪ੍ਰੇਸ਼ਾਨ ਹਨ ਪਰ ਕੋਈ ਹੱਲ ਨਹੀਂ ਨਿਕਲ ਰਿਹਾ। ਪਿਛਲੇ ਸਾਲ ਹੀ ਦੱਖਣੀ ਅਦਾਕਾਰਾ ਰਸ਼ਮੀਕਾ ਮੰਡਾਨਾ ਦਾ ਇੱਕ ਵੀਡੀਓ ਭਾਰਤ ਵਿੱਚ ਵਾਇਰਲ ਹੋਇਆ ਸੀ, ਜੋ ਕਿ ਇੱਕ ਡੀਪਫੇਕ ਵੀਡੀਓ ਸੀ। AI ਦੀ ਮਦਦ ਨਾਲ ਡੀਪਫੇਕ ਵੀਡੀਓ ਜਾਂ ਫੋਟੋਆਂ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਪਛਾਣ ਕਰਨਾ ਬਹੁਤ ਮੁਸ਼ਕਲ ਹੈ ਕਿ ਉਹ ਅਸਲੀ ਹਨ ਜਾਂ ਨਹੀਂ।
ਦੱਸ ਦਈਏ ਕਿ ਮਸ਼ਹੂਰ ਪੌਪ ਸਿੰਗਰ ਟੇਲਰ ਸਵਿਫਟ ਦੀ ਇੱਕ ਡੀਪਫੇਕ ਫੋਟੋ ਵਾਇਰਲ ਹੋਈ ਹੈ, ਜਿਸ ਤੋਂ ਬਾਅਦ ਅਮਰੀਕਾ ਵਿੱਚ ਡੀਪਫੇਕ ਨੂੰ ਲੈ ਕੇ ਇੱਕ ਨਵੀਂ ਬਹਿਸ ਛਿੜ ਗਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਸਵਿਫਟ ਦੀਆਂ ਫਰਜ਼ੀ ਫੋਟੋਆਂ ਨੇ ਅਮਰੀਕੀ ਨੇਤਾਵਾਂ ਦਾ ਧਿਆਨ ਡੀਪਫੇਕ ਵੱਲ ਖਿੱਚਿਆ ਹੈ। ਅਮਰੀਕਾ ‘ਚ ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਅਤੇ ਇਸ ਨੂੰ ਤਿਆਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਉੱਠ ਰਹੀ ਹੈ।
ਟੇਲਰ ਸਵਿਫਟ ਦੀਆਂ ਫੋਟੋਆਂ ਫੇਸਬੁੱਕ ਅਤੇ ਟੈਲੀਗ੍ਰਾਮ ‘ਤੇ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਨੇ ਹਰੇਕ ਪੋਸਟ ‘ਤੇ ਕਿਹਾ ਹੈ ਕਿ ਫੋਟੋ ਸ਼ੇਅਰ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀ ਇਸ ਫੋਟੋ ਨੂੰ ਹਟਾਉਣ ਲਈ ਕਿਹਾ ਗਿਆ ਹੈ।
----------- Advertisement -----------
ਡੀਪਫੇਕ ਦਾ ਸ਼ਿਕਾਰ ਹੋਈ ਮਸ਼ਹੂਰ ਗਾਇਕਾ ਟੇਲਰ ਸਵਿਫਟ, ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਤਸਵੀਰਾਂ ਵਾਇਰਲ
Published on
----------- Advertisement -----------
----------- Advertisement -----------












