June 27, 2026, 4:12 pm
----------- Advertisement -----------
HomeNewsLatest Newsਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਉਠਾਏ ਇਹ 9...

ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਉਠਾਏ ਇਹ 9 ਮੁੱਦੇ

Published on

----------- Advertisement -----------

ਸੋਨੀਆ ਗਾਂਧੀ ਨੇ 18 ਸਤੰਬਰ ਨੂੰ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ 12 ਦਿਨ ਪਹਿਲਾਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ। ਜਿਸ ਵਿੱਚ ਸੋਨੀਆ ਨੇ 9 ਮੁੱਦੇ ਉਠਾਏ ਸਨ। ਕਾਂਗਰਸ ਚਾਹੁੰਦੀ ਹੈ ਕਿ ਸਰਕਾਰ ਮਹਿੰਗਾਈ, ਭਾਰਤ-ਚੀਨ ਸਰਹੱਦੀ ਵਿਵਾਦ ਅਤੇ ਮਨੀਪੁਰ ਵਰਗੇ ਗੰਭੀਰ ਮਾਮਲਿਆਂ ‘ਤੇ ਚਰਚਾ ਕਰੇ।

 ਦੱਸ ਦਈਏ ਕਿ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ 24 ਪਾਰਟੀਆਂ ਦੀ ਤਰਫੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪੱਤਰ ਭੇਜਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪਿਛਲੇ ਹਫ਼ਤੇ 18 ਤੋਂ 22 ਸਤੰਬਰ ਤੱਕ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੀ ਜਾਣਕਾਰੀ ਦਿੱਤੀ ਸੀ। ਦੂਜੇ ਪਾਸੇ I.N.D.I.A ‘ਚ ਸ਼ਾਮਲ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੇ ਮੰਗਲਵਾਰ ਸ਼ਾਮ ਨੂੰ ਮਲਿਕਾਅਰਜੁਨ ਖੜਗੇ ਦੇ ਘਰ ਬੈਠਕ ਕੀਤੀ। ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ I.N.D.I.A ਅਲਾਇੰਸ ਵਿੱਚ ਸ਼ਾਮਲ 28 ਪਾਰਟੀਆਂ ਵਿੱਚੋਂ 24 ਪਾਰਟੀਆਂ 18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਿਲ ਹੋਣਗੀਆਂ। 

ਫਲੋਰ ਨੇਤਾਵਾਂ ਨਾਲ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ, ‘ਪਹਿਲੀ ਵਾਰ ਮੋਦੀ ਸਰਕਾਰ ਏਜੰਡਾ ਦੱਸੇ ਬਿਨਾਂ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਰਹੀ ਹੈ। ਕਿਸੇ ਵਿਰੋਧੀ ਪਾਰਟੀ ਨੂੰ ਨਾ ਤਾਂ ਸਲਾਹ ਦਿੱਤੀ ਗਈ ਅਤੇ ਨਾ ਹੀ ਜਾਣਕਾਰੀ ਦਿੱਤੀ ਗਈ। ਇਹ ਲੋਕਤੰਤਰ ਨੂੰ ਚਲਾਉਣ ਦਾ ਤਰੀਕਾ ਨਹੀਂ ਹੈ। ਹਰ ਰੋਜ਼, ਮੋਦੀ ਸਰਕਾਰ ਮੀਡੀਆ ਵਿੱਚ ਇੱਕ ਸੰਭਾਵੀ ਏਜੰਡੇ ਦੀ ਕਹਾਣੀ ਬੀਜਦੀ ਹੈ, ਤੇ ਭਾਜਪਾ ਮਹਿੰਗਾਈ, ਬੇਰੁਜ਼ਗਾਰੀ, ਮਣੀਪੁਰ, ਚੀਨ ਦਾ ਕਬਜ਼ਾ, ਘੁਟਾਲਿਆਂ ਵਰਗੇ ਮੁੱਦਿਆਂ ਤੋਂ ਧਿਆਨ ਹਟਾ ਕੇ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...