September 22, 2026, 9:17 pm
----------- Advertisement -----------
HomeNewsLatest Newsਦੱਖਣੀ ਕੋਰੀਆ ਦੇ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਮੁਕੱਦਮਾ ਕੀਤਾ ਦਰਜ, ਜਾਣੋ ਕੀ...

ਦੱਖਣੀ ਕੋਰੀਆ ਦੇ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਮੁਕੱਦਮਾ ਕੀਤਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਦੱਖਣੀ ਕੋਰੀਆ ਦੇ ਕਾਲਜ ‘ਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਇਨ੍ਹਾਂ ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਪ੍ਰੀਖਿਆ ਨਿਰਧਾਰਤ ਸਮੇਂ ਤੋਂ 90 ਸਕਿੰਟ ਪਹਿਲਾਂ ਖਤਮ ਹੋ ਗਈ ਸੀ ਅਤੇ ਇਸ ਲਈ ਸਰਕਾਰ ਜ਼ਿੰਮੇਵਾਰ ਹੈ।

 ਜੇਕਰ ਅਦਾਲਤ ‘ਚ ਵਿਦਿਆਰਥਣ ਦੇ ਦੋਸ਼ ਸਾਬਤ ਹੋ ਜਾਂਦੇ ਹਨ ਅਤੇ ਸਰਕਾਰ ਇਸ ਗਲਤੀ ਲਈ ਜ਼ਿੰਮੇਵਾਰ ਸਾਬਤ ਹੋ ਜਾਂਦੀ ਹੈ ਤਾਂ ਹਰ ਵਿਦਿਆਰਥੀ ਨੂੰ 20 ਲੱਖ ਵਾੱਨ (15 ਹਜ਼ਾਰ 400 ਡਾਲਰ ਜਾਂ 12 ਲੱਖ 77 ਹਜ਼ਾਰ ਰੁਪਏ) ਦੇਣੇ ਹੋਣਗੇ। ਇਹ ਇੱਕ ਵਿਦਿਆਰਥੀ ਦੀ ਇੱਕ ਸਾਲ ਦੀ ਟਿਊਸ਼ਨ ਫੀਸ ਦੇ ਬਰਾਬਰ ਹੈ। ‘

ਦ ਟੈਲੀਗ੍ਰਾਫ’ ਦੀ ਰਿਪੋਰਟ ਮੁਤਾਬਕ ਵਿਦਿਆਰਥੀ ਇਸ ਨੂੰ ਸਰਕਾਰ ਦੀ ਵੱਡੀ ਲਾਪਰਵਾਹੀ ਦੱਸ ਰਹੇ ਹਨ, ਕਿਉਂਕਿ ਇਸ ਦਾ ਨਤੀਜਾ ਉਨ੍ਹਾਂ ਨੂੰ ਭੁਗਤਣਾ ਪਵੇਗਾ।  

ਦੱਖਣੀ ਕੋਰੀਆ ਵਿੱਚ ਕਾਲਜ ਦਾਖਲਾ ਆਸਾਨ ਨਹੀਂ ਹੈ। ਇਸਦੇ ਲਈ ਇੱਕ ਮੁਸ਼ਕਲ ਪ੍ਰਵੇਸ਼ ਪ੍ਰੀਖਿਆ ਹੈ। ਇਸ ਨੂੰ ਸਥਾਨਕ ਭਾਸ਼ਾ ਵਿੱਚ ‘ਸੁਨੇਉਂਗ’ ਕਿਹਾ ਜਾਂਦਾ ਹੈ। ਇਸ ਪ੍ਰੀਖਿਆ ਲਈ ਕੁੱਲ 8 ਘੰਟੇ ਦਿੱਤੇ ਗਏ ਹਨ। ਇਸ ਦੌਰਾਨ ਉਨ੍ਹਾਂ ਨੂੰ ਕਈ ਪ੍ਰੀਖਿਆਵਾਂ ਦੇ ਪੇਪਰ ਹੱਲ ਕਰਨੇ ਪੈਂਦੇ ਹਨ। ਇਹ ਪ੍ਰੀਖਿਆ ਪੇਪਰ ਵੱਖ-ਵੱਖ ਵਿਸ਼ਿਆਂ ਦੇ ਹੁੰਦੇ ਹਨ। 

ਰਿਪੋਰਟ ਦੇ ਅਨੁਸਾਰ ‘ਸੁਨੇਉਂਗ’, ਦਰਹਕੀਕਤ ਦੁਨੀਆ ਦੀਆਂ ਸਭ ਤੋਂ ਮੁਸ਼ਕਲ ਪ੍ਰੀਖਿਆਵਾਂ ਵਿੱਚੋਂ ਇੱਕ ਹੈ ਅਤੇ ਵਿਦਿਆਰਥੀਆਂ ਨੂੰ ਲੰਬੇ ਸਮੇਂ ਤੱਕ ਇਸਦੀ ਤਿਆਰੀ ਕਰਨੀ ਪੈਂਦੀ ਹੈ। ਇਸ ਲਈ ਉਨ੍ਹਾਂ ਲਈ ਹਰ ਮਿੰਟ ਬਹੁਤ ਕੀਮਤੀ ਹੈ।ਵਿਦਿਆਰਥੀਆਂ ਲਈ ਇਹ ਪ੍ਰੀਖਿਆ ਕਿੰਨੀ ਮਹੱਤਵਪੂਰਨ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਕ ਤਰ੍ਹਾਂ ਨਾਲ ਉਨ੍ਹਾਂ ਦੀ ਜ਼ਿੰਦਗੀ ਇਸ ਦੇ ਆਲੇ-ਦੁਆਲੇ ਘੁੰਮਦੀ ਹੈ।

ਇਸ ਇਮਤਿਹਾਨ ਦੇ ਜ਼ਰੀਏ ਹੀ ਯੂਨੀਵਰਸਿਟੀਆਂ ਪਲੇਸਮੈਂਟ, ਨੌਕਰੀਆਂ ਅਤੇ ਇੱਥੋਂ ਤੱਕ ਕਿ ਰਿਸ਼ਤੇ ਵੀ ਤੈਅ ਕਰ ਸਕਦੀਆਂ ਹਨ। ਸਰਕਾਰ ਨੂੰ ਵੀ ਓਨੀ ਹੀ ਮਿਹਨਤ ਕਰਨੀ ਪੈਂਦੀ ਹੈ ਜਿੰਨੀ ਵਿਦਿਆਰਥੀ ਇਸ ਪ੍ਰੀਖਿਆ ਦੀ ਤਿਆਰੀ ਕਰਦੇ ਹਨ। ਉਦਾਹਰਨ ਲਈ, ਪ੍ਰੀਖਿਆ ਸਥਾਨ ਜਾਂ ਕੇਂਦਰ ਦੇ ਆਲੇ ਦੁਆਲੇ ਦਾ ਹਵਾਈ ਖੇਤਰ ਬੰਦ ਹੈ। ਸਟਾਕ ਮਾਰਕੀਟ ਦੇਰ ਨਾਲ ਸ਼ੁਰੂ ਹੁੰਦੇ ਹਨ। ਉਦੇਸ਼ ਸਿਰਫ ਇਹ ਹੈ ਕਿ ਵਿਦਿਆਰਥੀ ਪੂਰੀ ਲਗਨ ਨਾਲ ਪ੍ਰੀਖਿਆ ਦੇ ਸਕਣ। ਭਾਵ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇ। 

ਇਸ ਸਾਲ ਲਗਭਗ 5 ਲੱਖ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠੇ ਸਨ। ਇਸ ਦਾ ਨਤੀਜਾ 8 ਦਸੰਬਰ ਨੂੰ ਐਲਾਨਿਆ ਗਿਆ ਸੀ। ਕੁੱਲ 39 ਵਿਦਿਆਰਥੀਆਂ ਨੇ ਸਰਕਾਰ ਖਿਲਾਫ ਕੇਸ ਦਰਜ ਕਰਵਾਇਆ ਹੈ।  ਵਿਦਿਆਰਥੀਆਂ ਵੱਲੋਂ ਦਾਇਰ ਕੇਸ ਵਿੱਚ ਕਿਹਾ ਗਿਆ ਹੈ ਕਿ ਕੋਰੀਅਨ ਭਾਸ਼ਾ ਦੀ ਪ੍ਰੀਖਿਆ ਦੌਰਾਨ ਘੰਟੀ ਪਹਿਲਾਂ ਵੱਜੀ ਸੀ।

ਇਹ ਘਟਨਾ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਇੱਕ ਪ੍ਰੀਖਿਆ ਕੇਂਦਰ ਵਿੱਚ ਵਾਪਰੀ। ਵਿਦਿਆਰਥੀਆਂ ਨੇ ਇਸ ਸਬੰਧੀ ਨਾ ਸਿਰਫ਼ ਸ਼ਿਕਾਇਤ ਕੀਤੀ ਸਗੋਂ ਪ੍ਰੀਖਿਆ ਹਾਲ ਵਿੱਚ ਉੱਤਰ ਪੱਤਰੀਆਂ ਜਮ੍ਹਾਂ ਕਰਾਉਣ ਸਮੇਂ ਵਿਰੋਧ ਵੀ ਕੀਤਾ।ਇਸ ਤੋਂ ਬਾਅਦ ਡਿਊਟੀ ‘ਤੇ ਮੌਜੂਦ ਅਧਿਆਪਕਾਂ ਨੇ ਵੀ ਗਲਤੀ ਮੰਨ ਲਈ। ਕੁਝ ਸਮੇਂ ਬਾਅਦ ਜਦੋਂ ਇਹ ਵਿਦਿਆਰਥੀ ਅਗਲੀ ਪ੍ਰੀਖਿਆ ਦਾ ਪੇਪਰ ਦੇਣ ਆਏ ਤਾਂ ਉਨ੍ਹਾਂ ਨੂੰ ਡੇਢ ਮਿੰਟ ਵਾਧੂ ਦਿੱਤਾ ਗਿਆ। ਇਸ ਦਾ ਮਕਸਦ ਪਿਛਲੇ ਪੇਪਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰਨਾ ਸੀ। 

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੋਰੀਆਈ ਭਾਸ਼ਾ ਦੇ ਪੇਪਰ ਵਿੱਚ ਸਮਾਂ ਘੱਟ ਹੋਣ ਕਾਰਨ ਉਨ੍ਹਾਂ ਨੂੰ ਉੱਤਰ ਪੱਤਰੀ ਵਿੱਚ ਕਾਲਮ ਖਾਲੀ ਛੱਡਣੇ ਪਏ। ਇਸ ਨਾਲ ਉਹ ਪਰੇਸ਼ਾਨ ਹੋ ਗਏ ਅਤੇ ਬਾਕੀ ਪੇਪਰਾਂ ‘ਤੇ ਇਸ ਦਾ ਅਸਰ ਪਿਆ। ਕੁਝ ਅਜਿਹੇ ਵੀ ਸਨ ਜਿਨ੍ਹਾਂ ਨੇ ਬਾਕੀ ਪ੍ਰੀਖਿਆਵਾਂ ਦੇਣ ਨਾਲੋਂ ਘਰ ਜਾਣਾ ਬਿਹਤਰ ਸਮਝਿਆ। ਹੁਣ ਸਿੱਖਿਆ ਅਥਾਰਟੀ ਅਧਿਆਪਕਾਂ ਦਾ ਬਚਾਅ ਕਰਨ ਵਿੱਚ ਲੱਗੀ ਹੋਈ ਹੈ, ਪਰ ਮੁਆਫ਼ੀ ਮੰਗਣ ਲਈ ਤਿਆਰ ਨਹੀਂ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...