September 11, 2026, 11:35 pm
----------- Advertisement -----------
HomeNewsAutomobilesਤੂਫਾਨ 'ਚ ਫਸਿਆ ਸਪਾਈਸਜੈੱਟ ਦਾ ਜਹਾਜ਼, 40 ਯਾਤਰੀ ਜ਼ਖਮੀ

ਤੂਫਾਨ ‘ਚ ਫਸਿਆ ਸਪਾਈਸਜੈੱਟ ਦਾ ਜਹਾਜ਼, 40 ਯਾਤਰੀ ਜ਼ਖਮੀ

Published on

----------- Advertisement -----------

ਐਤਵਾਰ ਨੂੰ ਮੁੰਬਈ ਤੋਂ ਪੱਛਮੀ ਬੰਗਾਲ ਦੇ ਦੁਰਗਾਪੁਰ ਜਾ ਰਿਹਾ ਸਪਾਈਸਜੈੱਟ ਦਾ ਬੋਇੰਗ B737 ਜਹਾਜ਼ ਤੂਫ਼ਾਨ ‘ਚ ਫਸ ਗਿਆ। ਇਸ ਕਾਰਨ ਜਹਾਜ਼ ‘ਚ ਸਵਾਰ 40 ਦੇ ਕਰੀਬ ਯਾਤਰੀ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਂਕਿ ਪਾਇਲਟ ਦੀ ਸੂਝ-ਬੂਝ ਕਾਰਨ ਜਹਾਜ਼ ਸੁਰੱਖਿਅਤ ਰਨਵੇ ‘ਤੇ ਉਤਰ ਗਿਆ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਜਹਾਜ਼ ਦੁਰਗਾਪੁਰ ਦੇ ਕਾਜ਼ੀ ਨਜ਼ਰੁਲ ਇਸਲਾਮ ਹਵਾਈ ਅੱਡੇ ‘ਤੇ ਲੈਂਡ ਕਰ ਰਿਹਾ ਸੀ, ਜਦੋਂ ਤੂਫਾਨ ਦੀ ਲਪੇਟ ‘ਚ ਆ ਗਿਆ। ਜਿਸ ਤੋਂ ਬਾਅਦ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਕੈਬਿਨ ‘ਚ ਰੱਖਿਆ ਸਾਮਾਨ ਡਿੱਗਣ ਲੱਗਾ ਅਤੇ ਇਸ ਕਾਰਨ 40 ਦੇ ਕਰੀਬ ਯਾਤਰੀ ਜ਼ਖਮੀ ਹੋ ਗਏ। ਫਲਾਈਟ ਦੇ ਲੈਂਡ ਹੁੰਦੇ ਹੀ ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦੇ ਹੋਏ ਸਪਾਈਸ ਜੈੱਟ ਦੇ ਬੁਲਾਰੇ ਨੇ ਜ਼ਖਮੀਆਂ ਦੀ ਹਰ ਸੰਭਵ ਮਦਦ ਕਰਨ ਦੀ ਗੱਲ ਵੀ ਕਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...