June 24, 2026, 6:09 pm
----------- Advertisement -----------
HomeNewsBreaking Newsਸ਼੍ਰੀਲੰਕਾ ਆਰਥਿਕ ਸੰਕਟ: ਐਮਰਜੈਂਸੀ ਦੌਰਾਨ ਪੂਰੀ ਕੈਬਨਿਟ ਨੇ ਦਿੱਤਾ ਅਸਤੀਫਾ

ਸ਼੍ਰੀਲੰਕਾ ਆਰਥਿਕ ਸੰਕਟ: ਐਮਰਜੈਂਸੀ ਦੌਰਾਨ ਪੂਰੀ ਕੈਬਨਿਟ ਨੇ ਦਿੱਤਾ ਅਸਤੀਫਾ

Published on

----------- Advertisement -----------

ਸ਼੍ਰੀਲੰਕਾ ਇਸ ਸਮੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਰਥਿਕ ਸੰਕਟ ਦੀ ਸਥਿਤੀ ਕਾਰਨ ਸ਼ੁੱਕਰਵਾਰ ਨੂੰ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਸ੍ਰੀਲੰਕਾ ਵਿੱਚ ਐਮਰਜੈਂਸੀ ਦੌਰਾਨ ਸਿਆਸੀ ਉਥਲ-ਪੁਥਲ ਤੇਜ਼ ਹੋ ਗਈ ਹੈ। ਦੇਸ਼ ਦੀ ਪੂਰੀ ਕੈਬਨਿਟ ਨੇ ਐਤਵਾਰ ਦੇਰ ਰਾਤ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦਿੱਤਾ ਹੈ। ਦੇਸ਼ ਦੇ ਸਿੱਖਿਆ ਮੰਤਰੀ ਅਤੇ ਸਦਨ ਦੇ ਨੇਤਾ ਦਿਨੇਸ਼ ਗੁਣਵਰਧਨੇ ਨੇ ਕਿਹਾ ਕਿ ਕੈਬਨਿਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੂੰ ਛੱਡ ਕੇ ਬਾਕੀ ਸਾਰੇ 26 ਮੰਤਰੀਆਂ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ। ਹਾਲਾਂਕਿ ਉਨ੍ਹਾਂ ਨੇ ਮੰਤਰੀ ਮੰਡਲ ਦੇ ਇਸ ਸਮੂਹਿਕ ਅਸਤੀਫੇ ਦਾ ਕੋਈ ਕਾਰਨ ਨਹੀਂ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਦੇ ਅਸਤੀਫੇ ਤੋਂ ਪਹਿਲਾਂ ਦੇਸ਼ ਦੇ ਖੇਡ ਮੰਤਰੀ ਅਤੇ ਪੀਐਮ ਰਾਜਪਕਸ਼ੇ ਦੇ ਬੇਟੇ ਨਮਲ ਰਾਜਪਕਸ਼ੇ ਨੇ ਆਪਣੇ ਸਾਰੇ ਵਿਭਾਗਾਂ ਤੋਂ ਅਸਤੀਫਾ ਦੇ ਦਿੱਤਾ ਸੀ। ਕਰੀਬ ਇੱਕ ਘੰਟੇ ਬਾਅਦ, ਹੋਰ ਮੰਤਰੀਆਂ ਨੇ ਆਪਣੇ ਅਸਤੀਫੇ ਦੇ ਦਿੱਤੇ। ਮੰਤਰੀ ਮੰਡਲ ਦੇ ਅਸਤੀਫੇ ਦਾ ਪੱਤਰ ਫਿਲਹਾਲ ਪ੍ਰਧਾਨ ਮੰਤਰੀ ਕੋਲ ਹੈ, ਜਿਸ ਨੂੰ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਸੌਂਪਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਨਵੀਂ ਕੈਬਨਿਟ ਦਾ ਗਠਨ ਕੀਤਾ ਜਾਵੇਗਾ।

ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਦੇ ਹੁਣ ਤੱਕ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਦੇ ਮੱਦੇਨਜ਼ਰ ਹਾਲ ਹੀ ਦੇ ਹਫ਼ਤਿਆਂ ਵਿੱਚ ਸਰਕਾਰ ਦੇ ਖਿਲਾਫ ਲੋਕਾਂ ਦਾ ਗੁੱਸਾ ਵੱਧ ਰਿਹਾ ਹੈ। ਲੋਕਾਂ ਨੂੰ ਬਾਲਣ ਅਤੇ ਰਸੋਈ ਗੈਸ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ।ਇਸ ਤੋਂ ਇਲਾਵਾ ਘੰਟਿਆਂ ਬੱਧੀ ਬਿਜਲੀ ਬੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਲਗਾਤਾਰ ਵਧ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...