August 18, 2026, 10:56 am
----------- Advertisement -----------
HomeNewsLatest Newsਸ਼੍ਰੀਲੰਕਾ 'ਚ ਅੱਜ ਰਾਤ ਤੋਂ ਲੱਗੇਗਾ 9 ਘੰਟੇ ਦਾ ਨਾਈਟ ਕਰਫਿਊ

ਸ਼੍ਰੀਲੰਕਾ ‘ਚ ਅੱਜ ਰਾਤ ਤੋਂ ਲੱਗੇਗਾ 9 ਘੰਟੇ ਦਾ ਨਾਈਟ ਕਰਫਿਊ

Published on

----------- Advertisement -----------

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਸ਼੍ਰੀਲੰਕਾ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਹ ਕਰਫਿਊ ਅੱਜ ਰਾਤ 8 ਵਜੇ ਤੋਂ ਮੰਗਲਵਾਰ ਸਵੇਰੇ 5 ਵਜੇ ਤੱਕ ਯਾਨੀ 9 ਘੰਟਿਆਂ ਲਈ ਲਾਗੂ ਰਹੇਗਾ। ਇਸ ਦੌਰਾਨ ਸਭ ਕੁਝ ਬੰਦ ਰਹੇਗਾ। ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਸ਼੍ਰੀਲੰਕਾ ਮੌਸਮ ਦੇ ਨਾਲ-ਨਾਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਆਫ਼ਤ ਪ੍ਰਬੰਧਨ ਕੇਂਦਰ (ਡੀਐਮਸੀ) ਨੇ ਕਿਹਾ ਕਿ ਐਤਵਾਰ ਨੂੰ ਦੇਸ਼ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹ ਨਾਲ 600 ਤੋਂ ਵੱਧ ਪਰਿਵਾਰ ਪ੍ਰਭਾਵਿਤ ਹੋਏ।
ਦੱਸ ਦਈਏ ਕਿ ਸ਼੍ਰੀਲੰਕਾ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਐਤਵਾਰ ਨੂੰ ਵਿਸ਼ਵ ਬੈਂਕ ਅਤੇ ਏਸ਼ੀਆਈ ਵਿਕਾਸ ਬੈਂਕ ਦੇ ਪ੍ਰਤੀਨਿਧਾਂ ਨਾਲ ਦੇਸ਼ ਦੇ ਮੌਜੂਦਾ ਆਰਥਿਕ ਸੰਕਟ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਵਿਕਰਮਾਸਿੰਘੇ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਅਤੇ ਏਸ਼ੀਆਈ ਵਿਕਾਸ ਬੈਂਕ ਦੇ ਨੁਮਾਇੰਦਿਆਂ ਨਾਲ ਗੱਲਬਾਤ ਫਾਰਮਾਸਿਊਟੀਕਲ, ਭੋਜਨ ਅਤੇ ਖਾਦ ਸਪਲਾਈ ਦੇ ਮੁੱਦਿਆਂ ਦੀ ਵਕਾਲਤ ਕਰਨ ‘ਤੇ ਕੇਂਦਰਿਤ ਸੀ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਡਾਲਰਾਂ ਦੀ ਕਮੀ ਕਾਰਨ ਸਰਕਾਰ ਹੁਣ ਲੋੜੀਂਦੇ ਫੰਡ ਜੁਟਾਉਣ ਲਈ ਹੋਰ ਵਿਕਲਪਾਂ ਦੀ ਤਲਾਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...