ਯੂਨਾਈਟਿਡ ਨੈਸ਼ਨਲ ਪਾਰਟੀ (ਯੂਐਨਪੀ) ਦੇ ਨੇਤਾ ਰਾਨਿਲ ਵਿਕਰਮਸਿੰਘੇ ਆਰਥਿਕ ਅਤੇ ਰਾਜਨੀਤਿਕ ਸੰਕਟ ਵਿੱਚੋਂ ਲੰਘ ਰਹੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਉਹ ਅੱਜ ਸ਼ਾਮ 6.30 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੀ ਪਾਰਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਹ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। 2019 ਵਿੱਚ, ਰਾਨਿਲ ਨੇ ਆਪਣੀ ਹੀ ਪਾਰਟੀ ਦੇ ਦਬਾਅ ਕਾਰਨ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਬੁੱਧਵਾਰ ਦੇਰ ਰਾਤ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਲਈ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਸੀ ਕਿ ਨਵੇਂ ਪ੍ਰਧਾਨ ਮੰਤਰੀ ਅਤੇ ਕੈਬਨਿਟ ਇਸ ਹਫਤੇ ਹੀ ਸਹੁੰ ਚੁੱਕਣਗੇ। ਦੇਸ਼ ਦੇ ਲੋਕਾਂ ਨੇ ਸ਼ਾਂਤੀ ਬਣਾਈ ਰੱਖਣੀ ਹੈ। ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਨੂੰ ਨਫ਼ਰਤ ਫੈਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਮਹਿੰਦਾ ਰਾਜਪਕਸ਼ੇ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਪਰਿਵਾਰ ਦੇ ਨਾਲ ਨੇਵੀ ਬੇਸ ਵਿੱਚ ਲੁਕ ਗਏ। ਬਾਹਰ ਪ੍ਰਦਰਸ਼ਨਕਾਰੀ ਮੌਜੂਦ ਰਹੇ। ਉਹ ਰਾਜਪਕਸ਼ੇ ਨੂੰ ਬਾਹਰ ਆਉਣ ਦੀ ਮੰਗ ਕਰ ਰਹੇ ਸਨ। ਵਿਰੋਧੀ ਨੇਤਾਵਾਂ ਨੇ ਮੰਗਲਵਾਰ ਨੂੰ ਮਹਿੰਦਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਵਿਆਪੀ ਕਰਫਿਊ ਨੂੰ 12 ਮਈ ਤੱਕ ਵਧਾ ਦਿੱਤਾ ਸੀ।
ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀਲੰਕਾ ਵਿੱਚ 12 ਮਈ ਯਾਨੀ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 02 ਵਜੇ ਤੱਕ ਕਰਫਿਊ ਹਟਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਰਫਿਊ 13 ਮਈ ਨੂੰ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਰੱਖਿਆ ਸਕੱਤਰ ਕਮਲ ਗੁਣਰਤਨੇ ਨੇ ਕਿਹਾ ਕਿ ਕੁਝ ਮਾਮੂਲੀ ਘਟਨਾਵਾਂ ਨੂੰ ਛੱਡ ਕੇ ਬੁੱਧਵਾਰ ਦਾ ਦਿਨ ਕਾਫੀ ਸ਼ਾਂਤ ਰਿਹਾ।
----------- Advertisement -----------
ਰਾਨਿਲ ਵਿਕਰਮਾਸਿੰਘੇ ਹੋਣਗੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ, ਅੱਜ ਸ਼ਾਮ ਚੁੱਕਣਗੇ ਸਹੁੰ
Published on
----------- Advertisement -----------
----------- Advertisement -----------