September 21, 2026, 2:11 am
----------- Advertisement -----------
HomeNewsLatest Newsਸ੍ਰੀ ਰਾਮ ਨੌਮੀ ਮੌਕੇ ਰਾਮਲਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਅਯੁੱਧਿਆ...

ਸ੍ਰੀ ਰਾਮ ਨੌਮੀ ਮੌਕੇ ਰਾਮਲਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਅਯੁੱਧਿਆ ‘ਚ ਪੁੱਜੇ ਸ਼ਰਧਾਲੂ; ਹਨੂੰਮਾਨਗੜ੍ਹੀ ‘ਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ

Published on

----------- Advertisement -----------

ਅੱਜ ਦੇਸ਼ ਭਰ ਵਿੱਚ ਰਾਮ ਨੌਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦਿੱਲੀ, ਹਰਿਆਣਾ ਤੋਂ ਲੈ ਕੇ ਕਰਨਾਟਕ-ਮਹਾਰਾਸ਼ਟਰ ਅਤੇ ਗੁਜਰਾਤ ਤੋਂ ਲੈ ਕੇ ਮਨੀਪੁਰ ਤੱਕ ਲੋਕ ਤੜਕਸਾਰ ਤੋਂ ਹੀ ਮੰਦਰਾਂ ‘ਚ ਪਹੁੰਚ ਰਹੇ ਹਨ। ਅਯੁੱਧਿਆ ਵਿੱਚ ਰਾਮ ਮੰਦਰ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੇ ਸਰਯੂ ਨਦੀ ਵਿੱਚ ਇਸ਼ਨਾਨ ਕੀਤਾ। ਹਨੂੰਮਾਨ ਗੜ੍ਹੀ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ।


ਦੱਸ ਦਈਏ ਕਿ ਅਯੁੱਧਿਆ ‘ਚ ਰਾਮ ਲੱਲਾ ਦੇ ਪ੍ਰਾਨ ਪ੍ਰੀਤਿਸ਼ਠਾ ਤੋਂ ਬਾਅਦ ਅੱਜ ਪਹਿਲੀ ਵਾਰ ਅਯੁੱਧਿਆ ਦੇ ਰਾਮ ਮੰਦਰ ‘ਚ ਰਾਮ ਨੌਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਅੱਜ ਸ਼੍ਰੀ ਰਾਮ ਨੌਮੀ ਦੇ ਸ਼ੁਭ ਮੌਕੇ ‘ਤੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿਖੇ ਭਗਵਾਨ ਸ਼੍ਰੀ ਰਾਮਲਲਾ ਦਾ ਬ੍ਰਹਮ ਅਭਿਆਨ ਕਰਵਾਇਆ ਗਿਆ। ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ ਹੈ। ਰਾਮ ਨੌਮੀ ਦੇ ਮੌਕੇ ‘ਤੇ ਭਗਵਾਨ ਰਾਮਲਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਸ਼ਰਧਾਲੂ ਅਯੁੱਧਿਆ ਦੇ ਰਾਮ ਮੰਦਰ ‘ਚ ਪੁੱਜੇ ਹਨ।


ਰਾਮ ਨੌਮੀ ‘ਤੇ ਅਯੁੱਧਿਆ ‘ਚ ਸੁਰੱਖਿਆ ਪ੍ਰਬੰਧਾਂ ਬਾਰੇ ਅਯੁੱਧਿਆ ਰੇਂਜ ਦੇ ਆਈਜੀ ਪ੍ਰਵੀਨ ਕੁਮਾਰ ਨੇ ਕਿਹਾ, ‘ਸੁਰੱਖਿਆ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਅਸੀਂ ਖੇਤਰ ਨੂੰ ਦੋ ਸੈਕਟਰਾਂ ਵਿੱਚ ਵੰਡ ਦਿੱਤਾ ਹੈ।’
ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਦੁਪਹਿਰ 12 ਵਜੇ ਅਭਿਜੀਤ ਮੁਹੂਰਤ ‘ਚ 3 ਮਿੰਟ ਲਈ ਰਾਮਲਲਾ ਦਾ ‘ਸੂਰਜ ਤਿਲਕ’ ਹੋਵੇਗਾ। ਸਵੇਰੇ 3:30 ਵਜੇ ਤੋਂ ਮੰਦਰ ਦੇ ਕਿਵਾੜ ਖੁੱਲ੍ਹ ਗਏ ਸਨ। ਹਾਲਾਂਕਿ, ਆਮ ਦਿਨਾਂ ‘ਤੇ ਕਿਵਾੜ 6.30 ਵਜੇ ਖੁੱਲ੍ਹਦੇ ਹਨ। ਸ਼ਰਧਾਲੂ ਰਾਤ 11.30 ਵਜੇ (20 ਘੰਟੇ) ਤੱਕ ਦਰਸ਼ਨ ਕਰ ਸਕਣਗੇ। ਸਵੇਰੇ ਰਾਮਲਲਾ ਦਾ ਦੁੱਧ ਨਾਲ ਅਭਿਸ਼ੇਕ ਕੀਤਾ ਗਿਆ ਅਤੇ ਫਿਰ ਸੁਸ਼ੋਭਿਤ ਕੀਤਾ ਗਿਆ। ਇਸ ਦੌਰਾਨ ਸ਼ਰਧਾਲੂ ਰਾਮਲਲਾ ਦੇ ਦਰਸ਼ਨ ਵੀ ਕਰਦੇ ਰਹੇ। ਮੰਗਲਾ ਆਰਤੀ ਸਵੇਰੇ 5 ਵਜੇ ਹੋਈ। ਰਾਮ ਜਨਮ ਭੂਮੀ ਕੰਪਲੈਕਸ ਵਿੱਚ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...