July 21, 2024, 6:21 am
----------- Advertisement -----------
HomeNewsLatest News'ਚੰਦਰਯਾਨ' 3 ਦੀ ਸਫਲਤਾਪੂਵਕ ਲੈਂਡਿੰਗ ਦੀ ਖੁਸ਼ੀ ਬੱਚਿਆਂ ਦਾ ਨਾਂ ਰੱਖਿਆ 'ਚੰਦਰਯਾਨ'

‘ਚੰਦਰਯਾਨ’ 3 ਦੀ ਸਫਲਤਾਪੂਵਕ ਲੈਂਡਿੰਗ ਦੀ ਖੁਸ਼ੀ ਬੱਚਿਆਂ ਦਾ ਨਾਂ ਰੱਖਿਆ ‘ਚੰਦਰਯਾਨ’

Published on

----------- Advertisement -----------

ਬੀਤੇ ਬੁੱਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰਨ ‘ਤੇ ਪੂਰੇ ਦੇਸ਼ ਨੇ ਖੁਸ਼ੀ ਮਨਾਈ ਹੈ। ਚੰਦਰਯਾਨ ਮਿਸ਼ਨ ਨੂੰ ਲੈ ਕੇ ਲੋਕ ਇੰਨੇ ਖੁਸ਼ ਸਨ ਕਿ ਓਡੀਸ਼ਾ ਦੇ ਕੁਝ ਲੋਕਾਂ ਨੇ ਬੁੱਧਵਾਰ ਨੂੰ ਪੈਦਾ ਹੋਏ ਆਪਣੇ ਬੱਚਿਆਂ ਦਾ ਨਾਂ ‘ਚੰਦਰਯਾਨ’ ਰੱਖਿਆ। ਓਡੀਸ਼ਾ ਦੇ ਕੇਂਦਰਪਾੜਾ ਜ਼ਿਲੇ ਦੇ ਹਸਪਤਾਲ ‘ਚ ਪੈਦਾ ਹੋਏ ਚਾਰ ਬੱਚਿਆਂ ਦਾ ਨਾਂ ਚੰਦਰਯਾਨ ਰੱਖਿਆ ਗਿਆ ਹੈ। ਇਨ੍ਹਾਂ ਵਿੱਚ ਤਿੰਨ ਲੜਕੇ ਅਤੇ ਇੱਕ ਲੜਕੀ ਸ਼ਾਮਲ ਹੈ।

ਦੱਸ ਦਈਏ ਕਿ ਇੱਕ ਬੱਚੇ ਦੇ ਪਿਤਾ ਪ੍ਰਵਤ ਮਲਿਕ ਨੇ ਕਿਹਾ ਕਿ ਇਹ ਦੋਹਰੀ ਖੁਸ਼ੀ ਦੀ ਗੱਲ ਹੈ ਕਿ ਇੱਕ ਪਾਸੇ ਚੰਦਰਯਾਨ-3 ਸਫਲਤਾਪੂਰਵਕ ਚੰਦਰਮਾ ਦੀ ਸਤ੍ਹਾ ‘ਤੇ ਉਤਰਿਆ ਅਤੇ ਇਸ ਤੋਂ ਕੁਝ ਮਿੰਟਾਂ ਬਾਅਦ ਸਾਡੇ ਬੱਚੇ ਦਾ ਜਨਮ ਹੋਇਆ।  ਇਸ ਲਈ ਅਸੀਂ ਬੱਚੇ ਦਾ ਨਾਂ ਚੰਦਰਯਾਨ ਰੱਖਣ ਦਾ ਫੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਸਥਾਨਕ ਪੱਧਰ ‘ਤੇ ਬੱਚੇ ਦੇ ਜਨਮ ਤੋਂ ਬਾਅਦ 21ਵੇਂ ਦਿਨ ਉਸ ਦਾ ਨਾਂ ਰੱਖਣ ਦੀ ਪਰੰਪਰਾ ਰਹੀ ਹੈ।  ਦੂਜੇ ਪਾਸੇ ਤਾਲਾਚੂਆ ਪਿੰਡ ਦੀ ਦੁਰਗਾ ਮੰਡਲ, ਨੀਲਕੰਠਪੁਰ ਦੀ ਜੋਸ਼ਨਿਆਰਾਣੀ ਬਾਲਾ ਅਤੇ ਅੰਗੂਲੇਈ ਪਿੰਡ ਦੀ ਬੇਬਿਨਾ ਸੇਠੀ ਨੇ ਵੀ ਬੁੱਧਵਾਰ ਸ਼ਾਮ ਨੂੰ ਬੱਚੇ ਨੂੰ ਜਨਮ ਦਿੱਤਾ ਹੈ। ਕੇਂਦਰਪਾੜਾ ਸਰਕਾਰੀ ਹਸਪਤਾਲ ਦੀ ਮੁੱਖ ਨਰਸ ਅੰਜਨਾ ਸਾਹੂ ਨੇ ਕਿਹਾ ਕਿ ਸਾਰੀਆਂ ਮਾਵਾਂ ਆਪਣੇ ਬੱਚਿਆਂ ਦਾ ਨਾਂ ਚੰਦਰਯਾਨ ਦੇ ਨਾਂ ‘ਤੇ ਰੱਖਣਾ ਚਾਹੁੰਦੀਆਂ ਹਨ। ਨਰਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਦੋਂ ਓਡੀਸ਼ਾ ‘ਚ ਚੱਕਰਵਾਤ ਆਇਆ ਸੀ ਤਾਂ ਕਈ ਲੋਕਾਂ ਨੇ ਆਪਣੇ ਬੱਚਿਆਂ ਦੇ ਨਾਂ ਚੱਕਰਵਾਤ ਦੇ ਨਾਂ ‘ਤੇ ਰੱਖੇ ਸਨ। 

ਹਸਪਤਾਲ ਦੇ ਵਧੀਕ ਜ਼ਿਲ੍ਹਾ ਮੈਡੀਕਲ ਅਫ਼ਸਰ ਡਾ: ਪੀ.ਕੇ ਪ੍ਰਹਰਾਜ ਨੇ ਦੱਸਿਆ ਕਿ ਇਹ ਮਾਪੇ ਆਪਣੇ ਆਪ ਨੂੰ ਭਾਗਸ਼ਾਲੀ ਸਮਝ ਰਹੇ ਹਨ ਕਿਉਂਕਿ ਇਸ ਇਤਿਹਾਸਕ ਪਲ ‘ਤੇ ਉਨ੍ਹਾਂ ਦੇ ਬੱਚਿਆਂ ਦਾ ਜਨਮ ਹੋਇਆ ਹੈ | ਉਹ ਚੰਦਰਯਾਨ ਦੇ ਨਾਮ ‘ਤੇ ਬੱਚਿਆਂ ਦਾ ਨਾਮ ਰੱਖ ਕੇ ਚੰਦਰ ਮਿਸ਼ਨ ਦੀ ਪ੍ਰਾਪਤੀ ਦਾ ਜਸ਼ਨ ਮਨਾਉਣਾ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ...

ਪਟਿਆਲਾ ‘ਚ ਮੈਡੀਕਲ ਵਿਦਿਆਰਥੀ ਦੀ ਮੌਤ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ...

ਖੰਨਾ ਦੇ ਥਾਣੇ ‘ਚ ਹੰਗਾਮਾ, ਟਰਾਂਸਪੋਰਟਰ ਰਾਜ ਕੁਮਾਰ ਅਗਵਾ ਹੋਣ ‘ਤੇ ਪਰਿਵਾਰਕ ਮੈਂਬਰਾਂ ‘ਚ ਰੋਸ ਦੀ ਲਹਿਰ

ਖੰਨਾ ਦੀ ਅਨਾਜ ਮੰਡੀ ਦੇ ਬਾਹਰ ਟਰਾਂਸਪੋਰਟ ਯੂਨੀਅਨ ਤੋਂ 26 ਜੂਨ ਨੂੰ ਅਗਵਾ ਕੀਤੇ...

ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਦਿੱਤੀ  ਵਧਾਈ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ...

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ...

ਲੁਧਿਆਣਾ ‘ਚ ਥਾਣੇਦਾਰ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਪੁਲਿਸ ਅਧਿਕਾਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਲੁਧਿਆਣਾ 'ਚ ਪਰਿਵਾਰਕ ਝਗੜੇ ਨੂੰ ਲੈ ਕੇ ਥਾਣੇ ਪਹੁੰਚੇ ਨੌਜਵਾਨ ਨੇ ਥਾਣੇਦਾਰ 'ਤੇ ਉਸ...

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ...

ਮੋਗਾ ‘ਚ ਬਿਜਲੀ ਦੀ ਦਿੱਕਤ ਕਰਨ ਕਿਸਾਨਾਂ ਨੇ ਕੀਤਾ ਰੋਡ ਜਾਮ, ਟਰੈਕਟਰ-ਟਰਾਲੀ ਲਗਾ ਕੇ ਧਰਨੇ ‘ਤੇ ਬੈਠੇ

ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ...