June 27, 2026, 3:03 pm
----------- Advertisement -----------
HomeNewsNational-Internationalਪੰਜਾਬ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਦਾ ਫੇਲੀਅਰ: ਸੁਖਬੀਰ...

ਪੰਜਾਬ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਦਾ ਫੇਲੀਅਰ: ਸੁਖਬੀਰ ਬਾਦਲ

Published on

----------- Advertisement -----------

ਸੁਖਬੀਰ ਸਿੰਘ ਬਾਦਲ ਅੱਜ ਹਲਕਾ ਜਲਾਲਾਬਾਦ ਦੇ ਵੱਖ ਵੱਖ ਪਿੰਡਾਂ ਵਿਚ ਦੌਰੇ ਤੇ ਰਹੇ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਜਲਾਲਾਬਾਦ ਦੀ ਮੰਡੀ ਘੁਬਾਇਆ ਦੀ ਦਾਣਾ ਮੰਡੀ ਦੇ ਵਿੱਚ ਇਕ ਵਰਕਰ ਮਿਲਣੀ ਕੀਤੀ ਗਈ। ਜਿੱਥੇ ਉਨ੍ਹਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸਿਰੋਪਾ ਪਾ ਕੇ ਸਮਾਨਿਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਕੋਈ ਸਟੈਂਡ ਨਹੀਂ ਜਿਸ ਪਾਰਟੀ ਵਿੱਚ ਜਾਊਗਾ ਉੱਥੇ ਹੀ ਖਿਲਾਰੇ ਪਾਊਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਵਿੱਚ ਲਗਾਤਾਰ ਹੋਈਆਂ ਬੇਅਦਬੀਆਂ ਤੇ ਬੋਲਦੇ ਹੋਏ ਕਿਹਾ ਕਿ ਜਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਰੋਵਰ ਸਾਹਿਬ ਦੇ ਲਾਗੇ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਸੀ ਤਾਂ ਐੱਸਜੀਪੀਸੀ ਦੇ ਵਲੋਂ ਆਰੋਪੀਆਂ ਨੂੰ ਫੜ ਕੇ ਪੰਜਾਬ ਪੁਲਸ ਦੇ ਹਵਾਲੇ ਕੀਤਾ ਗਿਆ ਸੀ। ਪਰ ਪੰਜਾਬ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਇਹ ਘਨੌਣੀ ਹਰਕਤ ਦੁਬਾਰੇ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਇਨ੍ਹਾਂ ਬੇਅਦਬੀਆਂ ਦੇ ਪਿੱਛੇ ਕਾਂਗਰਸ ਸਰਕਾਰ ਦਾ ਫੇਲੀਅਰ ਹੈ। ਉਨ੍ਹਾਂ ਕਿਹਾ ਇਕ ਡੀਸੀ ਲੇਬਲ ਦੇ ਅਧਿਕਾਰੀ ਤੋਂ ਜਾਂਚ ਕਰਵਾਉਣਾ ਵੀ ਕਈ ਸਵਾਲ ਖੜ੍ਹੇ ਕਰਦਾ ਹੈ। ਇਹ ਕੋਈ ਛੋਟਾ ਮਾਮਲਾ ਨਹੀਂ ਇਸ ਦੀ ਜਾਂਚ ਹਾਈ ਕੋਰਟ ਦੇ ਸਿਟਿੰਗ ਜਾਂ ਫਿਰ ਰਿਟਾਇਰ ਜੱਜ ਦੀ ਅਗਵਾਈ ਵਿੱਚ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...