July 11, 2026, 5:30 pm
----------- Advertisement -----------
HomeNewsNational-Internationalਆਖਿਰ ਗਠਜੋੜ ਨੂੰ ਲੈ ਕੇ ਕੀ ਬੋਲੇ ਢੀਂਡਸਾ

ਆਖਿਰ ਗਠਜੋੜ ਨੂੰ ਲੈ ਕੇ ਕੀ ਬੋਲੇ ਢੀਂਡਸਾ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਫਿਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਪਾਰਟੀ ਦੀ ਇਕ ਮੀਟਿੰਗ ਹੋਈ ਸੀ ਅਤੇ ਇਕ ਮੀਟਿੰਗ ਹੋਰ ਹੋਵੇਗੀ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਉਹ ਆਪਣੀ ਪਾਰਟੀ ਨੂੰ ਪੁੱਛ ਕੇ ਹੀ ਕੋਈ ਫ਼ੈਸਲਾ ਲੈਣਗੇ।

ਪਾਰਟੀ ਨਾਲ ਗਠਜੋੜ ਕਰਨ ਦੇ ਕੈਪਟਨ ਦੇ ਦਾਅਵਿਆਂ ਨੂੰ ਮੁੜ ਖਾਰਜ ਕਰਦੇ ਹੋਏ ਸੁਖਦੇਵ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਦੇ ਵੀ ਕੈਪਟਨ ਨਾਲ ਇਸ ਬਾਰੇ ਗੱਲ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹੋਈ ਸੀ। ਉਨ੍ਹਾਂ ਨੇ ਸਾਫ਼ ਕੀਤਾ ਹੈ ਕਿ ਗਠਜੋੜ ਬਾਰੇ ਅਜੇ ਉਨ੍ਹਾਂ ਦੀ ਪਾਰਟੀ ਨੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਸੁਖਦੇਵ ਢੀਂਡਸਾ ਦੀ ਗੱਲਬਾਤ ਦਾ ਸੁਆਗਤ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹਮਖਿਆਲੀ ਪਾਰਟੀਆਂ ਨੂੰ ਇਕ ਮੰਚ ‘ਤੇ ਆਉਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...