July 25, 2026, 11:07 pm
----------- Advertisement -----------
HomeNewsEntertainmentਸੰਨੀ ਦਿਓਲ ਦੇ ਬੇਟੇ ਕਰਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਇਸ ਖਾਸ...

ਸੰਨੀ ਦਿਓਲ ਦੇ ਬੇਟੇ ਕਰਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਇਸ ਖਾਸ ਜਗ੍ਹਾ ‘ਤੇ ਹੋਵੇਗੀ ਰਿਸੈਪਸ਼ਨ ਪਾਰਟੀ

Published on

----------- Advertisement -----------

ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਜਲਦੀ ਹੀ ਬਿਮਲ ਰਾਏ ਦੀ ਪੋਤੀ ਦ੍ਰੀਸ਼ਾ ਅਚਾਰੀਆ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਦੇ ਵਿਆਹ ਦਾ ਫੰਕਸ਼ਨ ਤਿੰਨ ਦਿਨ ਤੱਕ ਚੱਲੇਗਾ। ਇੰਨਾ ਹੀ ਨਹੀਂ ਵਿਆਹ ਦੀ ਰਿਸੈਪਸ਼ਨ ਵਾਲੀ ਥਾਂ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਰਿਪੋਰਟਸ ਮੁਤਾਬਕ ਧਰਮਿੰਦਰ ਅਤੇ ਉਨ੍ਹਾਂ ਦੀ ਪਤਨੀ ਵਿਆਹ ਦੀਆਂ ਤਿਆਰੀਆਂ ਚ ਰੁਝੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਤਿੰਨ ਦਿਨ 16, 17, 18 ਜੂਨ ਤੱਕ ਚੱਲੇਗਾ। ਰਿਸੈਪਸ਼ਨ 18 ਜੂਨ ਨੂੰ ਬਾਂਦਰਾ ਦੇ ਤਾਜ ਲੈਂਡਸ ਐਂਡ ‘ਤੇ ਹੈ। ਕਰਨ ਦ੍ਰੀਸ਼ਾ ਦਾ ਵਿਆਹ ਤੋਂ ਬਾਅਦ ਰਿਸੈਪਸ਼ਨ 18 ਜੂਨ ਨੂੰ ਮੁੰਬਈ ‘ਚ ਹੋਵੇਗਾ। ਸੱਦਾ ਪੱਤਰ ਪ੍ਰਿੰਟ ਹੋ ਚੁੱਕਾ ਹੈ ਅਤੇ ਬਾਲੀਵੁੱਡ ਅਤੇ ਸਾਊਥ ਇੰਡਸਟਰੀ ਦੇ ਲਗਭਗ ਸਾਰਿਆਂ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ।
ਦੱਸ ਦਈਏ ਕਿ ਕਰਨ ਦਿਓਲ ਅਤੇ ਦ੍ਰਿਸ਼ਾ ਰਾਏ ਨੇ ਇਸ ਸਾਲ ਮੰਗਣੀ ਕਰ ਲਈ ਹੈ। ਖਬਰ ਸੀ ਕਿ ਧਰਮਿੰਦਰ ਅਤੇ ਪਹਿਲੀ ਪਤਨੀ ਪ੍ਰਕਾਸ਼ ਕੌਰ ਦੇ ਵਿਆਹ ਦੀ ਵਰ੍ਹੇਗੰਢ ਦੇ ਮੌਕੇ ‘ਤੇ ਦੋਹਾਂ ਦੀ ਮੰਗਣੀ ਹੋਈ ਸੀ। ਦੋਹਾਂ ਦੇ ਡੇਟਿੰਗ ਨੂੰ ਲੈ ਕੇ ਕਾਫੀ ਸਮੇਂ ਤੋਂ ਅਟਕਲਾਂ ਚੱਲ ਰਹੀਆਂ ਸਨ। ਮੁੰਬਈ ‘ਚ ਮੰਗਣੀ ਤੋਂ ਬਾਅਦ ਦੋਵਾਂ ਨੂੰ ਇਕੱਠੇ ਦੇਖਿਆ ਗਿਆ ਸੀ। ਦ੍ਰਿਸ਼ਾ ਅਚਾਰੀਆ ਅਤੇ ਕਰਨ ਛੇ ਸਾਲਾਂ ਤੋਂ ਡੇਟ ਕਰ ਰਹੇ ਹਨ ਪਰ ਕਥਿਤ ਤੌਰ ‘ਤੇ ਬਚਪਨ ਤੋਂ ਹੀ ਇੱਕ ਦੂਜੇ ਨੂੰ ਜਾਣਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...