May 2, 2026, 2:27 am
----------- Advertisement -----------
HomePunjabbusinessਸੁਪਰੀਮ ਕੋਰਟ ਨੇ ਕੰਪਨੀ ਪਤੰਜਲੀ ਆਯੁਰਵੇਦ ਨੂੰ ਗੁੰਮਰਾਹਕੁੰਨ ਇਸ਼ਤਿਹਾਰ ਤੁਰੰਤ ਬੰਦ ਕਰਨ...

ਸੁਪਰੀਮ ਕੋਰਟ ਨੇ ਕੰਪਨੀ ਪਤੰਜਲੀ ਆਯੁਰਵੇਦ ਨੂੰ ਗੁੰਮਰਾਹਕੁੰਨ ਇਸ਼ਤਿਹਾਰ ਤੁਰੰਤ ਬੰਦ ਕਰਨ ਲਈ ਕਿਹਾ, ਹੋ ਸਕਦਾ 1 ਕਰੋੜ ਰੁਪਏ ਤੱਕ ਦਾ ਜੁਰਮਾਨਾ

Published on

----------- Advertisement -----------

ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਨੂੰ ਫਟਕਾਰ ਲਗਾਈ ਹੈ। ਇਹ ਤਾੜਨਾ ਆਧੁਨਿਕ ਦਵਾਈ ਪ੍ਰਣਾਲੀ ਦੇ ਖਿਲਾਫ ਗੁੰਮਰਾਹਕੁੰਨ ਦਾਅਵੇ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਜਾਰੀ ਕੀਤੀ ਗਈ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।

 ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਜਸਟਿਸ ਅਮਾਨਉੱਲ੍ਹਾ ਨੇ ਕਿਹਾ ਕਿ ਪਤੰਜਲੀ ਆਯੁਰਵੇਦ ਨੂੰ ਝੂਠੇ ਅਤੇ ਗੁੰਮਰਾਹਕੁੰਨ ਦਾਅਵਿਆਂ ਵਾਲੇ ਸਾਰੇ ਇਸ਼ਤਿਹਾਰਾਂ ਨੂੰ ਤੁਰੰਤ ਬੰਦ ਕਰਨਾ ਹੋਵੇਗਾ। ਅਦਾਲਤ ਅਜਿਹੀ ਕਿਸੇ ਵੀ ਉਲੰਘਣਾ ਨੂੰ ਬਹੁਤ ਗੰਭੀਰਤਾ ਨਾਲ ਲਵੇਗੀ ਅਤੇ ਕਿਸੇ ਉਤਪਾਦ ‘ਤੇ ਹਰੇਕ ਝੂਠੇ ਦਾਅਵੇ ਲਈ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾ ਸਕਦੀ ਹੈ। 

ਇਸ ਤੋਂ ਬਾਅਦ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਪਤੰਜਲੀ ਆਯੁਰਵੇਦ ਭਵਿੱਖ ਵਿੱਚ ਅਜਿਹਾ ਕੋਈ ਇਸ਼ਤਿਹਾਰ ਪ੍ਰਕਾਸ਼ਿਤ ਨਹੀਂ ਕਰੇਗੀ ਅਤੇ ਇਹ ਵੀ ਯਕੀਨੀ ਬਣਾਏਗੀ ਕਿ ਪ੍ਰੈਸ ਵਿੱਚ ਇਸ ਤਰ੍ਹਾਂ ਦੇ ਬੇਤੁਕੇ ਬਿਆਨ ਨਾ ਦਿੱਤੇ ਜਾਣ। ਬੈਂਚ ਨੇ ਇਹ ਵੀ ਕਿਹਾ ਕਿ ਉਹ ਇਸ ਮੁੱਦੇ ਨੂੰ ‘ਐਲੋਪੈਥੀ ਬਨਾਮ ਆਯੁਰਵੇਦ’ ਦੀ ਬਹਿਸ ਵਿੱਚ ਨਹੀਂ ਬਦਲਣਾ ਚਾਹੁੰਦਾ ਸਗੋਂ ਗੁੰਮਰਾਹਕੁੰਨ ਮੈਡੀਕਲ ਇਸ਼ਤਿਹਾਰਾਂ ਦੀ ਸਮੱਸਿਆ ਦਾ ਅਸਲ ਹੱਲ ਲੱਭਣਾ ਚਾਹੁੰਦਾ ਹੈ।

 ਬੈਂਚ ਨੇ ਭਾਰਤ ਦੇ ਐਡੀਸ਼ਨਲ ਸਾਲਿਸਟਰ ਜਨਰਲ ਕੇ.ਐਮ.ਨਟਰਾਜ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਸਮੱਸਿਆ ਨਾਲ ਨਜਿੱਠਣ ਲਈ ਕੋਈ ਵਿਹਾਰਕ ਹੱਲ ਲੱਭਣਾ ਹੋਵੇਗਾ। ਅਦਾਲਤ ਨੇ ਸਰਕਾਰ ਨੂੰ ਸਲਾਹ-ਮਸ਼ਵਰੇ ਤੋਂ ਬਾਅਦ ਅਦਾਲਤ ਵਿੱਚ ਆਉਣ ਲਈ ਕਿਹਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ 5 ਫਰਵਰੀ 2024 ਨੂੰ ਹੋਵੇਗੀ। ਪਿਛਲੇ ਸਾਲ ਵੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਦੇ ਹੋਏ ਅਦਾਲਤ ਨੇ ਬਾਬਾ ਰਾਮਦੇਵ ਨੂੰ ਐਲੋਪੈਥੀ ਵਰਗੀਆਂ ਆਧੁਨਿਕ ਮੈਡੀਕਲ ਪ੍ਰਣਾਲੀਆਂ ਵਿਰੁੱਧ ਬਿਆਨ ਦੇਣ ‘ਤੇ ਫਟਕਾਰ ਲਗਾਈ ਸੀ। 

ਭਾਰਤ ਦੇ ਤਤਕਾਲੀ ਚੀਫ਼ ਜਸਟਿਸ ਐੱਨਵੀ ਰਮੰਨਾ ਨੇ ਉਦੋਂ ਕਿਹਾ ਸੀ, ‘ਬਾਬਾ ਰਾਮਦੇਵ ਆਪਣੀ ਮੈਡੀਕਲ ਪ੍ਰਣਾਲੀ ਨੂੰ ਹਰਮਨ ਪਿਆਰਾ ਬਣਾ ਸਕਦੇ ਹਨ, ਪਰ ਉਹ ਹੋਰ ਪ੍ਰਣਾਲੀਆਂ ਦੀ ਆਲੋਚਨਾ ਕਿਉਂ ਕਰਨ। ਅਸੀਂ ਸਾਰੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਉਨ੍ਹਾਂ ਨੇ ਯੋਗਾ ਨੂੰ ਪ੍ਰਸਿੱਧ ਬਣਾਇਆ ਪਰ ਉਨ੍ਹਾਂ ਨੂੰ ਹੋਰ ਪ੍ਰਣਾਲੀਆਂ ਦੀ ਆਲੋਚਨਾ ਨਹੀਂ ਕਰਨੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...