September 18, 2026, 7:40 am
----------- Advertisement -----------
HomeNewsLatest Newsਕਾਂਵੜ ਯਾਤਰਾ ਰੂਟ ’ਤੇ ਨੇਮ ਪਲੇਟਾਂ ਲਗਾਉਣ ਦੇ ਹੁਕਮਾਂ ’ਤੇ ਪਾਬੰਦੀ ਰਹੇਗੀ...

ਕਾਂਵੜ ਯਾਤਰਾ ਰੂਟ ’ਤੇ ਨੇਮ ਪਲੇਟਾਂ ਲਗਾਉਣ ਦੇ ਹੁਕਮਾਂ ’ਤੇ ਪਾਬੰਦੀ ਰਹੇਗੀ ਜਾਰੀ – ਸੁਪਰੀਮ ਕੋਰਟ

Published on

----------- Advertisement -----------

ਯੂਪੀ ਵਿੱਚ ਕਾਂਵੜ ਰੂਟ ‘ਤੇ ਨਾਮ ਲਿਖਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦੀ ਅੰਤਰਿਮ ਰੋਕ ਜਾਰੀ ਰਹੇਗੀ। ਅਦਾਲਤ ਨੇ ਸ਼ੁੱਕਰਵਾਰ ਨੂੰ ਯੂਪੀ ਸਰਕਾਰ ਦਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਇਹ ਹੁਕਮ ਦਿੱਤਾ। ਸੁਪਰੀਮ ਕੋਰਟ ਨੇ ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਵੀ ਜਵਾਬ ਦਾਖਿਲ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਯੂਪੀ ਸਰਕਾਰ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ- ਇਹ ਆਦੇਸ਼ ਕੇਂਦਰੀ ਕਾਨੂੰਨ ਦੇ ਮੁਤਾਬਕ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ- ਹਰ ਜਗ੍ਹਾ ਲਾਗੂ ਕਰੋ। ਫਿਰ ਵਕੀਲ ਨੇ ਕਿਹਾ- ਕਾਂਵੜ ਸਿਰਫ਼ ਤਿੰਨ ਰਾਜਾਂ ਵਿੱਚੋਂ ਲੰਘਦੇ ਹਨ। ਇਹ ਸਿਰਫ਼ ਖਾਣ-ਪੀਣ ਲਈ ਨਹੀਂ ਹੈ। ਇਹ ਕੇਂਦਰੀ ਕਾਨੂੰਨ ਵਿਚ ਦਿੱਤੇ ਉਪਬੰਧਾਂ ਅਨੁਸਾਰ ਹੈ। ਸੁਪਰੀਮ ਕੋਰਟ ਨੇ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਦੋਂ ਕਿ ਕਾਨੂੰਨ ਵਿੱਚ ਇਹ ਦਿੱਤਾ ਗਿਆ ਹੈ ਕਿ ਰਾਜ ਇਸ ਨੂੰ ਲਾਗੂ ਕਰ ਸਕਦੇ ਹਨ।
ਯੂਪੀ ਸਰਕਾਰ ਨੇ ਕੋਰਟ ‘ਚ ਦਾਇਰ ਆਪਣੇ ਜਵਾਬ ‘ਚ ਕਿਹਾ- ਕਾਂਵੜ ਯਾਤਰਾ ਦੌਰਾਨ ਖਾਣ-ਪੀਣ ਦੀਆਂ ਚੀਜ਼ਾਂ ਨੂੰ ਲੈ ਕੇ ਭੰਬਲਭੂਸਾ ਹੁੰਦਾ ਹੈ। ਖਾਸ ਕਰਕੇ ਪਿਆਜ਼ ਅਤੇ ਲਸਣ ਦੀ ਵਰਤੋਂ ਨੂੰ ਲੈ ਕੇ ਝਗੜੇ ਹੁੰਦੇ ਸਨ।
ਸਰਕਾਰ ਨੇ ਅਦਾਲਤ ‘ਚ ਕਿਹਾ- ਹਰ ਸਾਲ 4.07 ਕਰੋੜ ਤੋਂ ਵੱਧ ਕਾਂਵੜੀਆ ਹਿੱਸਾ ਲੈਂਦੇ ਹਨ। ਅਸੀਂ ਕਿਸੇ ਵੀ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਵਚਨਬੱਧ ਹਾਂ। ਯੂਪੀ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਦੀ ਹੈ ਕਿ ਸਾਰੇ ਧਰਮਾਂ ਦੇ ਤਿਉਹਾਰ ਸ਼ਾਂਤੀਪੂਰਵਕ ਮਨਾਏ ਜਾਣ।
ਦੱਸ ਦਈਏ ਕਿ ਚਾਰ ਦਿਨ ਪਹਿਲਾਂ, 22 ਜੁਲਾਈ ਨੂੰ ਸੁਪਰੀਮ ਕੋਰਟ ਨੇ ਕਈ ਰਾਜ ਸਰਕਾਰਾਂ ਦੇ ਆਦੇਸ਼ਾਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ, ਜਿਸ ਵਿੱਚ ਕਾਂਵੜ ਯਾਤਰਾ ਰੂਟ ‘ਤੇ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਲਈ ਕਿਹਾ ਗਿਆ ਸੀ। ਅਦਾਲਤ ਨੇ ਕਿਹਾ ਸੀ- ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਦੀ ਲੋੜ ਨਹੀਂ ਹੈ। ਹੋਟਲ ਵਾਲੇ ਦੱਸ ਸਕਦੇ ਹਨ ਕਿ ਉਹ ਕਿਸ ਤਰ੍ਹਾਂ ਦਾ ਭੋਜਨ ਪਰੋਸ ਰਹੇ ਹਨ ਜਿਵੇਂ ਕਿ ਸ਼ਾਕਾਹਾਰੀ ਜਾਂ ਮਾਸਾਹਾਰੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...