ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਫਲੀ ਐਸ ਨਰੀਮਨ ਦਾ ਬੁੱਧਵਾਰ ਸਵੇਰੇ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਸਥਿਤ ਆਪਣੇ ਘਰ ‘ਚ ਆਖਰੀ ਸਾਹ ਲਏ। ਨਰੀਮਨ ਨੂੰ 1991 ਵਿੱਚ ਪਦਮ ਭੂਸ਼ਣ ਅਤੇ 2007 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।
ਦੱਸ ਦਈਏ ਕਿ ਨਰੀਮਨ ਨੇ ਬੰਬੇ ਹਾਈ ਕੋਰਟ ਵਿੱਚ ਇੱਕ ਵਕੀਲ ਵਜੋਂ ਆਪਣੀ ਪ੍ਰੈਕਟਿਸ ਸ਼ੁਰੂ ਕੀਤੀ ਸੀ ਅਤੇ ਬਾਅਦ ਵਿੱਚ ਦਿੱਲੀ ਚਲੇ ਗਏ। 1972 ਵਿੱਚ ਉਨ੍ਹਾਂ ਨੂੰ ਭਾਰਤ ਦਾ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 1975 ਵਿੱਚ ਇੰਦਰਾ ਗਾਂਧੀ ਸਰਕਾਰ ਦੇ ਐਮਰਜੈਂਸੀ ਲਗਾਉਣ ਦੇ ਫੈਸਲੇ ਦੇ ਵਿਰੋਧ ਵਿੱਚ ਸਾਲਿਸਟਰ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਨਰੀਮਨ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ, “ ਫਲੀ ਨਰੀਮਨ ਨੇ ਆਪਣਾ ਪੂਰਾ ਜੀਵਨ ਆਮ ਨਾਗਰਿਕਾਂ ਨੂੰ ਨਿਆਂ ਦਿਵਾਉਣ ਲਈ ਸਮਰਪਿਤ ਕੀਤਾ। ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
----------- Advertisement -----------
ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਫਲੀ ਐਸ ਨਰੀਮਨ ਦਾ ਦਿਹਾਂਤ, ਪੀਐਮ ਮੋਦੀ ਨੇ ਜਤਾਇਆ ਦੁੱਖ
Published on
----------- Advertisement -----------

----------- Advertisement -----------