August 10, 2026, 2:01 am
----------- Advertisement -----------
HomeNewsLatest Newsਤਿੰਨ ਚੀਤਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਚਿੰਤਿਤ

ਤਿੰਨ ਚੀਤਿਆਂ ਦੀ ਮੌਤ ‘ਤੇ ਸੁਪਰੀਮ ਕੋਰਟ ਚਿੰਤਿਤ

Published on

----------- Advertisement -----------

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ‘ਚ ਦੋ ਮਹੀਨਿਆਂ ਦੇ ਅੰਦਰ 3 ਅਫਰੀਕੀ ਚੀਤਿਆਂ ਦੀ ਮੌਤ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਅਦਾਲਤ ਨੇ ਚੀਤਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਰਾਜਸਥਾਨ ਵਿੱਚ ਸ਼ਿਫਟ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਹੈ। ਅਦਾਲਤ ਨੇ ਜੰਗਲੀ ਜੀਵ ਮਾਹਿਰਾਂ ਦੀ ਕਮੇਟੀ ਨੂੰ 15 ਦਿਨਾਂ ਦੇ ਅੰਦਰ ਚੀਤਾ ਟਾਸਕ ਫੋਰਸ ਨੂੰ ਸੁਝਾਅ ਦੇਣ ਦਾ ਵੀ ਨਿਰਦੇਸ਼ ਦਿੱਤਾ ਹੈ।
ਜਸਟਿਸ ਬੀਆਰ ਅਤੇ ਸੰਜੇ ਕਰੋਲ ਦੇ ਬੈਂਚ ਨੇ ਕਿਹਾ ਕਿ ਮਾਹਿਰਾਂ ਦੀ ਰਿਪੋਰਟ ਤੋਂ ਲਗਦਾ ਹੈ ਕਿ ਕੁਨੋ ਕੋਲ ਚੀਤਿਆਂ ਦੀ ਵੱਡੀ ਆਬਾਦੀ ਲਈ ਲੋੜੀਂਦੀ ਜਗ੍ਹਾ ਅਤੇ ਸਰੋਤ ਨਹੀਂ ਹਨ, ਇਸ ਲਈ ਕੇਂਦਰ ਸਰਕਾਰ ਨੂੰ ਚੀਤਿਆਂ ਨੂੰ ਕਿਸੇ ਹੋਰ ਪਾਰਕ ਜਾਂ ਅਸਥਾਨ ਵਿੱਚ ਤਬਦੀਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਕਰੀਬ 70 ਸਾਲਾਂ ਬਾਅਦ 8 ਚੀਤੇ ਵਿਦੇਸ਼ ਤੋਂ ਭਾਰਤ ਲਿਆਂਦੇ ਗਏ। ਨਾਮੀਬੀਆ ਨੇ ਇਹ ਚੀਤੇ ਭਾਰਤ ਨੂੰ ਤੋਹਫੇ ਵਿੱਚ ਦਿੱਤੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ 17 ਸਤੰਬਰ ਨੂੰ ਆਪਣੇ ਜਨਮ ਦਿਨ ‘ਤੇ ਕੁਨੋ ਨੈਸ਼ਨਲ ਪਾਰਕ ‘ਚ ਛੱਡਿਆ ਸੀ। ਹਾਲ ਹੀ ਵਿੱਚ ਦੱਖਣੀ ਅਫਰੀਕਾ ਤੋਂ 12 ਚੀਤਿਆਂ ਦਾ ਇੱਕ ਹੋਰ ਜੱਥਾ ਕੁਨੋ ਲਿਆਂਦਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...