August 16, 2026, 5:09 am
----------- Advertisement -----------
HomeNewsBreaking Newsਵੱਡਾ ਹਾਦਸਾ: ਸੂਰਤ 'ਚ ਡਿੱਗੀ 5 ਮੰਜ਼ਿਲਾ ਇਮਾਰਤ; ਕਈ ਲੋਕਾਂ ਦੇ ਦੱਬੇ...

ਵੱਡਾ ਹਾਦਸਾ: ਸੂਰਤ ‘ਚ ਡਿੱਗੀ 5 ਮੰਜ਼ਿਲਾ ਇਮਾਰਤ; ਕਈ ਲੋਕਾਂ ਦੇ ਦੱਬੇ ਜਾਣ ਦਾ ਖਦਸ਼ਾ; ਬਚਾਅ ਕਾਰਜ ਜਾਰੀ

Published on

----------- Advertisement -----------

ਸੂਰਤ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪੰਜ ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਸ ਘਟਨਾ ‘ਚ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਇਮਾਰਤ ਵਿੱਚ 6 ਪਰਿਵਾਰ ਰਹਿੰਦੇ ਹਨ। ਹਾਦਸੇ ਦੇ ਸਮੇਂ ਇਮਾਰਤ ਵਿੱਚ ਕਿੰਨੇ ਲੋਕ ਮੌਜੂਦ ਸਨ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ 15 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਦਕਿ ਕਈਆਂ ਦੇ ਦੱਬੇ ਜਾਣ ਦਾ ਖਦਸ਼ਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ, ਬਚਾਅ ਦਲ ਅਤੇ ਸਚਿਨ ਖੇਤਰ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵੱਡੀ ਮਾਤਰਾ ਵਿੱਚ ਮਲਬਾ ਹੋਣ ਕਾਰਨ ਬਚਾਅ ਕਾਰਜਾਂ ਵਿੱਚ ਮੁਸ਼ਕਲ ਆ ਰਹੀ ਹੈ। ਸਥਾਨਕ ਲੋਕ ਅਤੇ ਪੁਲਿਸ ਟੀਮਾਂ ਵੀ ਮਦਦ ਵਿੱਚ ਜੁਟੀਆਂ ਹੋਈਆਂ ਹਨ।
ਇਮਾਰਤ ਡਿੱਗਣ ਤੋਂ ਬਾਅਦ ਆਸ-ਪਾਸ ਰਹਿੰਦੇ ਲੋਕ ਤੁਰੰਤ ਦੌੜ ਕੇ ਆਏ ਅਤੇ ਜ਼ਖਮੀਆਂ ਦੀ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਖਸਤਾ ਸੀ ਪਰ ਫਿਰ ਵੀ ਲੋਕ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਉਥੇ ਰਹਿ ਰਹੇ ਸਨ। ਪੁਲਿਸ ਅਤੇ ਬਚਾਅ ਦਲ ਮਲਬੇ ਨੂੰ ਹਟਾਉਣ ਵਿੱਚ ਜੁਟੀ ਹੋਈ ਹੈ। ਹਾਲਾਂਕਿ ਮਲਬੇ ਹੇਠ ਅਜੇ ਤੱਕ ਕੋਈ ਵੀ ਵਿਅਕਤੀ ਦੱਬਿਆ ਨਹੀਂ ਮਿਲਿਆ ਹੈ। ਬਚਾਏ ਗਏ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...