August 6, 2026, 11:43 am
----------- Advertisement -----------
HomeNewsLatest NewsT20 World Cup: ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

T20 World Cup: ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

Published on

----------- Advertisement -----------

ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ ‘ਚ ਜ਼ਬਰਦਸਤ ਵਾਪਸੀ ਕੀਤੀ ਹੈ। ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰਨ ਤੋਂ ਬਾਅਦ ਉਸ ਨੇ ਆਪਣੇ ਦੂਜੇ ਮੈਚ ‘ਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ। ਸ਼੍ਰੀਲੰਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ 158 ਦੌੜਾਂ ਦਾ ਟੀਚਾ ਦਿੱਤਾ ਸੀ। ਸਲਾਮੀ ਬੱਲੇਬਾਜ਼ ਪਥੁਮ ਨਿਸ਼ੰਕਾ ਨੇ 40 ਅਤੇ ਚਰਿਤ ਅਸਾਲੰਕਾ ਨੇ ਨਾਬਾਦ 37 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਪੰਜ ਗੇਂਦਬਾਜ਼ਾਂ ਨੇ 1-1 ਵਿਕਟਾਂ ਲਈਆਂ।
ਜਵਾਬ ‘ਚ ਆਸਟ੍ਰੇਲੀਆ ਨੇ 16.3 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਮਾਰਕਸ ਸਟੋਇਨਿਸ ਨੇ ਮੈਚ ਵਿੱਚ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ 18 ਗੇਂਦਾਂ ਵਿੱਚ 59 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 4 ਚੌਕੇ ਅਤੇ 6 ਛੱਕੇ ਲਗਾਏ। ਉਸ ਦਾ ਸਟ੍ਰਾਈਕ ਰੇਟ 327.77 ਰਿਹਾ। ਉਸ ਨੇ ਆਪਣਾ ਅਰਧ ਸੈਂਕੜਾ 17 ਗੇਂਦਾਂ ਵਿੱਚ ਪੂਰਾ ਕੀਤਾ, ਜੋ ਕਿ ਕਿਸੇ ਵੀ ਆਸਟਰੇਲੀਆਈ ਬੱਲੇਬਾਜ਼ ਵੱਲੋਂ ਸਭ ਤੋਂ ਤੇਜ਼ ਅਰਧ ਸੈਂਕੜਾ ਹੈ।
ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 120 ਦੌੜਾਂ ਦੇ ਸਕੋਰ ‘ਤੇ 6 ਵਿਕਟਾਂ ਗੁਆ ਦਿੱਤੀਆਂ। ਅਸਾਲੰਕਾ ਅਤੇ ਚਮਿਕਾ ਕਰੁਣਾਰਤਨੇ ਨੇ ਫਿਰ ਸੱਤਵੇਂ ਵਿਕਟ ਦੀ ਸਾਂਝੇਦਾਰੀ ਵਿੱਚ 15 ਗੇਂਦਾਂ ਵਿੱਚ 37 ਦੌੜਾਂ ਜੋੜ ਕੇ ਟੀਮ ਦਾ ਸਕੋਰ 157/6 ਤੱਕ ਪਹੁੰਚਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...