September 23, 2026, 3:42 am
----------- Advertisement -----------
HomeNewsBreaking Newsਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ, SGPC ਨੇ ਕੀਤਾ...

ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ, SGPC ਨੇ ਕੀਤਾ ਸਵਾਗਤ

Published on

----------- Advertisement -----------

ਅੰਮ੍ਰਿਤਸਰ, 14 ਮਾਰਚ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੇ ਪੁਰਖਿਆਂ ਦੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ, ਜਿਸ ਨਾਲ ਪੰਜਾਬੀ ਮੂਲ ਦੀ ਬੱਚਿਆਂ ਨੂੰ ਲੰਮਾ ਸਮਾਂ ਉਨ੍ਹਾਂ ਦੀ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿਣਾ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...