September 28, 2023, 4:12 am
----------- Advertisement -----------
HomeNewsNational-Internationalਜਾਣੋ ਕੀ ਹਨ ਮੱਧ ਪ੍ਰਦੇਸ਼ ਦੇ ਲੋਕਾਂ ਨੂੰ 'ਆਪ' ਪਾਰਟੀ ਦੀਆਂ ਦਿੱਤੀਆਂ...

ਜਾਣੋ ਕੀ ਹਨ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ‘ਆਪ’ ਪਾਰਟੀ ਦੀਆਂ ਦਿੱਤੀਆਂ ਦਸ ਗਾਰੰਟੀਆਂ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ, ਜਿੱਥੇ ‘ਆਪ’ ਦੇ ਕੌਮੀ ਕਨਵੀਨਰ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਪਾਰਟੀ ਦੀਆਂ ਦਸ ਗਾਰੰਟੀਆਂ ਦਿੱਤੀ।

 ਇੱਥੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 18 ਸਾਲਾਂ ਵਿੱਚ ਸ਼ਿਵਰਾਜ ਚੌਹਾਨ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ। ਪੰਜਾਬ ਦੀ ‘ਆਪ’ ਸਰਕਾਰ ਨੇ ਸਿਰਫ 18 ਮਹੀਨਿਆਂ ‘ਚ ਆਪਣੇ ਸੂਬੇ ਅਤੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ। ਪੰਜਾਬ ਵਿੱਚ 18 ਮਹੀਨਿਆਂ ਵਿੱਚ ਸਾਡੀ ਸਰਕਾਰ ਨੇ 36,000 ਸਰਕਾਰੀ ਨੌਕਰੀਆਂ ਦਿੱਤੀਆਂ, 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ, ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਸੂਬੇ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਕਾਫੀ ਸੁਧਾਰ ਹੋਇਆ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਉਹ ਪਾਰਟੀ ਹਾਂ ਜੋ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਬਣੀ ਹੈ।  ਅਸੀਂ ਆਪਣੇ ਘਰਾਂ ਅਤੇ ਦੁਕਾਨਾਂ ਦੀ ਸਫਾਈ ਲਈ ‘ਝਾੜੂ’ ਦੀ ਵਰਤੋਂ ਕਰਦੇ ਹਾਂ ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਇਸ ‘ਝਾੜੂ’ ਨਾਲ ਅਸੀਂ ਆਪਣੇ ਦੇਸ਼ ਨੂੰ ਵੀ ਸਾਫ਼ ਕਰਾਂਗੇ।

 ਇਸਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਮੁੱਦਿਆਂ ਦੀ ਗੱਲ ਕਰਨ ਵਾਲੇ ਆਮ ਲੋਕ ਹਾਂ।   ਪੰਜਾਬ ਅਤੇ ਦਿੱਲੀ ਦੀਆਂ ‘ਆਪ’ ਸਰਕਾਰਾਂ ਨੇ ਬੇਮਿਸਾਲ ਕੰਮ ਕੀਤੇ ਹਨ।  ਤੁਸੀਂ ਇਕ ਵਾਰ ‘ਆਪ’ ਨੂੰ ਮੌਕਾ ਦਿਓ,ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਓਗੇ।  ਅਰਵਿੰਦ ਕੇਜਰੀਵਾਲ ਨੇ ਐਮਪੀ ਦੇ ਲੋਕਾਂ ਨੂੰ ‘ਕੇਜਰੀਵਾਲ ਕੀ ਗਰੰਟੀ’ ਵੀ ਦਿੰਦੇ ਹੋਏ ਕਿਹਾ ਕਿ ਦੂਜੀਆਂ ਪਾਰਟੀਆਂ ਚੋਣ ਮੈਨੀਫੈਸਟੋ ਜਾਂ ਸੰਕਲਪ ਪੱਤਰ ਜਾਰੀ ਕਰਦੀਆਂ ਹਨ ਪਰ ਸਰਕਾਰ ਬਣਨ ‘ਤੇ ਕੁਝ ਨਹੀਂ ਕਰਦੀਆਂ।  ਪਰ ਮੈਂ ਤੁਹਾਨੂੰ ਅੱਜ 10 ਗਾਰੰਟੀ ਦੇਵਾਂਗਾ ਅਤੇ ਸੂਬੇ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ ਅਤੇ ਆਮ ਲੋਕਾਂ ਲਈ ਹੋਰ ਵੀ ਬਹੁਤ ਕੁਝ ਕਰਾਂਗੇ।

ਇਹ 10 ਗਾਰੰਟੀਆਂ ਹਨ ਮੁਫਤ ਅਤੇ 24 ਘੰਟੇ ਬਿਜਲੀ ਦੀ ਗਾਰੰਟੀ, ਸਿੱਖਿਆ ਗਾਰੰਟੀ, ਸਿਹਤ ਦੀ ਗਾਰੰਟੀ,ਸਭ ਲਈ ਮੁਫਤ ਇਲਾਜ ਅਤੇ ਸਾਰੇ ਆਧੁਨਿਕ ਸਾਧਨਾਂ ਨਾਲ ਵਧੀਆ ਸਰਕਾਰੀ ਹਸਪਤਾਲ, ਭ੍ਰਿਸ਼ਟਾਚਾਰ ਮੁਕਤ ਐਮ.ਪੀ, ਡੋਰ ਟੂ ਡੋਰ ਸੇਵਾਵਾਂ, ਰੁਜ਼ਗਾਰ ਸਿਰਜਣ ਅਤੇ ਬੇਰੁਜ਼ਗਾਰੀ ਭੱਤਾ, ਮੁਫਤ ਤੀਰਥ ਯਾਤਰਾ, ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਪੇਸਾ ਨੂੰ ਅਨੁਸੂਚਿਤ ਕਬੀਲੇ ਲਈ ਲਾਗੂ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਤੇ ਬਿਹਤਰ ਮੁਆਵਜ਼ੇ ਅਤੇ ਫਸਲਾਂ ਦਾ ਸਹੀ ਮੁੱਲ ਦੇਣ ਦਾ ਵਾਅਦਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਅਸੀਂ ਬਜਟ ਸੈਸ਼ਨ ਦੌਰਾਨ ਰਾਜ ਦੇ ਕਰਜ਼ੇ ਦੇ ਬੋਝ ਦਾ ਮੁੱਦਾ ਉਠਾਇਆ ਤਾਂ ਰਾਜਪਾਲ ਚੁੱਪ ਕਿਉਂ ਰਹੇ? ਰਾਜਾ ਵੜਿੰਗ

ਚੰਡੀਗੜ੍ਹ, 27 ਸਤੰਬਰ, 2023 (ਬਲਜੀਤ ਮਰਵਾਹਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ...

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ – ਆਸ਼ਿਕਾ ਜੈਨ

ਐਸ.ਏ.ਐਸ.ਨਗਰ, 27 ਸਤੰਬਰ, 2023 (ਬਲਜੀਤ ਮਰਵਾਹਾ) : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ...

ਦੋਸ਼ੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

ਐਸ.ਏ.ਐਸ ਨਗਰ, 27 ਸਤੰਬਰ 2023 (ਬਲਜੀਤ ਮਰਵਾਹਾ): ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ...

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

ਚੰਡੀਗੜ੍ਹ/ਨਵੀਂ ਦਿੱਲੀ, 27 ਸਤੰਬਰ (ਬਲਜੀਤ ਮਰਵਾਹਾ) - ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ...

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.),...

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ...