ਨਵੇਂ ਸਾਲ ਤੋਂ ਪਹਿਲਾਂ ਮੈਕਸੀਕੋ ਵਿੱਚ ਇੱਕ ਭਿਆਨਕ ਹਾਦਸਾ ਹੋਇਆ ਹੈ। ਪ੍ਰਸ਼ਾਂਤ ਤੱਟੀ ਰਾਜ ਨਾਇਰਿਤ ਵਿੱਚ ਇੱਕ ਹਾਈਵੇਅ ਉੱਤੇ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਪਲਟ ਜਾਣ ਕਾਰਨ ਘੱਟ ਤੋਂ ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 47 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਨੇੜਲੇ ਸੂਬੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀ ਸੂਬੇ ਦੇ ਲਿਓਨ ਸ਼ਹਿਰ ਦੇ ਰਹਿਣ ਵਾਲੇ ਸਨ। ਮੈਕਸੀਕੋ ਵਿੱਚ ਦੋਸਤਾਂ, ਰਿਸ਼ਤੇਦਾਰਾਂ ਜਾਂ ਗੁਆਂਢੀਆਂ ਨਾਲ ਛੁੱਟੀਆਂ ਮਨਾਉਣ ਲਈ ਆਏ ਸਨ। ਇਹ ਹਾਦਸਾ ਸ਼ੁੱਕਰਵਾਰ ਨੂੰ ਹਾਈਵੇਅ ਦੇ ਇਕ ਪੇਂਡੂ ਖੇਤਰ ‘ਚ ਵਾਪਰਿਆ। ਮਰਨ ਵਾਲਿਆਂ ਵਿੱਚ ਘੱਟੋ-ਘੱਟ ਚਾਰ ਬੱਚੇ ਸ਼ਾਮਲ ਹਨ।












