ਮਿਸਰ ਵਿੱਚ ਇੱਕ ਤੋਂ ਬਾਅਦ ਇੱਕ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 32 ਲੋਕਾਂ ਦੀ ਮੌਤ ਹੋ ਗਈ। 60 ਲੋਕ ਜ਼ਖਮੀ ਹੋ ਗਏ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਇਹ ਹਾਦਸਾ ਮਿਸਰ ਦੀ ਰਾਜਧਾਨੀ ਕਾਹਿਰਾ ਤੋਂ 132 ਕਿਲੋਮੀਟਰ ਦੂਰ ਬਹੇਰਾ ਇਲਾਕੇ ਵਿਚ ਵਾਪਰਿਆ।
ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਥਾਨਕ ਮੀਡੀਆ ਮੁਤਾਬਕ ਇਕ ਕਾਰ ‘ਚੋਂ ਪੈਟਰੋਲ ਲੀਕ ਹੋਣ ਕਾਰਨ ਕਈ ਵਾਹਨ ਆਪਸ ‘ਚ ਟਕਰਾ ਗਏ। ਇਸ ਕਾਰਨ ਗੱਡੀਆਂ ਨੂੰ ਅੱਗ ਲੱਗ ਗਈ।












