November 23, 2026, 11:39 pm
----------- Advertisement -----------
HomeNewsBreaking Newsਉਨਾਓ 'ਚ ਭਿਆਨਕ ਸੜਕ ਹਾਦਸਾ, 18 ਦੀ ਮੌਤ, ਬਿਹਾਰ ਤੋਂ ਦਿੱਲੀ ਜਾ...

ਉਨਾਓ ‘ਚ ਭਿਆਨਕ ਸੜਕ ਹਾਦਸਾ, 18 ਦੀ ਮੌਤ, ਬਿਹਾਰ ਤੋਂ ਦਿੱਲੀ ਜਾ ਰਹੀ ਬੱਸ ਓਵਰਟੇਕ ਕਰਦੇ ਸਮੇਂ ਟੈਂਕਰ ਨਾਲ ਟਕਰਾਈ

Published on

----------- Advertisement -----------

ਯੂਪੀ, 10 ਜੁਲਾਈ 2024 – ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਇੱਕ ਟੈਂਕਰ ਅਤੇ ਡਬਲ ਡੇਕਰ ਬੱਸ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਕਈ ਵਾਰ ਪਲਟ ਗਈ। ਇਸ ਹਾਦਸੇ ‘ਚ 18 ਯਾਤਰੀਆਂ ਦੀ ਮੌਤ ਹੋ ਗਈ, ਮਰਨ ਵਾਲਿਆਂ ਵਿੱਚ 14 ਪੁਰਸ਼, 2 ਔਰਤਾਂ ਅਤੇ 2 ਬੱਚੇ ਸ਼ਾਮਲ ਹਨ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਡਬਲ ਡੈਕਰ ਬੱਸ (ਯੂਪੀ 95 ਟੀ 4720) ਬਿਹਾਰ ਦੇ ਸੀਤਾਮੜੀ ਤੋਂ ਦਿੱਲੀ ਆ ਰਹੀ ਸੀ। ਜਦੋਂ ਸਵੇਰੇ ਸਾਢੇ ਚਾਰ ਵਜੇ ਬੱਸ ਉਨਾਵ ਦੇ ਬੇਹਟਾ ਮੁਜਾਵਰ ਥਾਣਾ ਖੇਤਰ ਦੇ ਗਧਾ ਪਿੰਡ ਦੇ ਸਾਹਮਣੇ ਪਹੁੰਚੀ ਤਾਂ ਦੁੱਧ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟੈਂਕਰ ਨੂੰ ਪਿੱਛੇ ਤੋਂ ਓਵਰਟੇਕ ਕਰ ਰਹੀ ਸੀ ਅਤੇ ਇਸ ਦੌਰਾਨ ਹੀ ਬੱਸ ਟੈਂਕਰ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਡਬਲ ਡੈਕਰ ਬੱਸ ਦੇ ਪਰਖੱਚੇ ਉੱਡ ਗਏ। ਜਿਸ ਥਾਂ ‘ਤੇ ਹਾਦਸਾ ਹੋਇਆ ਉੱਥੇ ਲਾਸ਼ਾਂ ਦੇ ਢੇਰ ਲੱਗੇ ਹੋਏ ਸਨ। ਤੜਕੇ ਵਾਪਰੇ ਇਸ ਹਾਦਸੇ ਨੇ ਇਲਾਕੇ ‘ਚ ਹੜਕੰਪ ਮਚਾ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਸ ਟੀਮ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਬੰਗਰਮਾਊ ਕੋਤਵਾਲੀ ਨੇੜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਡਰਾਈਵਰ ਸਾਈਡ ਦਾ ਹਿੱਸਾ ਪੂਰੀ ਤਰ੍ਹਾਂ ਵੱਖ ਹੋ ਗਿਆ। ਯਾਤਰੀ ਬਾਹਰ ਡਿੱਗ ਪਏ। ਕਈਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਹਾਦਸੇ ਸਬੰਧੀ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਬੰਗੜਮਾਊ ਦੇ ਇੰਸਪੈਕਟਰ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਦੱਸਿਆ ਕਿ ਬੱਸ ਦੁੱਧ ਦੇ ਟੈਂਕਰ ਨੂੰ ਓਵਰਟੇਕ ਕਰ ਰਹੀ ਸੀ। ਇਸ ਦੌਰਾਨ ਇਹ ਬੇਕਾਬੂ ਹੋ ਕੇ ਟੈਂਕਰ ਨਾਲ ਟਕਰਾ ਕੇ ਪਲਟ ਗਈ। ਜ਼ਖ਼ਮੀਆਂ ਨੂੰ ਬਾਂਗਰਮੌ ਸੀਐਚਸੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਗੰਭੀਰ ਜ਼ਖਮੀਆਂ ਨੂੰ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...