ਪਾਕਿਸਤਾਨ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ਸੂਬੇ ‘ਚ ਸੁਰੱਖਿਆ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ‘ਚ ਘੱਟੋ-ਘੱਟ 6 ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ ਹੈ ਅਤੇ 22 ਤੋਂ ਵੱਧ ਜ਼ਖਮੀ ਹਨ।
ਜ਼ਿਲਾ ਪੁਲਸ ਅਧਿਕਾਰੀ ਵਕਾਰ ਅਹਿਮਦ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਟਾਂਕ ਜ਼ਿਲੇ ‘ਚ ਵਾਪਰੀ ਹੈ। ਇੱਥੇ ਕਿਲ੍ਹੇ ਦੇ ਅੰਦਰ ਸਥਿਤ ਸੁਰੱਖਿਆ ਹੈੱਡਕੁਆਰਟਰ ‘ਤੇ ਜ਼ੋਰਦਾਰ ਹਮਲੇ ਹੋਏ। ਧਮਾਕਿਆਂ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਕਾਫੀ ਦੇਰ ਤੱਕ ਸੁਣੀ ਜਾ ਸਕਦੀ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਅੱਤਵਾਦੀਆਂ ਨੂੰ ਫੜਨ ਲਈ ਜ਼ਿਲ੍ਹੇ ਦੀਆਂ ਸਾਰੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
----------- Advertisement -----------
ਪਾਕਿਸਤਾਨ ‘ਚ ਅੱਤਵਾਦੀ ਹਮਲਾ, 6 ਸੁਰੱਖਿਆ ਕਰਮੀਆਂ ਦੀ ਮੌਤ
Published on
----------- Advertisement -----------
----------- Advertisement -----------












