ਅੱਤਵਾਦੀਆਂ ਨੇ ਸੋਮਵਾਰ (22 ਜਨਵਰੀ) ਸਵੇਰੇ ਜੰਮੂ ਦੇ ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਹਮਲਾ ਕਰ ਦਿੱਤਾ ਹੈ। ਇਸ ‘ਚ ਇਕ ਜਵਾਨ ਜ਼ਖਮੀ ਹੋ ਗਿਆ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਰਾਜੌਰੀ ਦੇ ਗੁੰਧਾ ‘ਚ 63 ਆਰਆਰ ਆਰਮੀ ਕੈਂਪ ‘ਤੇ ਗੋਲੀਬਾਰੀ ਕੀਤੀ, ਜਿਸ ‘ਤੇ ਜਵਾਬੀ ਕਾਰਵਾਈ ਕੀਤੀ ਗਈ।
ਦੱਸ ਦਈਏ ਇਸ ਦੌਰਾਨ ਇਕ ਸਿਪਾਹੀ ਨੂੰ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਹੋਰ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਲੁਕੇ ਹੋਏ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਇਸਤੋਂ ਇਲਾਵਾ 16 ਜੁਲਾਈ ਨੂੰ ਜੰਮੂ ਦੇ ਡੋਡਾ ਜ਼ਿਲ੍ਹੇ ਦੇ ਦੇਸਾ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕੀਤਾ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਦੀ ਗੋਲੀਬਾਰੀ ‘ਚ ਫੌਜ ਦੇ ਇਕ ਕਪਤਾਨ ਸਮੇਤ 4 ਜਵਾਨ ਸ਼ਹੀਦ ਹੋ ਗਏ। ਇੱਕ ਪੁਲਿਸ ਮੁਲਾਜ਼ਮ ਦੀ ਵੀ ਮੌਤ ਹੋ ਗਈ।
8 ਜੁਲਾਈ ਨੂੰ ਕਠੂਆ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ। ਜੰਮੂ ਖੇਤਰ ‘ਚ 22 ਅਪ੍ਰੈਲ ਤੋਂ ਹੁਣ ਤੱਕ 10 ਵੱਡੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਇਨ੍ਹਾਂ ‘ਚੋਂ 12 ਜਵਾਨ ਸ਼ਹੀਦ ਹੋ ਗਏ ਹਨ।











