September 12, 2026, 11:01 am
----------- Advertisement -----------
HomeNewsNational-Internationalਮੀਆਂਵਾਲੀ ਏਅਰਬੇਸ 'ਤੇ ਅੱਤ.ਵਾਦੀ ਹਮਲਾ, 1 ਤੇਲ ਟੈਂਕਰ ,3 ਜਹਾਜ਼ ਹੋਏ ਤਬਾਹ

ਮੀਆਂਵਾਲੀ ਏਅਰਬੇਸ ‘ਤੇ ਅੱਤ.ਵਾਦੀ ਹਮਲਾ, 1 ਤੇਲ ਟੈਂਕਰ ,3 ਜਹਾਜ਼ ਹੋਏ ਤਬਾਹ

Published on

----------- Advertisement -----------

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਏਅਰਬੇਸ ‘ਤੇ ਸ਼ਨੀਵਾਰ ਸਵੇਰੇ ਅੱਤਵਾਦੀ ਹਮਲਾ ਹੋਇਆ ਹੈ। ਹਥਿਆਰਬੰਦ ਆਤਮਘਾਤੀ ਹਮਲਾਵਰ ਹਵਾਈ ਸੈਨਾ ਦੇ ਟਰੇਨਿੰਗ ਬੇਸ ਵਿੱਚ ਦਾਖਲ ਹੋ ਗਏ। ਇਸ ਦੌਰਾਨ ਏਅਰਬੇਸ ਦੇ ਨੇੜੇ ਗੋਲੀਆਂ ਅਤੇ ਧਮਾਕਿਆਂ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਰਿਪੋਰਟਾਂ ਮੁਤਾਬਕ ਤਹਿਰੀਕ-ਏ-ਜੇਹਾਦ ਪਾਕਿਸਤਾਨ (ਟੀਜੇਪੀ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਪੌੜੀਆਂ ਰਾਹੀਂ ਕੰਧ ਟੱਪ ਕੇ ਏਅਰਬੇਸ ਅੰਦਰ ਦਾਖ਼ਲ ਹੋਏ ਸਨ। 

ਜੀਓ ਨਿਊਜ਼ ਦੇ ਅਨੁਸਾਰ, ਪਾਕਿਸਤਾਨੀ ਹਵਾਈ ਸੈਨਾ (ਪੀਏਐਫ) ਨੇ ਕਿਹਾ ਕਿ ਸਾਡੇ ਜਵਾਨਾਂ ਨੇ ਸਮੇਂ ‘ਤੇ ਇੱਕ ਵੱਡੇ ਹਮਲੇ ਨੂੰ ਨਾਕਾਮ ਕਰ ਦਿੱਤਾ। ਅੰਤਿਮ ਕਾਰਵਾਈ ਏਅਰਬੇਸ ਦੇ ਅੰਦਰ ਅਤੇ ਆਲੇ-ਦੁਆਲੇ ਕੀਤੀ ਗਈ ਸੀ। ਇਸ ‘ਚ 9 ਅੱਤਵਾਦੀ ਮਾਰੇ ਗਏ ਹਨ। ਮੁਕਾਬਲੇ ਦੌਰਾਨ ਇੱਕ ਤੇਲ ਟੈਂਕਰ ਅਤੇ 3 ਜਹਾਜ਼ ਤਬਾਹ ਹੋ ਗਏ।
ਪਾਕਿਸਤਾਨ ‘ਚ 24 ਘੰਟਿਆਂ ‘ਚ 2 ਅੱਤਵਾਦੀ ਹਮਲੇ ਹੋਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਗਵਾਦਰ ‘ਚ ਫੌਜ ਦੇ ਦੋ ਵਾਹਨਾਂ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ‘ਚ 14 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੇ ਸਮੇਂ ਫੌਜੀ ਪਸਨੀ ਤੋਂ ਓੜਮਾਰਾ ਵੱਲ ਵਧ ਰਹੇ ਸਨ। ਉਦੋਂ ਤੋਂ ਹੀ ਇਲਾਕੇ ‘ਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਹੀ ਖੈਬਰ ਪਖਤੂਨਖਵਾ ਦੇ ਕਈ ਇਲਾਕਿਆਂ ‘ਚ ਖੁਫੀਆ ਆਧਾਰਿਤ ਕਾਰਵਾਈ ‘ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਇਕ ਆਤਮਘਾਤੀ ਹਮਲਾਵਰ ਸਮੇਤ ਦੋ ਅੱਤਵਾਦੀ ਮਾਰੇ ਗਏ ਸਨ। ਜਦਕਿ ਦੋ ਜ਼ਖਮੀ ਹੋ ਗਏ। ਤਹਿਰੀਕ-ਏ-ਜੇਹਾਦ ਇੱਕ ਅੱਤਵਾਦੀ ਸੰਗਠਨ ਹੈ, ਮਾਮਲੇ ਦੇ ਮਾਹਿਰ ਇਸ ਨੂੰ ਰਹੱਸਮਈ ਸੰਗਠਨ ਕਹਿੰਦੇ ਹਨ। ਕਾਰਨ ਇਹ ਹੈ ਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਉਪਲਬਧ ਨਹੀਂ ਹੈ। ਤਹਿਰੀਕ-ਏ-ਜੇਹਾਦ ਇਸ ਤੋਂ ਪਹਿਲਾਂ ਚਮਨ, ਬੋਲਾਨ, ਸਵਾਤ ਖੇਤਰ ਕਾਬਲ ਅਤੇ ਲਕੀ ਮਾਰੂਤ ਵਿੱਚ ਹਮਲਿਆਂ ਦੀ ਜ਼ਿੰਮੇਵਾਰੀ ਲੈ ਚੁੱਕਾ ਹੈ। ਹਾਲਾਂਕਿ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਸੰਗਠਨ ਕਈ ਹਮਲਿਆਂ ਵਿੱਚ ਸ਼ਾਮਲ ਨਹੀਂ ਸੀ ਪਰ ਫਿਰ ਵੀ ਇਸ ਨੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਬੀਬੀਸੀ ਦੀ ਰਿਪੋਰਟ ਮੁਤਾਬਕ ਤਹਿਰੀਕ-ਏ-ਜੇਹਾਦ ਨੂੰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦਾ ਸਮਰਥਨ ਪ੍ਰਾਪਤ ਹੈ। ਅੱਤਵਾਦੀ ਹਮਲਿਆਂ ਦੀ ਜਿੰਮੇਵਾਰੀ TTP ਨਹੀਂ ਲੈਣਾ ਚਾਹੁੰਦੀ, ਤਹਿਰੀਕ-ਏ-ਜੇਹਾਦ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਤੋਂ ਪਹਿਲਾਂ 28 ਸਤੰਬਰ ਨੂੰ ਪਾਕਿਸਤਾਨ ‘ਚ ਦੋ ਥਾਵਾਂ ‘ਤੇ ਦੋ ਧਮਾਕੇ ਹੋਏ ਸਨ। ਪਹਿਲਾ ਆਤਮਘਾਤੀ ਹਮਲਾ ਬਲੋਚਿਸਤਾਨ ਦੇ ਮਸਤੁੰਗ ਸ਼ਹਿਰ ਵਿੱਚ ਇੱਕ ਮਸਜਿਦ ਨੇੜੇ ਹੋਇਆ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਸ ਵਿੱਚ ਇੱਕ ਡੀਐਸਪੀ ਸਮੇਤ 54 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 100 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਮਲੇ ਦੇ ਸਮੇਂ ਲੋਕ ਈਦ-ਏ-ਮਿਲਾਦ-ਉਨ-ਨਬੀ ਦੇ ਜਲੂਸ ਲਈ ਇਕੱਠੇ ਹੋ ਰਹੇ ਸਨ। ਦੂਜਾ ਧਮਾਕਾ ਖੈਬਰ ਪਖਤੂਨਖਵਾ ਦੇ ਹੰਗੂ ਸ਼ਹਿਰ ਦੀ ਮਸਜਿਦ ਵਿੱਚ ਹੋਇਆ। ਇਹ ਵੀ ਇੱਕ ਆਤਮਘਾਤੀ ਹਮਲਾ ਸੀ।

ਪਾਕਿਸਤਾਨੀ ਮੀਡੀਆ ‘ਨਿਊਜ਼ ਇੰਟਰਨੈਸ਼ਨਲ’ ਮੁਤਾਬਕ ਇੱਥੇ ਇੱਕ ਪੁਲਿਸ ਅਧਿਕਾਰੀ ਸਮੇਤ 4 ਲੋਕ ਮਾਰੇ ਗਏ।ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤੋਂ ਹੀ ਪਾਕਿਸਤਾਨ ਵਿਚ ਅੱਤਵਾਦੀ ਸੰਗਠਨ ਟੀ.ਟੀ.ਪੀ. ਅੱਤਵਾਦ ਦੀ ਫੈਕਟਰੀ ਕਹੇ ਜਾਣ ਵਾਲੇ ਪਾਕਿਸਤਾਨ ਦੇ ਸਾਰੇ ਅੱਤਵਾਦੀ ਸੰਗਠਨਾਂ ‘ਚੋਂ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੂੰ ਸਭ ਤੋਂ ਖਤਰਨਾਕ ਮੰਨਿਆ ਜਾਂਦਾ ਹੈ। ਇਸ ਸੰਗਠਨ ਨੇ ਮਲਾਲਾ ਯੂਸਫਜ਼ਈ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਉਸ ਨੇ ਹੀ ਪੇਸ਼ਾਵਰ ਦੇ ਸੈਨਿਕ ਸਕੂਲ ‘ਤੇ ਹਮਲਾ ਕਰਕੇ 114 ਬੱਚਿਆਂ ਨੂੰ ਮਾਰ ਦਿੱਤਾ ਸੀ।

ਦਰਅਸਲ, ਪਾਕਿਸਤਾਨੀ ਤਾਲਿਬਾਨ ਦੀਆਂ ਜੜ੍ਹਾਂ ਉਸੇ ਸਮੇਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ, ਜਦੋਂ 2002 ਵਿੱਚ ਅਮਰੀਕੀ ਕਾਰਵਾਈ ਤੋਂ ਬਾਅਦ ਅਫਗਾਨਿਸਤਾਨ ਤੋਂ ਭੱਜਣ ਵਾਲੇ ਬਹੁਤ ਸਾਰੇ ਅੱਤਵਾਦੀ ਪਾਕਿਸਤਾਨ ਦੇ ਕਬਾਇਲੀ ਇਲਾਕਿਆਂ ਵਿੱਚ ਲੁਕੇ ਹੋਏ ਸਨ। ਜਦੋਂ ਇਨ੍ਹਾਂ ਅੱਤਵਾਦੀਆਂ ਖਿਲਾਫ ਕਾਰਵਾਈ ਸ਼ੁਰੂ ਹੋਈ ਤਾਂ ਸਵਾਤ ਘਾਟੀ ‘ਚ ਪਾਕਿਸਤਾਨੀ ਫੌਜ ਦਾ ਵਿਰੋਧ ਸ਼ੁਰੂ ਹੋ ਗਿਆ। ਕਬਾਇਲੀ ਖੇਤਰਾਂ ਵਿੱਚ ਕਈ ਬਾਗੀ ਗਰੁੱਪ ਵਧਣੇ ਸ਼ੁਰੂ ਹੋ ਗਏ। ਅਜਿਹੀ ਸਥਿਤੀ ਵਿੱਚ, ਦਸੰਬਰ 2007 ਵਿੱਚ, ਬੈਤੁੱਲਾ ਮਹਿਸੂਦ ਦੀ ਅਗਵਾਈ ਵਿੱਚ 13 ਸਮੂਹਾਂ ਨੇ ਤਹਿਰੀਕ ਯਾਨੀ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ, ਇਸ ਲਈ ਸੰਗਠਨ ਦਾ ਨਾਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਰੱਖਿਆ ਗਿਆ। ਸੰਖੇਪ ਵਿੱਚ ਇਸਨੂੰ ਟੀਟੀਪੀ ਜਾਂ ਪਾਕਿਸਤਾਨੀ ਤਾਲਿਬਾਨ ਵੀ ਕਿਹਾ ਜਾਂਦਾ ਹੈ। ਇਹ ਅਫਗਾਨਿਸਤਾਨ ਦੇ ਤਾਲਿਬਾਨ ਸੰਗਠਨ ਤੋਂ ਵੱਖਰਾ ਹੈ, ਪਰ ਇਰਾਦੇ ਲਗਭਗ ਇੱਕੋ ਹਨ। ਦੋਵੇਂ ਜਥੇਬੰਦੀਆਂ ਸ਼ਰੀਆ ਕਾਨੂੰਨ ਲਾਗੂ ਕਰਨਾ ਚਾਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...