September 20, 2026, 3:30 am
----------- Advertisement -----------
HomeNewsBreaking Newsਰੂਸ 'ਚ 3 ਥਾਵਾਂ 'ਤੇ ਅੱਤਵਾਦੀ ਹਮਲੇ, 15 ਪੁਲਿਸ ਮੁਲਾਜ਼ਮ ਮਾਰੇ ਗਏ

ਰੂਸ ‘ਚ 3 ਥਾਵਾਂ ‘ਤੇ ਅੱਤਵਾਦੀ ਹਮਲੇ, 15 ਪੁਲਿਸ ਮੁਲਾਜ਼ਮ ਮਾਰੇ ਗਏ

Published on

----------- Advertisement -----------


ਐਤਵਾਰ (23 ਜੂਨ) ਨੂੰ ਰੂਸ ਦੇ ਦਾਗਿਸਤਾਨ ਵਿੱਚ ਅੱਤਵਾਦੀਆਂ ਨੇ ਦੋ ਚਰਚਾਂ, ਇੱਕ ਸਿਨੇਗਾਗ (ਯਹੂਦੀ ਮੰਦਰ) ਅਤੇ ਇੱਕ ਪੁਲਿਸ ਚੌਕੀ ਉੱਤੇ ਹਮਲਾ ਕੀਤਾ। ਇਸ ਵਿੱਚ ਇੱਕ ਪੁਜਾਰੀ, 15 ਪੁਲਿਸ ਵਾਲਿਆਂ ਤੋਂ ਇਲਾਵਾ ਕਈ ਨਾਗਰਿਕਾਂ ਦੀ ਵੀ ਮੌਤ ਹੋ ਗਈ ਸੀ। 25 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ 4 ਅੱਤਵਾਦੀ ਵੀ ਮਾਰੇ ਗਏ ਹਨ।

ਸੀਐਨਐਨ ਮੁਤਾਬਕ ਅੱਤਵਾਦੀਆਂ ਨੇ ਪਾਦਰੀ ਦਾ ਗਲਾ ਵੱਢ ਦਿੱਤਾ ਸੀ। ਪਾਦਰੀ ਦੀ ਉਮਰ 66 ਸਾਲ ਸੀ। ਹਮਲਾ ਕੀਤੇ ਗਏ ਯਹੂਦੀ ਮੰਦਰ ਅਤੇ ਚਰਚ ਦਾਗਿਸਤਾਨ ਦੇ ਡਰਬੇਂਟ ਸ਼ਹਿਰ ਵਿੱਚ ਹਨ, ਜੋ ਕਿ ਮੁੱਖ ਤੌਰ ‘ਤੇ ਮੁਸਲਿਮ ਉੱਤਰੀ ਕਾਕੇਸ਼ਸ ਵਿੱਚ ਯਹੂਦੀ ਭਾਈਚਾਰੇ ਦਾ ਗੜ੍ਹ ਹੈ। ਜਿਸ ਪੁਲਿਸ ਸਟੇਸ਼ਨ ‘ਤੇ ਹਮਲਾ ਹੋਇਆ ਹੈ, ਉਹ ਦਾਗਿਸਤਾਨ ਦੀ ਰਾਜਧਾਨੀ ਮਾਖਚਕਾਲਾ ਵਿਚ ਹੈ, ਜੋ ਡਰਬੇਂਟ ਤੋਂ 125 ਕਿਲੋਮੀਟਰ ਦੂਰ ਹੈ।

ਰੂਸ ਦੀ ਰਾਸ਼ਟਰੀ ਅੱਤਵਾਦ ਵਿਰੋਧੀ ਕਮੇਟੀ ਨੇ ਵੀ ਇੱਕ ਬਿਆਨ ਵਿੱਚ ਹਮਲੇ ਦੀ ਪੁਸ਼ਟੀ ਕੀਤੀ ਹੈ। ਦਾਗਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਹਥਿਆਰਬੰਦ ਵਿਅਕਤੀਆਂ ਦੇ ਇੱਕ ਸਮੂਹ ਨੇ ਇੱਕ ਪ੍ਰਾਰਥਨਾ ਸਥਾਨ ਅਤੇ ਇੱਕ ਚਰਚ ‘ਤੇ ਗੋਲੀਬਾਰੀ ਕੀਤੀ। ਇਨ੍ਹਾਂ ‘ਚ ਚਾਰ ਅੱਤਵਾਦੀ ਮਾਰੇ ਗਏ। ਕੁਝ ਭੱਜ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਅਲਜਜ਼ੀਰਾ ਨਿਊਜ਼ ਨੈੱਟਵਰਕ ਦੇ ਮੁਤਾਬਕ ਡਰਬੇਂਟ ਵਿਚ ਇਕ ਸਿਨੇਗਾਗ ਅਤੇ ਚਰਚ ਵਿਚ ਅੱਤਵਾਦੀ ਹਮਲੇ ਕਾਰਨ ਅੱਗ ਲੱਗ ਗਈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਹਮਲੇ ਤੋਂ ਬਾਅਦ ਹਮਲਾਵਰ ਇੱਕ ਕਾਰ ਵਿੱਚ ਭੱਜਦੇ ਹੋਏ ਦਿਖਾਈ ਦਿੱਤੇ। ਅੱਤਵਾਦੀਆਂ ਨੇ ਇਕ ਹੋਰ ਯਹੂਦੀ ਮੰਦਰ ‘ਤੇ ਵੀ ਗੋਲੀਬਾਰੀ ਕੀਤੀ। ਉਸ ਸਮੇਂ ਉੱਥੇ ਕੋਈ ਨਹੀਂ ਸੀ, ਜਿਸ ਕਾਰਨ ਲੋਕਾਂ ਦੀ ਜਾਨ ਬਚ ਗਈ।

ਰੂਸੀ ਸਮਾਚਾਰ ਏਜੰਸੀ TASS ਨੇ ਦੱਸਿਆ ਕਿ ਹਮਲਾਵਰ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਦੇ ਮੈਂਬਰ ਸਨ। ਫਿਲਹਾਲ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਦਾਗਿਸਤਾਨ ਨੇ ਹਮਲੇ ਲਈ ਯੂਕਰੇਨ ਅਤੇ ਨਾਟੋ ਦੇਸ਼ਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦਾਗਿਸਤਾਨ ਦੇ ਨੇਤਾ ਅਬਦੁਲਖਾਕਿਮ ਗਦਝਿਯੇਵ ਨੇ ਟੈਲੀਗ੍ਰਾਮ ‘ਤੇ ਲਿਖਿਆ, ‘ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਹ ਅੱਤਵਾਦੀ ਹਮਲੇ ਕਿਸੇ ਨਾ ਕਿਸੇ ਤਰ੍ਹਾਂ ਯੂਕਰੇਨ ਅਤੇ ਨਾਟੋ ਦੇਸ਼ਾਂ ਦੀਆਂ ਖੁਫੀਆ ਸੇਵਾਵਾਂ ਨਾਲ ਜੁੜੇ ਹੋਏ ਹਨ।

ਰੂਸ ‘ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਅਜੇ ਤੱਕ ਯੂਕਰੇਨ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਗੁਆਂਢੀ ਦੇਸ਼ ਚੇਚਨੀਆ ਦੇ ਰਾਸ਼ਟਰਪਤੀ ਰਮਜ਼ਾਨ ਕਾਦਿਰੋਵ ਨੇ ਕਿਹਾ ਕਿ ਜੋ ਕੁਝ ਵਾਪਰਿਆ ਉਹ ਭੜਕਾਹਟ ਅਤੇ ਬਿਆਨਾਂ ਵਿਚਾਲੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਵਾਂਗ ਜਾਪਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...