September 12, 2026, 4:12 pm
----------- Advertisement -----------
HomeNewsLatest Newsਦਿੱਲੀ ਦੀ ਮੇਅਰ ਨੇ G20 ਦੀਆਂ ਤਿਆਰੀਆਂ ਨੂੰ ਲੈ ਕੇ ਵੱਡਾ ਕੀਤਾ...

ਦਿੱਲੀ ਦੀ ਮੇਅਰ ਨੇ G20 ਦੀਆਂ ਤਿਆਰੀਆਂ ਨੂੰ ਲੈ ਕੇ ਵੱਡਾ ਕੀਤਾ ਦਾਅਵਾ, ਤਿਆਰੀਆਂ ਦਾ ਜੋਰ

Published on

----------- Advertisement -----------

ਰਾਸ਼ਟਰੀ ਰਾਜਧਾਨੀ ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨੇ G20 ਦੀਆਂ ਤਿਆਰੀਆਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕ ਅਤੇ ਕੌਂਸਲਰ ਸੁੰਦਰੀਕਰਨ ਦੇ ਕੰਮਾਂ ਦੀ ਜ਼ਿੰਮੇਵਾਰੀ ਜੰਗੀ ਪੱਧਰ ’ਤੇ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਨੂੰ ਇਸ ਵਾਰ ਜੀ-20 ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਦਿੱਲੀ ‘ਚ ਹਰ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸੜਕਾਂ ਦਾ ਮੁੜ ਨਿਰਮਾਣ ਕੀਤਾ ਗਿਆ ਹੈ।

 ਸ਼ੈਲੀ ਓਬਰਾਏ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੁਝ ਪਾਰਕਾਂ ਵਿੱਚ ਵੀ ਕੰਮ ਕੀਤੇ ਗਏ ਹਨ। ਜੇਕਰ ਬਾਹਰੋਂ ਨੁਮਾਇੰਦੇ ਜੀ-20 ਵਿੱਚ ਆਉਂਦੇ ਹਨ ਤਾਂ ਉਹ ਸਾਡੇ ਅਮੀਰ ਵਿਰਸੇ, ਸੱਭਿਆਚਾਰ ਅਤੇ ਇਤਿਹਾਸ ਤੋਂ ਜਾਣੂ ਹੋਣਗੇ। MCD ਅਤੇ ਦਿੱਲੀ ਸਰਕਾਰ ਜੀ-20 ਲਈ ਪੂਰੀ ਤਰ੍ਹਾਂ ਤਿਆਰ ਹਨ।

 ਨਾਲ ਹੀ ਸ਼ੈਲੀ ਓਬਰਾਏ ਨੇ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਜਦੋਂ ਵਿਦੇਸ਼ੀ ਮਹਿਮਾਨ ਇੱਥੋਂ ਵਾਪਿਸ ਜਾਣ ਤਾਂ ਉਹ ਦਿੱਲੀ ਦੀਆਂ ਚੰਗੀਆਂ ਯਾਦਾਂ ਨੂੰ ਆਪਣੇ ਮਨ ਵਿੱਚ ਲੈ ਲੈਣ। ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜੀ-20 ਲਈ ਤਿਆਰੀ ਕਰਨੀ ਚਾਹੀਦੀ ਹੈ। ਦਿੱਲੀ ਸਰਕਾਰ ਨੇ ਨਗਰ ਨਿਗਮ ਨੂੰ ਜੀ-20 ਦੀਆਂ ਤਿਆਰੀਆਂ ਲਈ ਫੰਡਾਂ ਦੀ ਕਮੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਹੈ। ਸਕੂਲ ਤੋਂ ਲੈ ਕੇ ਸੜਕਾਂ ਤੱਕ ਦਾ ਬਜਟ ਦਿੱਤਾ ਗਿਆ ਹੈ। ਜੀ-20 ਨਾਲ ਸਬੰਧਤ ਕੰਮ ਇਸ ਬਜਟ ਨਾਲ ਕੀਤਾ ਜਾ ਰਿਹਾ ਹੈ। 

ਦੂਜੇ ਪਾਸੇ ਦਿੱਲੀ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਨਿਗਮ ਅਤੇ ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰੀਆਂ ‘ਚ ਜੁਟੀ ਹੋਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੰਨਣਾ ਹੈ ਕਿ ਜੋ ਵੀ ਵਿਦੇਸ਼ੀ ਮਹਿਮਾਨ ਦਿੱਲੀ ਆਉਂਦੇ ਹਨ, ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਦੀ ਮਹਿਮਾਨ ਨਿਵਾਜ਼ੀ ਅਤੇ ਦਿੱਲੀ ਵਾਸੀਆਂ ਦੇ ਪਿਆਰ ਨੂੰ ਨਾਲ ਲੈ ਕੇ ਜਾਣਾ ਚਾਹੀਦਾ ਹੈ। ਇਹ ਦੇਸ਼ ਅਤੇ ਦਿੱਲੀ ਲਈ ਵੱਡਾ ਮੌਕਾ ਹੈ। ਅਜਿਹੇ ਮੌਕੇ ‘ਤੇ ਦਿੱਲੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ, ਜਿਸ ਕਾਰਨ ਦੇਸ਼ ਦਾ ਨਾਂ ਕਿਸੇ ਤਰ੍ਹਾਂ ਵੀ ਕਮਜ਼ੋਰ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...