September 9, 2026, 7:58 am
----------- Advertisement -----------
HomeNewsLatest Newsਕਠੂਆ ਜ਼ਿਲੇ 'ਚ ਵਿਦਿਆਰਥੀ ਦੀ ਕੁੱਟਮਾਰ ਕਰਨ ਵਾਲਾ ਅਧਿਆਪਕ ਗ੍ਰਿਫਤਾਰ

ਕਠੂਆ ਜ਼ਿਲੇ ‘ਚ ਵਿਦਿਆਰਥੀ ਦੀ ਕੁੱਟਮਾਰ ਕਰਨ ਵਾਲਾ ਅਧਿਆਪਕ ਗ੍ਰਿਫਤਾਰ

Published on

----------- Advertisement -----------

ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ‘ਚ ਵਿਦਿਆਰਥੀ ਦੀ ਕੁੱਟਮਾਰ ਕਰਨ ਵਾਲੇ ਅਧਿਆਪਕ ਨੂੰ ਬੀਤੇ ਸ਼ਨੀਵਾਰ ਦੀ ਸ਼ਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਵਿਦਿਆਰਥੀ ਦਾ ਨਾਂ ਨੀਰਜ ਕੁਮਾਰ ਹੈ ਤੇ ਉਹ 10ਵੀਂ ਜਮਾਤ ਵਿੱਚ ਪੜ੍ਹਦਾ ਹੈ।  

ਇੱਕ ਦਿਨ ਪਹਿਲਾਂ ਬਾਨੀ ਦੇ ਸਰਕਾਰੀ ਹਾਇਰ ਸੈਕੰਡਰੀ ਸਕੂਲ ਵਿੱਚ ਇੱਕ ਵਿਦਿਆਰਥੀ ਨੇ ਕਲਾਸ ਦੇ ਬਲੈਕ ਬੋਰਡ ਉੱਤੇ ਜੈ ਸ਼੍ਰੀ ਰਾਮ ਲਿਖਿਆ ਸੀ। ਮੁਸਲਿਮ ਅਧਿਆਪਕ ਨੇ ਇਸ ਲਈ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਵਿਦਿਆਰਥੀ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਵਿਦਿਆਰਥੀ ਦੀ ਕੁੱਟਮਾਰ ਦੀ

ਸੂਚਨਾ ਮਿਲਦਿਆਂ ਹੀ ਸੈਂਕੜੇ ਲੋਕਾਂ ਦੀ ਭੀੜ ਸੜਕ ‘ਤੇ ਆ ਗਈ ਅਤੇ ਘਟਨਾ ਦਾ ਵਿਰੋਧ ਕੀਤਾ।  ਪੀੜਤ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲੀ ਜਮਾਤ ਵਿੱਚ ਉਸ ਨੂੰ ਲੱਤਾਂ-ਮੁੱਕਿਆਂ ਨਾਲ ਕੁੱਟਿਆ ਸੀ। ਫਿਰ ਉਸ ਨੂੰ ਪ੍ਰਿੰਸੀਪਲ ਦੇ ਦਫ਼ਤਰ ਲੈ ਗਿਆ ਅਤੇ ਉੱਥੇ ਵੀ ਉਸ ਨਾਲ ਝਗੜਾ ਕੀਤਾ। ਜਦੋਂ ਅਧਿਆਪਕ ਉਸ ਦੀ ਕੁੱਟਮਾਰ ਕਰ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਨਹੀਂ ਕੀਤੀ।

 ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਠੂਆ ਦੇ ਡਿਪਟੀ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿੱਚ ਬਾਨੀ ਦੇ ਉਪ ਮੰਡਲ ਮੈਜਿਸਟਰੇਟ, ਕਠੂਆ ਦੇ ਉਪ ਮੁੱਖ ਸਿੱਖਿਆ ਅਧਿਕਾਰੀ ਅਤੇ ਖਰੋਟੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਸ਼ਾਮਲ ਹਨ। ਕਮੇਟੀ ਨੇ 2 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...