September 12, 2026, 7:13 pm
----------- Advertisement -----------
HomeNewsBreaking Newsਅੰਤਰਿਮ ਬਜਟ 'ਚ ਨਹੀਂ ਹੋਵੇਗਾ ਕੋਈ ਵੱਡਾ ਐਲਾਨ - ਵਿੱਤ ਮੰਤਰੀ ਨਿਰਮਲਾ...

ਅੰਤਰਿਮ ਬਜਟ ‘ਚ ਨਹੀਂ ਹੋਵੇਗਾ ਕੋਈ ਵੱਡਾ ਐਲਾਨ – ਵਿੱਤ ਮੰਤਰੀ ਨਿਰਮਲਾ ਸੀਤਾਰਮਨ

Published on

----------- Advertisement -----------

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕੀਤਾ ਹੈ ਕਿ ਉਹ 1 ਫਰਵਰੀ 2024 ਨੂੰ ਬਜਟ ਪੇਸ਼ ਕਰੇਗੀ। ਪਰ, ਇਸ ਦਾ ਪੂਰਾ ਫੋਕਸ ਵੋਟ-ਆਨ-ਅਕਾਉਂਟ ‘ਤੇ ਹੋਵੇਗਾ। ਹਾਲਾਂਕਿ,ਅੰਤਰਿਮ ਬਜਟ ‘ਚ ਕੋਈ ਵੱਡਾ ਐਲਾਨ ਨਹੀਂ ਹੋਵੇਗਾ। ਇਸ ਦੇ ਲਈ ਸਾਨੂੰ ਲੋਕ ਸਭਾ ਚੋਣਾਂ ਦੀ ਉਡੀਕ ਕਰਨੀ ਪਵੇਗੀ। ਨਿਰਮਲਾ ਸੀਤਾਰਮਨ ਇੰਡਸਟਰੀ ਚੈਂਬਰ ਸੀਆਈਆਈ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ, ਜਿੱਥੇ ਉਹਨਾਂ ਨੇ ਇਹ ਗੱਲ ਕਹੀ। ਵਿੱਤ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਇਨਕਮ ਟੈਕਸ ‘ਚ ਕੋਈ ਠੋਸ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। 2024 ਵਿਚ ਲੋਕ ਸਭਾ ਚੋਣਾਂ ਤੋਂ ਬਾਅਦ ਬਣਨ ਵਾਲੀ ਨਵੀਂ ਸਰਕਾਰ ਜੂਨ ਜਾਂ ਜੁਲਾਈ ਵਿਚ ਪੂਰਾ ਬਜਟ ਪੇਸ਼ ਕਰੇਗੀ। ਸੈਕਟਰਾਂ ਜਾਂ ਮੰਤਰਾਲਿਆਂ ਲਈ ਅਲਾਟਮੈਂਟ ਹੋਵੇਗੀ

ਮਾਹਿਰਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਜਦੋਂ ਸਰਕਾਰ ਇਕ ਵਾਰ ਫਿਰ ਸੱਤਾ ‘ਚ ਆਵੇਗੀ ਤਾਂ ਵਿੱਤੀ ਸਾਲ 2024-25 ਲਈ ਕੇਂਦਰੀ ਬਜਟ ‘ਚ ਆਮਦਨ ਟੈਕਸ ਨਿਯਮਾਂ ‘ਚ ਬਦਲਾਅ ਕਰ ਸਕਦੀ ਹੈ। ਉਸ ਸਮੇਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੰਤਰਿਮ ਬਜਟ ਪੇਸ਼ ਕੀਤਾ ਸੀ। 2019 ਦੀਆਂ ਚੋਣਾਂ ਵਿੱਚ ਜਿੱਤ ਤੋਂ ਬਾਅਦ ਕੇਂਦਰ ਵਿੱਚ ਮੁੜ ਨਰਿੰਦਰ ਮੋਦੀ ਦੀ ਸਰਕਾਰ ਬਣੀ ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2019-20 ਦਾ ਪੂਰਾ ਬਜਟ ਪੇਸ਼ ਕੀਤਾ।

ਵੋਟ ਆਨ-ਅਕਾਉਂਟ ਅਤੇ ਅੰਤਰਿਮ ਬਜਟ ਵਿੱਚ ਥੋੜ੍ਹਾ ਜਿਹਾ ਅੰਤਰ ਹੈ। ਵੋਟ-ਆਨ-ਅਕਾਉਂਟ ਸਿਰਫ਼ ਸਰਕਾਰ ਦੇ ਬਜਟ ਦੇ ਖਰਚਿਆਂ ਨੂੰ ਕਵਰ ਕਰਦਾ ਹੈ, ਜਦਕਿ ਅੰਤਰਿਮ ਬਜਟ ਖਾਤਿਆਂ ਦੇ ਇੱਕ ਪੂਰੇ ਸਮੂਹ ਨੂੰ ਕਵਰ ਕਰਦਾ ਹੈ ਜਿਵੇਂ ਕਿ ਇਸ ਵਿੱਚ ਖਰਚੇ ਅਤੇ ਰਸੀਦਾਂ ਦੋਵੇਂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...