ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਨੂੰ ਤੀਜੀ ਵਾਰ ਐਕਸਟੈਂਸ਼ਨ ਦੇਣ ਦੇ ਹੁਕਮ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਮਿਸ਼ਰਾ ਨੂੰ ਈਡੀ ਡਾਇਰੈਕਟਰ ਦਾ ਅਹੁਦਾ ਛੱਡਣ ਲਈ 31 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। ਇਹ ਫੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਮੌਜੂਦਾ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਦੇ ਵਾਧੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਇਆ ਹੈ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਨੂੰ ਤੀਜੀ ਵਾਰ ਵਧਾਉਣ ਦਾ ਕੇਂਦਰ ਦਾ ਫੈਸਲਾ ਗੈਰ-ਕਾਨੂੰਨੀ ਹੈ। ਦੱਸ ਦਈਏ ਕਿ ਮਿਸ਼ਰਾ 31 ਜੁਲਾਈ ਤੱਕ ਅਹੁਦੇ ‘ਤੇ ਬਣੇ ਰਹਿਣਗੇ। ਉਦੋਂ ਤੱਕ ਸਰਕਾਰ ਨੂੰ ਨਵੇਂ ਮੁਖੀ ਦੀ ਨਿਯੁਕਤੀ ਕਰਨੀ ਪਵੇਗੀ। ਇਸ ਤੋਂ ਪਹਿਲਾਂ ਸੰਜੇ ਮਿਸ਼ਰਾ 18 ਨਵੰਬਰ ਨੂੰ ਰਿਟਾਇਰ ਹੋਣ ਵਾਲੇ ਸਨ। ਪਰ ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਤੀਜੀ ਵਾਰ ਉਨ੍ਹਾਂ ਦਾ ਕਾਰਜਕਾਲ ਵਧਾਇਆ ਸੀ, ਜਦਕਿ ਅਦਾਲਤ ਪਹਿਲਾਂ ਹੀ ਕਹਿ ਚੁੱਕੀ ਸੀ ਕਿ ਸੰਜੇ ਮਿਸ਼ਰਾ ਦਾ ਕਾਰਜਕਾਲ ਦੂਜੀ ਵਾਰ ਨਾ ਵਧਾਇਆ ਜਾਵੇ। ਇਸ ਮਾਮਲੇ ਵਿੱਚ ਸਰਕਾਰ ਦੀ ਦਲੀਲ ਹੈ ਕਿ ਸੰਜੇ ਮਿਸ਼ਰਾ ਦੀ ਥਾਂ ਲੈਣ ਲਈ ਅਜੇ ਤੱਕ ਕੋਈ ਹੋਰ ਅਧਿਕਾਰੀ ਨਹੀਂ ਮਿਲਿਆ ਹੈ। ਫਿਲਹਾਲ ਉਹ ਮਨੀ ਲਾਂਡਰਿੰਗ ਦੇ ਕਈ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਨ। ਅਜਿਹੇ ‘ਚ ਨਵੀਂ ਨਿਯੁਕਤੀ ਲਈ ਸਾਨੂੰ ਕੁਝ ਹੋਰ ਸਮਾਂ ਚਾਹੀਦਾ ਹੈ।
----------- Advertisement -----------
ED ਡਾਇਰੈਕਟਰ ਦੇ ਕਾਰਜਕਾਲ ਵਿੱਚ ਤੀਜੀ ਵਾਰ ਵਾਧਾ ਗੈਰ-ਕਾਨੂੰਨੀ: ਸੁਪਰੀਮ ਕੋਰਟ
Published on
----------- Advertisement -----------
----------- Advertisement -----------












