April 23, 2026, 7:26 am
----------- Advertisement -----------
HomeNewsBreaking Newsਯੂਕਰੇਨ ਤੋਂ ਦਿੱਲੀ ਪਹੁੰਚੀ ਤੀਜੀ ਫਲਾਈਟ, 240 ਨਾਗਰਿਕ ਪਰਤੇ ਘਰ

ਯੂਕਰੇਨ ਤੋਂ ਦਿੱਲੀ ਪਹੁੰਚੀ ਤੀਜੀ ਫਲਾਈਟ, 240 ਨਾਗਰਿਕ ਪਰਤੇ ਘਰ

Published on

----------- Advertisement -----------

ਯੂਕਰੇਨ ਤੋਂ ਦਿੱਲੀ ਪਹੁੰਚੀ ਤੀਜੀ ਫਲਾਈਟ, 240 ਨਾਗਰਿਕ ਪਰਤੇ ਘਰ

ਨਵੀਂ ਦਿੱਲੀ, 27 ਫਰਵਰੀ 2022 – ਯੂਕਰੇਨ ਅਤੇ ਰੂਸ ਵਿਚਾਲੇ ਜੰਗ ਜਾਰੀ ਹੈ। ਜੰਗ ਦੇ ਵਿਚਕਾਰ ਭਾਰਤ ਸਰਕਾਰ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਦਾ ਕੰਮ ਤੇਜ਼ ਕਰ ਰਹੀ ਹੈ। ਐਤਵਾਰ ਨੂੰ ਯੂਕਰੇਨ ਤੋਂ ਤੀਜੀ ਫਲਾਈਟ ਭਾਰਤ ਪਹੁੰਚੀ ਹੈ। ਇਸ ਤੀਜੀ ਉਡਾਣ ਵਿੱਚ 240 ਭਾਰਤੀ ਸੁਰੱਖਿਅਤ ਘਰ ਪਹੁੰਏ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕੀਤਾ, “240 ਭਾਰਤੀ ਨਾਗਰਿਕਾਂ ਦੇ ਨਾਲ ਓਪਰੇਸ਼ਨ ਗੰਗਾ ਦੀ ਤੀਜੀ ਉਡਾਣ ਬੁਡਾਪੇਸਟ (ਹੰਗਰੀ) ਤੋਂ ਦਿੱਲੀ ਪਹੁੰਚ ਗਈ ਹੈ।”

ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨੂੰ ਲੈਣ ਲਈ ਏਅਰਪੋਰਟ ਪਹੁੰਚੇ ਹੋਏ ਸਨ।

ਐਤਵਾਰ ਸਵੇਰੇ ਹੀ ਬੁਖਾਰੇਸਟ (ਰੋਮਾਨੀਆ) ਤੋਂ ਇੱਕ ਹੋਰ ਫਲਾਈਟ ਯੂਕਰੇਨ ਵਿੱਚ ਫਸੇ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਏਅਰਪੋਰਟ ਪਹੁੰਚੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਅਤੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਹਵਾਈ ਅੱਡੇ ‘ਤੇ ਬੁਖਾਰੇਸਟ ਰਾਹੀਂ ਯੂਕਰੇਨ ਤੋਂ ਸੁਰੱਖਿਅਤ ਕੱਢੇ ਗਏ ਭਾਰਤੀਆਂ ਦਾ ਸਵਾਗਤ ਕੀਤਾ।

ਯੁੱਧਗ੍ਰਸਤ ਯੂਕਰੇਨ ਤੋਂ ਹੁਣ ਤੱਕ ਕੁੱਲ 709 ਭਾਰਤੀ ਨਾਗਰਿਕਾਂ ਨੂੰ ਕੱਢਿਆ ਜਾ ਚੁੱਕਾ ਹੈ, ਜਿਨ੍ਹਾਂ ‘ਚੋਂ 250 ਐਤਵਾਰ ਸਵੇਰੇ ਦਿੱਲੀ ਅਤੇ 219 ਸ਼ਨੀਵਾਰ ਸ਼ਾਮ ਨੂੰ ਮੁੰਬਈ ਪਹੁੰਚੇ।

ਜੰਗ ਦੇ ਵਿਚਕਾਰ, ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ ਭਾਰਤੀ ਨਾਗਰਿਕਾਂ ਨੂੰ ਸਰਹੱਦੀ ਚੌਕੀ ‘ਤੇ ਨਾ ਜਾਣ ਦੀ ਅਪੀਲ ਕੀਤੀ। ਭਾਰਤੀ ਦੂਤਾਵਾਸ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਪਹਿਲਾਂ ਤੋਂ ਤਾਲਮੇਲ ਕੀਤੇ ਬਿਨਾਂ ਸਰਹੱਦੀ ਚੌਕੀ ‘ਤੇ ਕਿਸੇ ਵੀ ਸਰਹੱਦੀ ਚੌਕੀ ‘ਤੇ ਨਾ ਜਾਣ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ ਵਿੱਚ ਸਾਡੇ ਦੂਤਾਵਾਸਾਂ ਨਾਲ ਕੰਮ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...