September 22, 2026, 1:45 pm
----------- Advertisement -----------
HomeNewsBreaking Newsਕੈਨੇਡਾ 'ਚ ਹਿੰਦੂ ਮੰਦਰ 'ਤੇ ਹਮਲੇ ਦੀ ਧ+ਮਕੀ: ਕੈਨੇਡਾ ਦੇ ਸੰਸਦ ਮੈਂਬਰ...

ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹਮਲੇ ਦੀ ਧ+ਮਕੀ: ਕੈਨੇਡਾ ਦੇ ਸੰਸਦ ਮੈਂਬਰ ਨੇ ਕਿਹਾ- ਸਰਕਾਰ ਕਰੇ ਕਾਰਵਾਈ

Published on

----------- Advertisement -----------

ਨਵੀਂ ਦਿੱਲੀ, 21 ਨਵੰਬਰ 2023 – ਖਾਲਿਸਤਾਨੀਆਂ ਨੇ ਐਤਵਾਰ 26 ਨਵੰਬਰ ਨੂੰ ਕੈਨੇਡਾ ਦੇ ਸਰੀ ਵਿੱਚ ਲਕਸ਼ਮੀ ਨਰਾਇਣ ਮੰਦਰ ਦੇ ਬਾਹਰ ਹਮਲੇ ਦੀ ਧਮਕੀ ਦਿੱਤੀ ਹੈ। ਇਸ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਇੱਕ ਖਾਲਿਸਤਾਨ ਸਮਰਥਕ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਕੈਨੇਡਾ ‘ਚ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਟਵੀਟ ਕੀਤਾ ਹੈ ਅਤੇ ਸਰਕਾਰ ਤੋਂ ਇਸ ਮਾਮਲੇ ‘ਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਕੈਨੇਡਾ ਵਿੱਚ ਇਸ ਸਾਲ ਖਾਲਿਸਤਾਨੀਆਂ ਵੱਲੋਂ ਮੰਦਰ ਦੀ ਭੰਨਤੋੜ ਦਾ ਇਹ ਤੀਜਾ ਮਾਮਲਾ ਹੈ।

ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਕਿਹਾ ਕਿ ਖਾਲਿਸਤਾਨ ਸਮਰਥਕਾਂ ਨੇ ਪਿਛਲੇ ਹਫਤੇ ਸਰੀ ਬੀਸੀ ਦੇ ਇੱਕ ਗੁਰਦੁਆਰੇ ਦੇ ਬਾਹਰ ਇੱਕ ਸਿੱਖ ਪਰਿਵਾਰ ਨਾਲ ਬਦਸਲੂਕੀ ਕੀਤੀ ਸੀ। ਇਸ ਤੋਂ ਇਕ ਹਫਤੇ ਬਾਅਦ ਲਕਸ਼ਮੀ ਨਰਾਇਣ ਮੰਦਰ ‘ਤੇ ਹਮਲੇ ਦਾ ਖਤਰਾ ਹੈ। ਇਹ ਸਭ ਕੈਨੇਡਾ ਵਿੱਚ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਕੀਤਾ ਜਾ ਰਿਹਾ ਹੈ। ਮੈਂ ਕੈਨੇਡੀਅਨ ਅਧਿਕਾਰੀਆਂ ਨੂੰ ਦਖਲ ਦੇਣ ਅਤੇ ਕਾਰਵਾਈ ਕਰਨ ਲਈ ਕਹਿ ਰਿਹਾ ਹਾਂ।

ਚੰਦਰ ਆਰੀਆ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਹਿੰਦੂ ਮੰਦਰਾਂ ‘ਤੇ ਕਈ ਵਾਰ ਹਮਲੇ ਹੋਏ ਹਨ। ਹਿੰਦੂ-ਕੈਨੇਡੀਅਨਾਂ ਵਿਰੁੱਧ ਨਫ਼ਰਤ ਦੀ ਕੰਧ ਖੜ੍ਹੀ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦੀਆਂ ਗੱਲਾਂ ਨੂੰ ਖੁੱਲ੍ਹੇਆਮ ਅਤੇ ਜਨਤਕ ਤੌਰ ‘ਤੇ ਜਾਰੀ ਰੱਖਣ ਦੇਣਾ ਮਨਜ਼ੂਰ ਨਹੀਂ ਹੈ।

ਸਿਰਫ 3 ਮਹੀਨੇ ਪਹਿਲਾਂ, ਕੁਝ ਖਾਲਿਸਤਾਨ ਸਮਰਥਕਾਂ ਨੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਲਕਸ਼ਮੀ ਨਰਾਇਣ ਮੰਦਰ ਵਿੱਚ ਭੰਨਤੋੜ ਕੀਤੀ ਸੀ। ਉਨ੍ਹਾਂ ਨੇ ਮੰਦਰ ਦੇ ਮੁੱਖ ਦਰਵਾਜ਼ੇ ‘ਤੇ ਭੜਕਾਊ ਪੋਸਟਰ ਵੀ ਚਿਪਕਾਏ ਹੋਏ ਸਨ। ਇਨ੍ਹਾਂ ਪੋਸਟਰਾਂ ਵਿੱਚ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਵੀ ਸ਼ਾਮਲ ਸੀ।

ਵਰਣਨਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੀ ਸਰਕਾਰ ਅਤੇ ਉਸ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ।

ਇਸ ਸਾਲ ਜਨਵਰੀ ਵਿੱਚ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਹਿੰਦੂ ਮੰਦਰ, ਫਰਵਰੀ ਵਿੱਚ ਮਿਸੀਸਾਗਾ ਵਿੱਚ ਰਾਮ ਮੰਦਰ ਅਤੇ ਓਨਟਾਰੀਓ ਦੇ ਵਿੰਡਸਰ ਵਿੱਚ ਸਵਾਮੀ ਨਰਾਇਣ ਮੰਦਰ ਵਿੱਚ ਭੰਨਤੋੜ ਕੀਤੀ ਗਈ ਸੀ। ਮੰਦਰਾਂ ‘ਤੇ ਹੋਏ ਇਨ੍ਹਾਂ ਹਮਲਿਆਂ ਦਾ ਮੁੱਦਾ ਕੈਨੇਡਾ ਦੀ ਪਾਰਲੀਮੈਂਟ ‘ਚ ਵੀ ਉਠਾਇਆ ਗਿਆ ਸੀ ਪਰ ਉਥੋਂ ਦੀ ਸਰਕਾਰ ਜਾਂ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਕਰੀਬ ਦੋ ਮਹੀਨੇ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸੰਸਦ ਵਿੱਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਬਾਅਦ ਉਸ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਵੀ ਦੇਸ਼ ਵਿੱਚੋਂ ਕੱਢ ਦਿੱਤਾ ਸੀ। ਭਾਰਤ ਨੇ ਟਰੂਡੋ ਦੇ ਬਿਆਨ ਨੂੰ ਬੇਤੁਕਾ ਦੱਸਿਆ ਸੀ।

ਟਰੂਡੋ ਦੇ ਇਲਜ਼ਾਮਾਂ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਕੈਨੇਡੀਅਨ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ‘ਤੇ ਵੀ ਅਜਿਹੇ ਹੀ ਦੋਸ਼ ਲਗਾਏ ਸਨ, ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ। ਅਜਿਹੇ ਬੇਬੁਨਿਆਦ ਦੋਸ਼ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੀ ਹਨ। ਅਜਿਹੇ ਲੋਕਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਗਈ ਹੈ ਅਤੇ ਇਹ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖ਼ਤਰਾ ਹਨ।

ਇਸ ਤੋਂ ਬਾਅਦ ਟਰੂਡੋ ਨੇ ਕਿਹਾ ਸੀ- ਅਸੀਂ ਨਹੀਂ ਚਾਹੁੰਦੇ ਭਾਰਤ ਨਾਲ ਤਣਾਅ ਵਧੇ। ਅਸੀਂ ਕੁਝ ਤੱਥ ਸਾਹਮਣੇ ਰੱਖੇ ਹਨ। ਅਸੀਂ ਇਸ ਮੁੱਦੇ ‘ਤੇ ਭਾਰਤ ਸਰਕਾਰ ਨਾਲ ਕੰਮ ਕਰਨਾ ਚਾਹੁੰਦੇ ਹਾਂ ਤਾਂ ਜੋ ਸਭ ਕੁਝ ਸਾਫ਼ ਹੋ ਸਕੇ।

ਹਰਦੀਪ ਸਿੰਘ ਨਿੱਝਰ ਵੱਖਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਸੀ। ਕੈਨੇਡਾ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ 18 ਜੂਨ 2023 ਨੂੰ ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ। ਖਾਲਿਸਤਾਨੀਆਂ ਦਾ ਦਾਅਵਾ ਹੈ ਕਿ ਇਸ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...