July 22, 2026, 11:46 am
----------- Advertisement -----------
HomeNewsBreaking Newsਦਿੱਲੀ ਦੇ 4 ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਹੀਨੇ ਚ...

ਦਿੱਲੀ ਦੇ 4 ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਹੀਨੇ ਚ ਅਜਿਹੀ ਚੌਥੀ ਘਟਨਾ

Published on

----------- Advertisement -----------

ਦਿੱਲੀ ਦੇ ਚਾਰ ਹਸਪਤਾਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਨ੍ਹਾਂ ਵਿੱਚ ਦੀਪਚੰਦ ਬੰਧੂ, ਦਾਦਾ ਦੇਵ, ਹੇਡਗੇਵਾਰ ਅਤੇ ਜੀਟੀਬੀ ਹਸਪਤਾਲ ਸ਼ਾਮਲ ਹਨ। ਬੰਬ ਨਿਰੋਧਕ ਦਸਤਾ, ਬੰਬ ਖੋਜ ਟੀਮ, ਫਾਇਰ ਡਿਪਾਰਟਮੈਂਟ ਅਤੇ ਸਥਾਨਕ ਪੁਲਿਸ ਚਾਰੋਂ ਹਸਪਤਾਲਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਹਾਲਾਂਕਿ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਦੱਸ ਦਈਏ ਕਿ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸਵੇਰੇ 9.45 ਵਜੇ ਦਿੱਲੀ ਦੇ ਅਸ਼ੋਕ ਵਿਹਾਰ ਸਥਿਤ ਦੀਪ ਚੰਦ ਬੰਧੂ ਹਸਪਤਾਲ ਤੋਂ ਕਾਲ ਆਈ। ਇਸ ਤੋਂ ਬਾਅਦ ਸਵੇਰੇ 10.55 ਵਜੇ ਡਾਬਰੀ ਦੇ ਦਾਦਾ ਦੇਵ ਹਸਪਤਾਲ, 11.01 ਵਜੇ ਫਰਸ਼ ਬਾਜ਼ਾਰ ਦੇ ਹੇਡਗੇਵਾਰ ਹਸਪਤਾਲ ਅਤੇ ਸ਼ਾਹਦਰਾ ਦੇ ਜੀਟੀਬੀ ਹਸਪਤਾਲ ਤੋਂ ਸਵੇਰੇ 11.12 ਵਜੇ ਸੂਚਨਾ ਮਿਲੀ।

ਜਾਣਕਾਰੀ ਦਿੰਦਿਆਂ ਹੇਡਗੇਵਾਰ ਹਸਪਤਾਲ ਦੇ ਸੁਰੱਖਿਆ ਅਧਿਕਾਰੀ ਵੀਕੇ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਦੇ ਇੱਕ ਡਾਕਟਰ ਨੂੰ ਧਮਕੀ ਭਰੀ ਮੇਲ ਮਿਲੀ ਸੀ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਤਲਾਸ਼ੀ ਲੈ ਰਹੀਆਂ ਹਨ। ਅਸੀਂ ਦੋ ਵਾਰ ਜਾਂਚ ਵੀ ਕੀਤੀ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਦਿੱਲੀ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਇਹ ਚੌਥੀ ਘਟਨਾ ਹੈ, ਜਦੋਂ ਹਸਪਤਾਲਾਂ ਸਮੇਤ ਕਈ ਥਾਵਾਂ ’ਤੇ ਅਜਿਹੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਐਤਵਾਰ (12 ਮਈ) ਨੂੰ ਦਿੱਲੀ ਹਵਾਈ ਅੱਡੇ, 20 ਹਸਪਤਾਲਾਂ ਅਤੇ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

1 ਮਈ ਨੂੰ ਇੱਕ ਈ-ਮੇਲ ਭੇਜਿਆ ਗਿਆ ਸੀ ਕਿ ਦਿੱਲੀ-ਐਨਸੀਆਰ ਦੇ 100 ਤੋਂ ਵੱਧ ਸਕੂਲਾਂ ਵਿੱਚ ਬੰਬ ਰੱਖੇ ਗਏ ਹਨ। ਬਾਅਦ ਵਿੱਚ ਪੁਲਿਸ ਨੇ ਇਸ ਸੂਚਨਾ ਨੂੰ ਫਰਜ਼ੀ ਦੱਸਿਆ। 30 ਅਪ੍ਰੈਲ ਨੂੰ ਦਿੱਲੀ ਦੇ ਚਾਚਾ ਨਹਿਰੂ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...