May 31, 2026, 6:29 pm
----------- Advertisement -----------
HomeNewsLatest Newsਪਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਨੂੰ ਕੱਟੜਪੰਥੀਆਂ ਵੱਲੋਂ ਭੇਜੇ ਪੱਤਰਾਂ ਦੀ ਗਿਆਨੀ...

ਪਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਨੂੰ ਕੱਟੜਪੰਥੀਆਂ ਵੱਲੋਂ ਭੇਜੇ ਪੱਤਰਾਂ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਨਿਖੇਧੀ

Published on

----------- Advertisement -----------

 ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਰਾਵਲਪਿੰਡੀ ਦੇ ਗੁਰੂਘਰਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਧਰਮ ਪਰਿਵਰਤਨ ਕਰਨ ਲਈ ਉਥੋਂ ਦੇ ਕੱਟੜਪੰਥੀਆਂ ਵੱਲੋਂ ਭੇਜੇ ਜਾ ਰਹੇ ਪੱਤਰਾਂ ਦੀ ਸਖ਼ਤ ਨਿਖੇਧੀ ਕੀਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 30-35 ਸਾਲ ਪਹਿਲਾਂ 1.5. ਅਫਗਾਨਿਸਤਾਨ, ਕਾਬੁਲ ਅਤੇ ਕੰਧਾਰ ਵਿੱਚ ਲੱਖਾਂ ਸਿੱਖ ਰਹਿੰਦੇ ਸਨ, ਜੋ ਉਥੋਂ ਦੇ ਗੁਰਦੁਆਰਿਆਂ ਦੀ ਦੇਖ-ਭਾਲ ਕਰਦੇ ਸਨ। ਹੁਣ ਉਥੇ ਮਾਹੌਲ ਖਰਾਬ ਹੋ ਗਿਆ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਰਕੇ ਬਜ਼ੁਰਗਾਂ, ਵਪਾਰੀਆਂ ਅਤੇ ਬੱਚਿਆਂ ਵਿੱਚ ਸਹਿਮ ਦਾ ਮਾਹੌਲ ਹੈ। ਧਮਕੀ ਭਰੇ ਪੱਤਰਾਂ ਰਾਹੀਂ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਚਿੱਠੀਆਂ ਨੇ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਹੈ। ਪਾਕਿਸਤਾਨ ਵਿਚ ਧਮਕੀ ਭਰੇ ਪੱਤਰ ਭੇਜਣ ਦਾ ਇਹ ਰੁਝਾਨ ਬਹੁਤ ਹੀ ਮੰਦਭਾਗਾ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਇਸ ‘ਤੇ ਰੋਕ ਲਗਾਉਣੀ ਚਾਹੀਦੀ ਹੈ। 

 ਬਹੁਤ ਸਾਰੇ ਸਿੱਖ ਪਰਿਵਾਰ ਅਫਗਾਨਿਸਤਾਨ ਛੱਡ ਗਏ। ਹੁਣ ਸਿਰਫ਼ ਪੰਜ-ਛੇ ਪਰਿਵਾਰ ਹੀ ਰਹਿ ਗਏ ਹਨ, ਫਿਰ ਪਾਕਿਸਤਾਨ ਵਿਚ ਸਿੱਖਾਂ ਨੂੰ ਮਾਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪਿਸ਼ਾਵਰ ਤੋਂ ਪੰਜਾਬ ਵਿੱਚ ਆ ਕੇ ਵੱਸਣ ਵਾਲੇ ਸਿੱਖਾਂ ਨੂੰ ਹਾਲ ਹੀ ਵਿੱਚ ਧਮਕੀ ਭਰੇ ਪੱਤਰ ਮਿਲੇ ਹਨ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਹਾ ਗਿਆ ਹੈ ਕਿ ਉਹ ਜਾਂ ਤਾਂ ਮੁਸਲਮਾਨ ਬਣ ਜਾਣ ਜਾਂ ਪਾਕਿਸਤਾਨ ਛੱਡ ਜਾਣ। ਇਹ ਬਹੁਤ ਹੀ ਮਾੜੀ ਅਤੇ ਮਨੁੱਖਤਾ ਵਿਰੋਧੀ ਕਾਰਵਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...