ਸ਼੍ਰੀਨਗਰ ਦੇ ਨੌਗਾਮ ਇਲਾਕੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਇਸ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ। ਉਨ੍ਹਾਂ ਕੋਲੋਂ ਕਈ ਖਤਰਨਾਕ ਵਿਸਫੋਟਕ, ਹਥਿਆਰ ਅਤੇ ਇਤਰਾਜ਼ਯੋਗ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਮਾਰੇ ਗਏ ਤਿੰਨੇ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ ਅਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।ਜੰਮੂ-ਕਸ਼ਮੀਰ ਪੁਲਿਸ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।
ਜ਼ੋਨ ਪੁਲਸ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਖਾਨਮੋਹ ਦੇ ਸਰਪੰਚ ਸਮੀਰ ਭੱਟ ਦੀ ਹੱਤਿਆ ‘ਚ ਸ਼ਾਮਲ ਲਸ਼ਕਰ-ਏ-ਤੋਇਬਾ ਦੇ 3 ਅੱਤਵਾਦੀ ਮਾਰੇ ਗਏ ਹਨ। ਪੁਲਸ ਮੁਤਾਬਕ ਮਾਰੇ ਗਏ ਅੱਤਵਾਦੀਆਂ ‘ਚੋਂ ਇਕ 23 ਸਾਲਾ ਸ਼ਾਕਿਬ ਮੁਸ਼ਤਾਕ ਖਾਨ ਸ਼੍ਰੀਨਗਰ ਦੇ ਖਾਨਮੋਹ ਦਾ ਰਹਿਣ ਵਾਲਾ ਸੀ। ਜਦਕਿ ਬਾਕੀ ਦੋ ਅੱਤਵਾਦੀ ਆਦਿਲ ਨਬੀ ਤੇਲੀ (23 ਸਾਲ) ਅਤੇ ਉਮਰ ਨਬੀ ਤੇਲੀ (25 ਸਾਲ) ਪੰਪੋਰ ਦੇ ਰਹਿਣ ਵਾਲੇ ਹਨ।












