June 5, 2026, 8:49 pm
----------- Advertisement -----------
HomeNewsHimachalਹਿਮਾਚਲ ਪ੍ਰਦੇਸ਼: 150 ਮੀਟਰ ਡੂੰਘੀ ਖੱਡ 'ਚ ਡਿੱਗਿਆ ਟਿੱਪਰ; ਡਰਾਈਵਰ ਦੀ ਮੌਤ

ਹਿਮਾਚਲ ਪ੍ਰਦੇਸ਼: 150 ਮੀਟਰ ਡੂੰਘੀ ਖੱਡ ‘ਚ ਡਿੱਗਿਆ ਟਿੱਪਰ; ਡਰਾਈਵਰ ਦੀ ਮੌਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸੇਰਾਜ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਬਗਸਆਡ ਵਿੱਚ ਇੱਕ ਟਿੱਪਰ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗਿਆ। ਇਸ ਹਾਦਸੇ ਵਿੱਚ ਟਿੱਪਰ ਚਾਲਕ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਬਗਸਆਡ ‘ਚ ਇਕ ਟਿੱਪਰ ਸੜਕ ਤੋਂ ਕਰੀਬ 150 ਮੀਟਰ ਹੇਠਾਂ ਖਾਈ ‘ਚ ਡਿੱਗ ਗਿਆ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਖੱਡ ‘ਚੋਂ ਕੱਢ ਕੇ ਸੜਕ ‘ਤੇ ਪਹੁੰਚਾਇਆ। ਮ੍ਰਿਤਕ ਡਰਾਈਵਰ ਦੀ ਪਛਾਣ ਚੈਨ ਸਿੰਘ ਵਾਸੀ ਕੰਗੂ, ਸੁੰਦਰਨਗਰ ਵਜੋਂ ਹੋਈ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਐਸਪੀ ਮੰਡੀ ਸਾਕਸ਼ੀ ਵਰਮਾ ਨੇ ਦੱਸਿਆ ਕਿ ਸਰਜ ਇਲਾਕੇ ਵਿੱਚ ਇੱਕ ਟਿੱਪਰ ਦੇ ਹਾਦਸੇ ਦੀ ਸੂਚਨਾ ਮਿਲੀ ਸੀ। ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜ਼ਖਮੀ ਡਰਾਈਵਰ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਾਗੜੀਆਂ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...