ਪੱਛਮੀ ਬੰਗਾਲ ਦੀ ਸੱਤਾਧਾਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਨੂੰ ਸ਼ੁੱਕਰਵਾਰ ਨੂੰ ਇਕ ਹੋਰ ਝਟਕਾ ਲੱਗਾ। ਪਾਰਟੀ ਦੇ ਕੌਮੀ ਮੀਤ ਪ੍ਰਧਾਨ ਪਵਨ ਕੇ ਵਰਮਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਟੀਐਮਸੀ ਮੁਖੀ ਮਮਤਾ ਬੈਨਰਜੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਵਰਮਾ ਨੇ ਉਨ੍ਹਾਂ ਨੂੰ ਇਸ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕੋਈ ਕਾਰਨ ਨਹੀਂ ਦੱਸਿਆ।
ਵਰਮਾ ਨੇ ਸ਼ੁੱਕਰਵਾਰ ਸਵੇਰੇ ਕੀਤੇ ਇੱਕ ਟਵੀਟ ਵਿੱਚ ਲਿਖਿਆ, “ਸਤਿਕਾਰਯੋਗ ਮਮਤਾ ਜੀ, ਕਿਰਪਾ ਕਰਕੇ ਮੇਰਾ ਅਸਤੀਫਾ ਸਵੀਕਾਰ ਕਰੋ। ਮੈਨੂੰ ਦਿੱਤੇ ਗਏ ਮਾਣ,ਸਤਿਕਾਰ, ਪਿਆਰ ਅਤੇ ਸ਼ਿਸ਼ਟਾਚਾਰ ਲਈ ਮੈਂ ਤੁਹਾਡਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਸੰਪਰਕ ਵਿੱਚ ਰਹਿਣ ਦੀ ਉਮੀਦ ਕਰਦਾ ਹਾਂ। ਤੁਹਾਨੂੰ ਸ਼ੁਭਕਾਮਨਾਵਾਂ ।”
ਦੱਸ ਦਈਏ ਕਿ ਪਵਨ ਵਰਮਾ ਪਿਛਲੇ ਸਾਲ ਹੀ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋਏ ਸਨ। ਉਹ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਸਲਾਹਕਾਰ ਸਨ। ਉਹ ਜੂਨ 2014 ਤੋਂ ਜੁਲਾਈ 2016 ਤੱਕ ਰਾਜ ਸਭਾ ਮੈਂਬਰ, JDU ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਸ਼ਟਰੀ ਬੁਲਾਰੇ ਰਹੇ।
----------- Advertisement -----------
ਟੀਐਮਸੀ ਦੇ ਕੌਮੀ ਮੀਤ ਪ੍ਰਧਾਨ ਪਵਨ ਵਰਮਾ ਨੇ ਦਿੱਤਾ ਅਸਤੀਫ਼ਾ
Published on
----------- Advertisement -----------
----------- Advertisement -----------












