November 26, 2026, 1:43 pm
----------- Advertisement -----------
HomePunjabbusinessਬਜ਼ਾਰ 'ਚ 100 ਰੁਪਏ ਕਿਲੋ ਵਿੱਕ ਰਿਹਾ ਟਮਾਟਰ : ਮਈ 'ਚ 5...

ਬਜ਼ਾਰ ‘ਚ 100 ਰੁਪਏ ਕਿਲੋ ਵਿੱਕ ਰਿਹਾ ਟਮਾਟਰ : ਮਈ ‘ਚ 5 ਰੁਪਏ ਪ੍ਰਤੀ ਕਿਲੋ ਸੀ ਭਾਅ

Published on

----------- Advertisement -----------

ਦੇਸ਼ ਦੇ ਜ਼ਿਆਦਾਤਰ ਬਾਜ਼ਾਰਾਂ ‘ਚ ਟਮਾਟਰ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਦੇ ਪਾਰ ਪਹੁੰਚ ਗਈ ਹੈ। ਥੋਕ ਮੰਡੀ ਵਿੱਚ ਟਮਾਟਰ 65-70 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਇੱਕ ਹਫ਼ਤਾ ਪਹਿਲਾਂ ਥੋਕ ਮੰਡੀ ਵਿੱਚ ਟਮਾਟਰ 30-35 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਸੀ। ਪ੍ਰਚੂਨ ਬਾਜ਼ਾਰ ‘ਚ ਇਸ ਦੀ ਕੀਮਤ 40-50 ਰੁਪਏ ਪ੍ਰਤੀ ਕਿਲੋ ਦੇ ਕਰੀਬ ਸੀ। ਯਾਨੀ ਕੀਮਤਾਂ ਲਗਭਗ ਦੁੱਗਣੀਆਂ ਹੋ ਗਈਆਂ ਹਨ।

ਇੱਕ ਮਹੀਨਾ ਪਹਿਲਾਂ ਯਾਨੀ ਮਈ ਵਿੱਚ ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਟਮਾਟਰ 2-5 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਸੀ। ਯਾਨੀ ਇੱਕ ਮਹੀਨੇ ਵਿੱਚ ਟਮਾਟਰਾਂ ਦੀਆਂ ਕੀਮਤਾਂ ਵਿੱਚ 1900% ਦਾ ਵਾਧਾ ਹੋਇਆ ਹੈ। ਦਿੱਲੀ ਵਿੱਚ ਟਮਾਟਰ 70 ਤੋਂ 100 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਮੱਧ ਪ੍ਰਦੇਸ਼ ਦੇ ਬਾਜ਼ਾਰ ਵਿੱਚ ਟਮਾਟਰ 80 ਤੋਂ 100 ਰੁਪਏ, ਉੱਤਰ ਪ੍ਰਦੇਸ਼ ਵਿੱਚ 80 ਤੋਂ 100 ਰੁਪਏ, ਰਾਜਸਥਾਨ ਵਿੱਚ 90 ਤੋਂ 110 ਰੁਪਏ ਅਤੇ ਪੰਜਾਬ ਵਿੱਚ 60 ਤੋਂ 80 ਰੁਪਏ ਕਿਲੋ ਵਿਕ ਰਹੇ ਹਨ।

ਇਨ੍ਹਾਂ ਕਾਰਨਾਂ ਕਰਕੇ ਵਧਿਆ ਰੇਟ

  • ਕਈ ਸੂਬਿਆਂ ‘ਚ ਮੀਂਹ ਕਾਰਨ ਟਮਾਟਰ ਦੀ ਫਸਲ ਨੂੰ ਨੁਕਸਾਨ ਹੋਇਆ ਹੈ।
  • ਕੁਝ ਹਿੱਸੇ ਸਖ਼ਤ ਗਰਮੀ ਦੀ ਮਾਰ ਝੱਲ ਰਹੇ ਹਨ, ਜਿਸ ਕਾਰਨ ਉਤਪਾਦਨ ਵਿੱਚ ਕਮੀ ਆਈ ਹੈ।
  • ਗੁਆਂਢੀ ਰਾਜਾਂ ਤੋਂ ਟਮਾਟਰ ਲੋੜੀਂਦੀ ਮਾਤਰਾ ਵਿੱਚ ਸਪਲਾਈ ਨਹੀਂ ਕੀਤੇ ਜਾ ਰਹੇ ਹਨ।
  • ਕਈ ਥਾਵਾਂ ‘ਤੇ ਇਸ ਸਾਲ ਟਮਾਟਰ ਦੀ ਬਿਜਾਈ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੋਈ ਹੈ।

ਦਿੱਲੀ ਦੇ ਆਜ਼ਾਦਪੁਰ ਥੋਕ ਮੰਡੀ ਦੇ ਟਮਾਟਰ ਵਪਾਰੀ ਅਸ਼ੋਕ ਗਨੋਰ ਨੇ ਦੱਸਿਆ ਕਿ ਇੱਕ ਹਫ਼ਤੇ ਵਿੱਚ ਟਮਾਟਰਾਂ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਇਸ ਦਾ ਕਾਰਨ ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਟਮਾਟਰਾਂ ਦੀ ਘੱਟ ਸਪਲਾਈ ਹੈ। ਟਮਾਟਰਾਂ ਦੀ ਸਪਲਾਈ ਨੂੰ ਪੂਰਾ ਕਰਨ ਲਈ ਦੂਜੇ ਰਾਜਾਂ ਤੋਂ ਟਮਾਟਰ ਮੰਗਵਾਏ ਜਾ ਰਹੇ ਹਨ, ਜਿਸ ਕਾਰਨ ਢੋਆ-ਢੁਆਈ ਦਾ ਖਰਚਾ ਵਧ ਗਿਆ ਹੈ।

ਮਹਾਰਾਸ਼ਟਰ ਦੇ ਨਾਰਾਇਣਗਾਓਂ ਖੇਤਰ ਦੇ ਕਿਸਾਨ ਅਜੈ ਬੇਲਹੇਕਰ ਨੇ ਦੱਸਿਆ ਕਿ ਮਈ ਵਿੱਚ ਟਮਾਟਰ ਦੀ ਕੀਮਤ 2 ਰੁਪਏ ਪ੍ਰਤੀ ਕਿਲੋ ਤੱਕ ਹੇਠਾਂ ਆ ਗਈ ਸੀ। ਸਹੀ ਭਾਅ ਨਾ ਮਿਲਣ ਕਾਰਨ ਕਿਸਾਨਾਂ ਨੇ ਫ਼ਸਲ ਵਿੱਚ ਕੀਟਨਾਸ਼ਕਾਂ ਅਤੇ ਖਾਦਾਂ ਦੀ ਵਰਤੋਂ ਨਹੀਂ ਕੀਤੀ। ਇਸ ਕਾਰਨ ਫ਼ਸਲ ਵਿੱਚ ਬਿਮਾਰੀਆਂ ਦਾ ਪ੍ਰਕੋਪ ਵਧਿਆ ਅਤੇ ਉਤਪਾਦਨ ਵਿੱਚ ਕਮੀ ਆਈ। ਇਸ ਕਾਰਨ ਕੀਮਤਾਂ ਵਧ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ਦੇ ਹਵਾਈ ਅੱਡਿਆਂ ਤੋਂ ਅਪਰਾਧਿਕ ਰਿਕਾਰਡ ਵਾਲੇ 7 ਹਜ਼ਾਰ ਕਾਮਿਆਂ ਦੀ ਛਾਂਟੀ ਹੋਵੇਗੀ

ਕੈਨੇਡਾ ਦੇ ਕੁਝ ਕੌਮਾਂਤਰੀ ਹਵਾਈ ਅੱਡਿਆਂ ’ਤੇ ਯਾਤਰੀਆਂ ਦੇ ਸੂਟਕੇਸਾਂ ਦੇ ਟੈਗ ਬਦਲ ਕੇ...

ਪਰਲਜ਼ ਗਰੁੱਪ ਦੇ ਪਲਾਟ ਨਗਦ ਖ਼ਰੀਦਣ ਵਾਲਿਆਂ ਦੀ ਨੀਂਦ ਉੱਡੀ

ਸੁਪਰੀਮ ਕੋਰਟ ਦੇ ਪਰਲਜ਼ ਗਰੁੱਪ ਵੱਲੋਂ ਸਥਾਪਤ ਸੈਕਟਰ 100 ਅਤੇ 104 ਸਬੰਧੀ ਤਾਜ਼ਾ ਫ਼ੈਸਲੇ...

‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

ਮੋਗਾ-ਲੁਧਿਆਣਾ ਕੌਮੀ ਮਾਰਗ ਉੱਤੇ ਪਿੰਡ ਨੱਥੂਵਾਲਾ ਜਦੀਦ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਮਖਦੂਮਪੁਰਾ ਕਤਲ ਕਾਂਡ: ਪੁੱਤਰ ਦੀ ਸੰਗਤ ਦਾ ਵਿਵਾਦ ਬਣਿਆ ਕਾਰੋਬਾਰੀ ਦੇ ਕਤਲ ਦਾ ਕਾਰਨ! 6 ਮੁਲਜ਼ਮ ਕਾਬੂ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਹੋਏ ਲੱਕੀ ਠਾਕੁਰ ਕਤਲ ਮਾਮਲੇ ‘ਚ ਪੁਲਿਸ ਨੇ ਤੇਜ਼ੀ...

ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਇਸੇ ਦੇ...

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...