September 23, 2026, 3:58 am
----------- Advertisement -----------
HomeNewsBreaking Newsਟੌਪ ਭਾਰਤੀ ਡਿਪਲੋਮੈਟ ਨੂੰ ਕੈਨੇਡਾ ਛੱਡਣ ਦੇ ਹੁਕਮ, ਟਰੂਡੋ ਨੇ ਕਿਹਾ ਭਾਰਤ...

ਟੌਪ ਭਾਰਤੀ ਡਿਪਲੋਮੈਟ ਨੂੰ ਕੈਨੇਡਾ ਛੱਡਣ ਦੇ ਹੁਕਮ, ਟਰੂਡੋ ਨੇ ਕਿਹਾ ਭਾਰਤ ਨੇ ਸਿੱਖ ਆਗੂ ਦਾ ਕ+ਤ+ਲ ਕਰਵਾਇਆ: ਜਾਂਚ ‘ਚ ਸਹਿਯੋਗ ਲਈ ਦਬਾਅ ਪਾਵਾਂਗੇ

Published on

----------- Advertisement -----------

ਨਵੀਂ ਦਿੱਲੀ, 19 ਸਤੰਬਰ 2023 – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।

ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ।

ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਹਾਲਾਂਕਿ ਜੌਲੀ ਨੇ ਇਸ ਡਿਪਲੋਮੈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ‘ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਤਲ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣਗੇ।

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਇਸ ਕਤਲ ਤੋਂ ਗੁੱਸੇ ਵਿੱਚ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿੱਚ ਭਾਰਤੀ ਮੂਲ ਦੇ 14 ਤੋਂ 18 ਲੱਖ ਨਾਗਰਿਕ ਹਨ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਸਿੱਖ ਭਾਈਚਾਰੇ ਵਿੱਚੋਂ ਹਨ।

ਕੈਨੇਡਾ ਅਤੇ ਭਾਰਤ ਦੇ ਸਬੰਧ ਪਹਿਲਾਂ ਹੀ ਤਣਾਅਪੂਰਨ ਹਨ। ਕੈਨੇਡੀਅਨ ਪੀਐਮ ਦੇ ਇਸ ਇਲਜ਼ਾਮ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਨ ਦੀ ਸੰਭਾਵਨਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਕੈਨੇਡਾ ਨੇ ਭਾਰਤ ਨਾਲ ਵਪਾਰਕ ਸੌਦੇ ਬਾਰੇ ਗੱਲਬਾਤ ਰੋਕ ਦਿੱਤੀ ਸੀ। ਇਸ ਦੇ ਨਾਲ ਹੀ, ਜੀ-20 ਦੌਰਾਨ, ਪੀਐਮ ਮੋਦੀ ਨੇ ਜਸਟਿਨ ਟਰੂਡੋ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਹਰਦੀਪ ਸਿੰਘ ਨਿੱਝਰ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਕੈਨੇਡਾ ਵਿੱਚ ਰਹਿੰਦਿਆਂ ਉਹ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਹਵਾ ਦੇ ਰਿਹਾ ਸੀ। 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ।

ਨਿੱਝਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਸਮਾਂ ਨਹੀਂ ਮਿਲਿਆ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...