October 14, 2026, 10:55 pm
----------- Advertisement -----------
HomeNewsBreaking Newsਯੂਪੀ ਦੇ ਕਾਸਗੰਜ 'ਚ ਛੱਪੜ 'ਚ ਪਲਟੇ ਟਰੈਕਟਰ-ਟਰਾਲੀ, 15 ਮੌ+ਤਾਂ

ਯੂਪੀ ਦੇ ਕਾਸਗੰਜ ‘ਚ ਛੱਪੜ ‘ਚ ਪਲਟੇ ਟਰੈਕਟਰ-ਟਰਾਲੀ, 15 ਮੌ+ਤਾਂ

Published on

----------- Advertisement -----------
  • ਮਰਨ ਵਾਲਿਆਂ ‘ਚ ਜ਼ਿਆਦਾਤਰ ਔਰਤਾਂ ਤੇ ਬੱਚੇ
  • ਮਾਘੀ ਪੂਰਨਿਮਾ ‘ਤੇ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸਨ

ਯੂਪੀ, 24 ਫਰਵਰੀ 2024 – ਯੂਪੀ ਦੇ ਕਾਸਗੰਜ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ 40 ਲੋਕਾਂ ਨਾਲ ਭਰਿਆ ਇੱਕ ਟਰੈਕਟਰ-ਟਰਾਲੀ ਛੱਪੜ ਵਿੱਚ ਪਲਟ ਗਿਆ। ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਫਿਲਹਾਲ ਮੌਕੇ ‘ਤੇ ਬੁਲਡੋਜ਼ਰ ਨਾਲ ਬਚਾਅ ਕਾਰਜ ਜਾਰੀ ਹੈ।

ਸਥਾਨਕ ਲੋਕ ਵੀ ਮਦਦ ਵਿੱਚ ਲੱਗੇ ਹੋਏ ਹਨ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਏਟਾ ਦੇ ਜੈਥਰਾ ਦੇ ਰਹਿਣ ਵਾਲੇ ਹਨ।

ਮਾਘੀ ਪੂਰਨਿਮਾ ‘ਤੇ ਉਹ ਟਰੈਕਟਰ ਟਰਾਲੀ ‘ਚ ਕਾਸਗੰਜ ਦੇ ਕਾਦਰਗੰਜ ਗੰਗਾ ਘਾਟ ‘ਤੇ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸਨ ਕਿ ਰਿਆਵਗੰਜ ਪਟਿਆਲੀ ਰੋਡ ‘ਤੇ ਗਧਾਈ ਪਿੰਡ ਨੇੜੇ ਹਾਦਸਾ ਵਾਪਰ ਗਿਆ। ਚੀਕਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਉਥੇ ਪਹੁੰਚ ਗਏ। ਕੁਝ ਦੇਰ ਵਿਚ ਹੀ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ। ਘਟਨਾ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਸੀਐਮਓ ਨੇ ਦੱਸਿਆ ਕਿ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਮਾਸੂਮ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...