July 28, 2026, 11:26 pm
----------- Advertisement -----------
HomeNewsLatest Newsਬੱਸ 'ਚੋਂ ਉਤਰਦੇ ਸਮੇਂ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਟ੍ਰੈਫਿਕ ਪੁਲਿਸ...

ਬੱਸ ‘ਚੋਂ ਉਤਰਦੇ ਸਮੇਂ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਟ੍ਰੈਫਿਕ ਪੁਲਿਸ ਵਾਲੇ ਨੇ CPR ਦੇ ਕੇ ਬਚਾਈ ਜਾਨ

Published on

----------- Advertisement -----------

ਤੇਲੰਗਾਨਾ ਵਿੱਚ ਇੱਕ ਆਨ ਡਿਊਟੀ ਟਰੈਫਿਕ ਕਾਂਸਟੇਬਲ ਨੇ ਸੀਪੀਆਰ (ਕਾਰਡੀਓਪਲਮੋਨਰੀ ਰੀਸਸੀਟੇਸ਼ਨ) ਦੇ ਕੇ ਇੱਕ ਵਿਅਕਤੀ ਦੀ ਜਾਨ ਬਚਾਈ।ਇਹ ਵਿਅਕਤੀ ਦਿਲ ਦਾ ਦੌਰਾ ਪੈਣ ਕਾਰਨ ਸੜਕ ‘ਤੇ ਡਿੱਗ ਗਿਆ ਸੀ। ਟ੍ਰੈਫਿਕ ਪੁਲਸ ਵਾਲੇ ਨੇ ਚੁਸਤੀ ਦਿਖਾਉਂਦੇ ਹੋਏ ਸਾਹ ਵਾਪਸ ਆਉਣ ਤੱਕ ਉਸ ਦੇ ਦਿਲ ‘ਤੇ ਦਬਾਅ ਪਾਇਆ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਪੁਲਿਸ ਮੁਤਾਬਕ ਬਾਲਾਜੀ ਨਾਂ ਦਾ ਵਿਅਕਤੀ ਜਿਵੇਂ ਹੀ ਰਾਜੇਂਦਰਨਗਰ ਵਿਖੇ ਬੱਸ ਤੋਂ ਹੇਠਾਂ ਉਤਰਿਆ ਤਾਂ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਸੜਕ ‘ਤੇ ਡਿੱਗ ਗਿਆ। ਰਾਜਸ਼ੇਖਰ ਨਾਂ ਦੇ ਟ੍ਰੈਫਿਕ ਕਾਂਸਟੇਬਲ ਨੇ ਉਸ ਨੂੰ ਦੇਖਿਆ ਅਤੇ ਬਿਨਾਂ ਕੋਈ ਸਮਾਂ ਗੁਆਏ ਉਸ ਨੂੰ ਕਰੀਬ 2 ਮਿੰਟ ਤੱਕ ਸੀ.ਪੀ.ਆਰ ਦਿੰਦੇ ਰਹੇ। ਇਸ ਦੌਰਾਨ ਬਾਲਾਜੀ ‘ਚ ਠੀਕ ਹੋਣ ਦੇ ਸੰਕੇਤ ਦੇਖੇ ਗਏ। ਉਸ ਦੇ ਮੂੰਹ ਵਿਚੋਂ ਝੱਗ ਵੀ ਨਿਕਲੀ। ਰਾਜਸ਼ੇਖਰ ਨੇ ਆਪਣੀ ਕਮੀਜ਼ ਦੇ ਬਟਨ ਖੋਲ੍ਹ ਦਿੱਤੇ ਤਾਂ ਕਿ ਉਸ ਦਾ ਦਮ ਘੁੱਟ ਨਾ ਜਾਵੇ ਜਦੋਂ ਉਸ ਨੂੰ ਹੋਸ਼ ਆਈ ਅਤੇ ਸਾਹ ਲੈਣ ਲੱਗਾ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਸਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...