April 30, 2026, 11:36 pm
----------- Advertisement -----------
HomeNewsLatest Newsਡੱਬਵਾਲੀ ਦੇ ਬਿਜਲੀ ਘਰ 'ਚ ਲੱਗੀ ਭਿਆਨਕ ਅੱਗ, ਵੱਡਾ ਟਰਾਂਸਫਾਰਮਰ ਹੋਇਆ ਸੜ...

ਡੱਬਵਾਲੀ ਦੇ ਬਿਜਲੀ ਘਰ ‘ਚ ਲੱਗੀ ਭਿਆਨਕ ਅੱਗ, ਵੱਡਾ ਟਰਾਂਸਫਾਰਮਰ ਹੋਇਆ ਸੜ ਕੇ ਸੁਆਹ

Published on

----------- Advertisement -----------

ਹਰਿਆਣਾ ਦੇ ਸਿਰਸਾ ਦੇ ਡੱਬਵਾਲੀ ‘ਚ ਬੀਤੀ ਰਾਤ 132kv ਦੇ ਬਿਜਲੀ ਘਰ ਵਿੱਚ ਲੱਗੇ ਟਰਾਂਸਫਾਰਮਰ ‘ਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਧਮਾਕੇ ਵੀ ਹੋਏ, ਜਿਸ ਕਾਰਨ ਇਲਾਕਾ ਵਾਸੀਆਂ ‘ਚ ਦਹਿਸ਼ਤ ਫੈਲ ਗਈ। ਅੱਗ ਲੱਗਣ ਕਾਰਨ ਰਾਤ ਨੂੰ ਹੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ। ਇਸ ਤੋਂ ਬਾਅਦ ਟਰਾਂਸਫਾਰਮਰ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਉਦੋਂ ਤੱਕ ਟਰਾਂਸਫਾਰਮਰ ਪੂਰੀ ਤਰ੍ਹਾਂ ਸੜ ਚੁੱਕਾ ਸੀ। ਟਰਾਂਸਫਾਰਮਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਬਿਜਲੀ ਘਰ ਵਿੱਚ ਅੱਗ ਲੱਗਣ ਤੋਂ ਬਾਅਦ ਪੂਰੇ ਡੱਬਵਾਲੀ ਸ਼ਹਿਰ ਵਿੱਚ ਰਾਤ ਭਰ ਲਾਈਟਾਂ ਬੰਦ ਰਹੀਆਂ। ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵੀਰਵਾਰ ਦੁਪਹਿਰ ਬਾਅਦ ਵੀ ਬਿਜਲੀ ਸਪਲਾਈ ਚਾਲੂ ਨਹੀਂ ਹੋ ਸਕੀ।
ਬਿਜਲੀ ਨਿਗਮ ਡੱਬਵਾਲੀ ਦੇ ਐਕਸੀਅਨ ਮੱਖਣ ਲਾਲ ਮੁਖੀਜਾ ਨੇ ਦੱਸਿਆ ਕਿ ਦੇਰ ਰਾਤ ਡੱਬਵਾਲੀ ਦੇ ਬਿਜਲੀ ਘਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬਿਜਲੀ ਘਰ ਵਿੱਚ ਰੱਖਿਆ ਵੱਡਾ ਟਰਾਂਸਫਾਰਮਰ ਸੜ ਕੇ ਸੁਆਹ ਹੋ ਗਿਆ ਹੈ। ਪੂਰੇ ਸ਼ਹਿਰ ਵਿੱਚ ਬਿਜਲੀ ਵਿਵਸਥਾ ਠੱਪ ਹੋ ਗਈ ਹੈ ਅਤੇ ਦੁਪਹਿਰ ਬਾਅਦ ਬਿਜਲੀ ਬਹਾਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਜਲਦੀ ਤੋਂ ਜਲਦੀ ਬਿਜਲੀ ਸਪਲਾਈ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...