June 26, 2026, 3:09 pm
----------- Advertisement -----------
HomeNewsAutomobilesਬੱਸ ਹਾਦਸਿਆਂ ਨੂੰ ਰੋਕਣ ਲਈ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਚੁੱਕਿਆ ਆਹ...

ਬੱਸ ਹਾਦਸਿਆਂ ਨੂੰ ਰੋਕਣ ਲਈ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਚੁੱਕਿਆ ਆਹ ਵੱਡਾ ਕਦਮ

Published on

----------- Advertisement -----------

ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ‘ਚ ਵਧਦੇ ਬੱਸ ਹਾਦਸਿਆਂ ‘ਤੇ ਚਿੰਤਾ ਜ਼ਾਹਰ ਕੀਤੀ। ਗਡਕਰੀ ਨੇ ਕਿਹਾ ਕਿ ਬੱਸ ਹਾਦਸਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਇੱਕ ਵੱਡਾ ਕਦਮ ਚੁੱਕਣ ਜਾ ਰਹੇ ਹਾਂ, ਜੋ ਸੜਕ ਸੁਰੱਖਿਆ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹੈ। ਇਸ ਨਾਲ ਬੱਸ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਸਹੂਲਤ ਅਤੇ ਆਰਾਮ ਦੀ ਭਾਵਨਾ ਮਿਲੇਗੀ। ਨਾਲ ਹੀ ਇਸ ਨਾਲ ਬੱਸ ਹਾਦਸਿਆਂ ਦੌਰਾਨ ਉਨ੍ਹਾਂ ਦੀ ਸੁਰੱਖਿਆ ਵੀ ਵਧੇਗੀ।
ਆਪਣੇ ਐਕਸ ਅਕਾਉਂਟ ‘ਤੇ ਨਵੀਂ ਯੋਜਨਾ ਨੂੰ ਸਾਂਝਾ ਕਰਦੇ ਹੋਏ, ਉਨ੍ਹਾਂ ਨੇ ਲਿਖਿਆ – ਭਾਰਤ ਵਿੱਚ ਬੱਸ ਬਾਡੀ ਦੀ ਗੁਣਵੱਤਾ ਵਧਾਉਣ ਦੀ ਜ਼ਰੂਰਤ ਹੈ। ਇਸਦੇ ਲਈ ਮੈਂ ਭਾਰਤ-NCAP ਦੇ ਤਹਿਤ ਨਵੇਂ ਮਾਪਦੰਡਾਂ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਮਾਪਦੰਡ ਮੂਲ ਉਪਕਰਨ ਨਿਰਮਾਤਾ (ਓ.ਈ.ਐਮ.) ਅਤੇ ਬੱਸ ਬਾਡੀ ਨਿਰਮਾਣ ਕੰਪਨੀਆਂ ਦੋਵਾਂ ‘ਤੇ ਬਰਾਬਰ ਲਾਗੂ ਹੋਣਗੇ। ਹਾਲਾਂਕਿ ਮਾਨਕਾਂ ‘ਚ ਕੀ ਬਦਲਾਅ ਕੀਤੇ ਗਏ ਹਨ, ਇਸ ਦੀ ਜਾਣਕਾਰੀ ਅਜੇ ਨਹੀਂ ਦਿੱਤੀ ਗਈ ਹੈ।
ਦੱਸ ਦਈਏ ਕਿ ਗਡਕਰੀ ਪਹਿਲਾਂ ਹੀ ਦੇਸ਼ ‘ਚ ਬੱਸਾਂ ਦੀ ਹਾਲਤ ‘ਤੇ ਸਵਾਲ ਉਠਾਉਂਦੇ ਰਹੇ ਹਨ। ਉਨ੍ਹਾਂ ਬੱਸ ਨਿਰਮਾਤਾਵਾਂ ਅਤੇ ਓਈਐਮਜ਼ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਬੱਸਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੀ ਲਗਾਤਾਰ ਅਪੀਲ ਕੀਤੀ ਹੈ। ਇਸ ਵਾਰ ਇਸ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ। ਉਨ੍ਹਾਂ ਦਾ ਮੰਨਣਾ ਹੈ ਕਿ ਦੇਸ਼ ਦੇ ਆਟੋ ਉਦਯੋਗ ਵਿੱਚ OEMs ਕੋਲ ਗੁਣਵੱਤਾ ਵਧਾਉਣ ਦਾ ਵਧੀਆ ਮੌਕਾ ਹੈ, ਪਰ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਮਾੜੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...