ਛੱਤੀਸਗੜ੍ਹ ਦੇ ਬਾਲੋਦ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਅਤੇ ਪੰਜ ਔਰਤਾਂ ਦੀ ਮੌਤ ਨੇ ਹੜਕੰਪ ਮਚਾ ਦਿੱਤਾ ਹੈ। ਇਸ ਹਾਦਸੇ ‘ਚ ਕਰੀਬ 25 ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਟਰੱਕ ਨੇ ਪਿਕਅੱਪ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਅਤੇ ਪੰਜ ਔਰਤਾਂ ਸਮੇਤ ਛੇ ਦੀ ਮੌਤ ਹੋ ਗਈ। ਪਿਕਅੱਪ ‘ਤੇ ਸਵਾਰ ਸਾਰੇ ਵਿਅਕਤੀ ਕਿਸੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
----------- Advertisement -----------
ਟਰੱਕ ਅਤੇ ਪਿਕਅੱਪ ਗੱਡੀ ਦੀ ਭਿਆਨਕ ਟੱਕਰ ‘ਚ 6 ਦੀ ਮੌ+ਤ, 20 ਤੋਂ ਵੱਧ ਜ਼ਖਮੀ
Published on
----------- Advertisement -----------
----------- Advertisement -----------











